ਮਹਿਲ ਕਲਾਂ, 30 ਜੂਨ (ਅਵਤਾਰ ਸਿੰਘ ਅਣਖੀ)- ਸੱਚਖੰਡ ਵਾਸੀ ਸੰਤ ਬਾਬਾ ਜਸਵੀਰ ਸਿੰਘ ਖ਼ਾਲਸਾ ਕਾਲਾਮਲ੍ਹਾ ਸਾਹਿਬ ਦੀ ਸਾਲਾਨਾ ਬਰਸੀ ਮੌਕੇ 29ਵਾਂ ਵਿਸ਼ਾਲ ਖ਼ੂਨਦਾਨ ਕੈਂਪ ਗੁਰਦੁਆਰਾ ਸਿੱਧਸਰ ਕਾਲਾਮਲਾ ਸਾਹਿਬ ਛਾਪਾ ਵਿਖੇ ਪ੍ਰੈੱਸ ਕਲੱਬ ਰਜਿ: ਮਹਿਲ ਕਲਾਂ ਵਲੋਂ ਗੁਰਦੁਆਰਾ ਸਾਹਿਬ ਕਮੇਟੀ, ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਲਗਾਇਆ ਗਿਆ । ਜਿਸ ਦਾ ਉਦਘਾਟਨ ਸਾਬਕਾ ਮੈਂਬਰ ਪਾਰਲੀਮੈਂਟ ਰਾਜਦੇਵ ਸਿੰਘ ਖ਼ਾਲਸਾ ਅਤੇ ਸਮੂਹ ਪ੍ਰਬੰਧਕਾਂ ਸਾਂਝੇ ਤੌਰ ’ਤੇ ਕੀਤਾ । ਉਨ੍ਹਾਂ ਕਿਹਾ ਕਿ ਅਜਿਹੇ ਕੈਂਪਾਂ ਦਾ ਆਯੋਜਨ ਪਿੰਡ-ਪਿੰਡ ਹੋਣਾ ਚਾਹੀਦਾ ਹੈ, ਤਾਂ ਜੋ ਨੌਜਵਾਨ ਪੀੜ੍ਹੀ ਨੂੰ ਸਮਾਜਿਕ ਬੁਰਾਈਆਂ ਤੋਂ ਬਚਾ ਕੇ ਸਮਾਜ ਸੇਵੀ ਕਾਰਜਾਂ ’ਚ ਉਨ੍ਹਾਂ ਦੀ ਰੁਚੀ ਬਣਾਈ ਜਾ ਸਕੇ। ਉਨ੍ਹਾਂ ਸੰਤ ਜਸਵੀਰ ਸਿੰਘ ਖਾਲਸਾ ਵਲੋਂ ਧਾਰਮਿਕ ਖੇਤਰ ਅਤੇ ਸਮਾਜ ਸੇਵਾ ਦੇ ਖੇਤਰ ’ਚ ਪਾਏ ਅਹਿਮ ਯੋਗਦਾਨ ਦੀ ਸ਼ਲਾਘਾ ਕੀਤੀ। ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਪ੍ਰੈੱਸ ਕਲੱਬ ਵਲੋਂ ਨਿਰੰਤਰ ਕੀਤੇ ਜਾ ਰਹੇ ਲੋਕ ਭਲਾਈ ਦੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਆਪਣੇ ਵਲੋਂ ਹਰ ਸੰਭਵ ਸਹਿਯੋਗ ਦਾ ਵਿਸ਼ਵਾਸ ਦੁਆਇਆ । ਜਥੇ: ਮਨਜੀਤ ਸਿੰਘ ਕੈਨੇਡੀਅਨ, ਆਪ ਆਗੂ ਸਰਪੰਚ ਗੁਰਦੀਪ ਸਿੰਘ ਛਾਪਾ, ਸੀਨੀ: ਕਾਂਗਰਸੀ ਆਗੂ ਗੁਰਮੇਲ ਸਿੰਘ ਮੌੜ ਨੇ ਕਿਹਾ ਕਿ ਖ਼ੂਨਦਾਨ ਇੱਕ ਉੱਤਮ ਦਾਨ ਹੈ, ਐਮਰਜੈਂਸੀ ਸਮੇਂ ਖ਼ੂਨਦਾਨ ਕਰ ਕੇ ਕੀਮਤੀ ਜਿੰਦਾ ਨੂੰ ਬਚਾਇਆ ਜਾ ਸਕਦਾ ਹੈ। ਪ੍ਰਬੰਧਕਾਂ ਬਲਜਿੰਦਰ ਸਿੰਘ ਢਿੱਲੋਂ, ਸੋਨੀ ਮਾਂਗੇਵਾਲ, ਮੇਘ ਰਾਜ ਜੋਸ਼ੀ ਨੇ ਕੈਂਪ ਦੀ ਸਫਲਤਾ ਲਈ ਸਹਿਯੋਗ ਦੇਣ ’ਤੇ ਸਾਰਿਆਂ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਭਵਿੱਖ ਵਿਚ ਇਸ ਖ਼ੂਨਦਾਨ ਦੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਬਲੱਡ ਬੈਂਕ ਸਿਵਲ ਹਸਪਤਾਲ ਬਰਨਾਲਾ ਨੂੰ ਖ਼ੂਨਦਾਨੀਆਂ ਵਲੋਂ 30 ਯੂਨਿਟ ਖ਼ੂਨਦਾਨ ਕੀਤਾ ਗਿਆ। ਪ੍ਰਬੰਧਕਾਂ ਵਲੋਂ ਮੁੱਖ ਮਹਿਮਾਨ, ਖ਼ੂਨਦਾਨੀਆਂ ਅਤੇ ਵੱਖ-ਵੱਖ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਮੇਟੀ ਪ੍ਰਧਾਨ ਕੁਲਵੰਤ ਸਿੰਘ ਸੂਮ, ਗੁਰਦੇਵ ਸਿੰਘ ਛੋਕਰਾਂ, ਰਿੰਕਾ ਕੁਤਬਾ ਬਾਹਮਣੀਆਂ, ਹੈੱਡਮਾਸਟਰ ਕੁਲਦੀਪ ਸਿੰਘ ਕਮਲ, ਬੇਅੰਤ ਸਿੰਘ ਬਦੇਸ਼ਾ, ਭਾਈ ਆਗਿਆਪਾਲ ਸਿੰਘ ਬਦੇਸ਼ੇ, ਜਸਵੀਰ ਸਿੰਘ ਬਦੇਸ਼ੇ, ਬਾਬਾ ਬਲਦੇਵ ਸਿੰਘ ਸਿੰਘ ਕਾਰ ਸੇਵਾ, ਪ੍ਰਧਾਨ ਗੁਰਦੀਪ ਸਿੰਘ ਛਾਪਾ, ਭਾਈ ਜਸਵੀਰ ਸਿੰਘ ਮਾਣਕੀ, ਰਿੰਕਾ ਕੁਤਬਾ ਬਾਹਮਣੀਆਂ, ਭਾਈ ਗੁਰਮੀਤ ਸਿੰਘ ਪੰਡੋਰੀ, ਬਲਜੀਤ ਸਿੰਘ ਸਿੱਧੂ, ਜਥੇ: ਮੁਖ਼ਤਿਆਰ ਸਿੰਘ ਛਾਪਾ, ਬਲਵੰਤ ਸਿੰਘ ਚੁਹਾਣਕੇ, ਜਗਸੀਰ ਸਿੰਘ ਸਹਿਜੜਾ, ਪ੍ਰਦੀਪ ਸਿੰਘ ਲੋਹਗੜ੍ਹ, ਰਾਜਵਿੰਦਰ ਸਿੰਘ ਖ਼ਾਲਸਾ, ਜਗਮੋਹਣ ਸ਼ਾਹ ਰਾਏਸਰ, ਭੋਲਾ ਸਿੰਘ ਭੱਠਲ, ਗੁਰਪ੍ਰੀਤ ਸਿੰਘ ਕਸਬਾ, ਇੰਚਾਰਜ ਭਾਈ ਇਕੱਤਰ ਸਿੰਘ, ਭਾਈ ਬਲਵੰਤ ਸਿੰਘ ਮਹੇਰਨਾ, ਮੁਕੰਦ ਸਿੰਘ ਰਾਮਗੜ੍ਹੀਆ, ਬੁੱਧ ਸਿੰਘ ਕਲਸੀ, ਜਰਨੈਲ ਸਿੰਘ ਮਠਾੜੂ, ਤਰਨੀ ਛਾਪਾ, ਪ੍ਰੀਤ ਬਾਜਵਾ, ਮੰਗਤ ਸਿੰਘ ਸਿੱਧੂ, ਜਥੇ: ਦਲਬਾਰਾ ਸਿੰਘ ਮਹਿਲ ਖੁਰਦ, ਭਾਈ ਵੀਰ ਸਿੰਘ ਮਾਣਕੀ ਆਦਿ ਹਾਜ਼ਰ ਸਨ।