120 ਨਸ਼ੀਲੀਆਂ ਗੋਲੀਆਂ ਸਮੇਤ ਦੋ ਨਸ਼ਾ ਤਸਕਰ ਕਾਬੂ
ਅਜੀਤ ਡੈਸਕ
01-07-2026
ਤਪਾ ਮੰਡੀ, 30 ਜੂਨ (ਪ੍ਰਵੀਨ ਗਰਗ)-ਤਪਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 120 ਨਸ਼ੀਲੀਆਂ ਗੋਲੀਆਂ ਸਣੇ ਦੋ ਨਸ਼ਾ ਤਸਕਰਾਂ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਟੀ ਇੰਚਾਰਜ ਬਲਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਪੁਲਿਸ ਨੂੰ ਮੁਖ਼ਬਰ ਖ਼ਾਸ ਨੇ ਗੁਪਤ ਸੂਚਨਾ ਦਿੱਤੀ ਕਿ ਵਰੁਣ ਕੁਮਾਰ ਪੁੱਤਰ ਬੌਬੀ ਕੁਮਾਰ ਵਾਸੀ ਤਪਾ ਅਤੇ ਉਤਵਿੰਦਰ ਸਿੰਘ ਪੁੱਤਰ ਰਘਵੀਰ ਸਿੰਘ ਵਾਸੀ ਤਪਾ ਬਾਹਰਲੇ ਇਲਾਕਿਆਂ ਤੋਂ ਨਸ਼ੀਲੀਆਂ ਗੋਲੀਆਂ ਲਿਆ ਕੇ ਸਥਾਨਕ ਪੱਧਰ ’ਤੇ ਮਹਿੰਗੇ ਭਾਅ ਵੇਚਣ ਦਾ ਧੰਦਾ ਕਰ ਰਹੇ ਹਨ । ਜਿਸ ’ਤੇ ਥਾਣੇਦਾਰ ਜਗਪਾਲ ਸਿੰਘ ਦੀ ਅਗਵਾਈ ’ਚ ਪੁਲਿਸ ਪਾਰਟੀ ਨੇ ਦੋਵਾਂ ਦੋਸ਼ੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ 120 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਪੁਲਿਸ ਨੇ ਉਕਤ ਦੋਸ਼ੀਆਂ ਵਿਰੁੱਧ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।