ਹੈਰੋਇਨ ਸਮੇਤ ਦੋ ਵਿਅਕਤੀ ਕਾਬੂ, ਮਾਮਲਾ ਦਰਜ
ਅਜੀਤ ਡੈਸਕ
01-07-2026
ੱਬਰਨਾਲਾ, 30 ਜੂਨ (ਰਾਜ ਪਨੇਸਰ)-ਸਥਾਨਕ ਕਾਲਾ ਮਹਿਰ ਸਟੇਡੀਅਮ ਨਜ਼ਦੀਕ ਦੋ ਵਿਅਕਤੀਆਂ ਨੂੰ 255 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਿਟੀ-1 ਪੁਲਿਸ ਨੂੰ ਸੂਚਨਾ ਮਿਲੀ ਕਿ ਸੈਟੀ ਕੌਰ ਪਤਨੀ ਆਕਾਸ਼ ਸਿੰਘ, ਹਰਪ੍ਰੀਤ ਸਿੰਘ ਪੁੱਤਰ ਜਗਤਾਰ ਸਿੰਘ ਵਾਸੀਅਨ ਬਰਨਾਲਾ ਨਸ਼ਾ ਵੇਚਣ ਦੇ ਆਦੀ ਹਨ । ਜੋ ਕਿ ਦੂਜੇ ਸੂਬੇ ’ਚੋਂ ਸਸਤੇ ਭਾਅ ’ਚ ਨਸ਼ਾ ਲਿਆ ਕੇ ਬਰਨਾਲਾ ਏਰੀਏ ਵਿਚ ਨਸ਼ਾ ਵੇਚਣ ਦੀ ਫ਼ਿਰਾਕ ਵਿਚ ਹਨ। ਜਿਨ੍ਹਾਂ ਨੂੰ ਬਾਬਾ ਕਾਲਾ ਮਹਿਰ ਸਟੇਡੀਅਮ ਨਜ਼ਦੀਕ ਘੁੰਮਦਾ ਦੇਖਿਆ ਗਿਆ ਹੈ। ਪੁਲਿਸ ਵਲੋਂ ਛਾਪੇਮਾਰੀ ਕਰਦਿਆਂ ਦੋਵੇਂ ਜਣਿਆਂ ਨੂੰ 255 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਲੋਂ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।