05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਪੰਜਾਬ ਸਰਕਾਰ ਦੀ ਇਸ਼ਤਿਹਾਰਾਂ ’ਚ ‘ਪਾਵਰ ਸਰਪਲੱਸ’, ਜ਼ਮੀਨ ਪੱਧਰ ’ਤੇ ਗਾਇਬ-ਯਾਦਵਿੰਦਰ ਸ਼ੰਟੀ

Ad Position 21
No active advertisement
ਅਜੀਤ ਡੈਸਕ 01-07-2026
ਬਰਨਾਲਾ, 30 ਜੂਨ (ਗੁਰਪ੍ਰੀਤ ਸਿੰਘ ਲਾਡੀ)-ਮੌਜੂਦਾ ਹਾਲਾਤ ਦੇ ਚੱਲਦਿਆਂ ਪੰਜਾਬ ਭਰ ਵਿਚ ਬਿਜਲੀ ਕੱਟਾਂ ਖ਼ਿਲਾਫ਼ ਮਜੀਠਾ (ਅੰਮ੍ਰਿਤਸਰ), ਸੰਗਰੂਰ, ਮਾਨਸਾ, ਪਟਿਆਲਾ, ਬਠਿੰਡਾ, ਧੌਲਾ, ਤਪਾ, ਗੋਇੰਦਵਾਲ ਸਾਹਿਬ, ਕੱਥੂਨੰਗਲ ਅਤੇ ਸ੍ਰੀ ਮੁਕਤਸਰ ਸਾਹਿਬ ਸਮੇਤ ਕਈ ਥਾਵਾਂ ’ਤੇ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ, ਗਰਿੱਡ ਘਿਰਾਓ ਅਤੇ ਚੱਕਾ ਜਾਮ ਮੁੱਖ ਮੰਤਰੀ ਭਗਵੰਤ ਮਾਨ ਦੇ ‘ਅੱਠ ਘੰਟੇ ਨਿਰੰਤਰ ਬਿਜਲੀ’ ਅਤੇ ‘ਪਾਵਰ ਸਰਪਲੱਸ ਪੰਜਾਬ’ ਦੇ ਦਾਅਵਿਆਂ ਦੀ ਪੂਰੀ ਤਰ੍ਹਾਂ ਪੋਲ ਖੋਲ੍ਹ ਰਹੇ ਹਨ। ਇਸ ਦਾ ਪ੍ਰਗਟਾਵਾ ਕਰਦਿਆਂ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਯਾਦਵਿੰਦਰ ਸ਼ੰਟੀ ਨੇ ਕਰਦਿਆਂ ਕਿਹਾ ਕਿ ਝੋਨੇ ਦੀ ਲੁਆਈ ਦੇ ਸੀਜ਼ਨ ਵਿਚ ਪੰਜਾਬ ਦੀ ਬਿਜਲੀ ਮੰਗ 14000 ਤੋਂ 16000 ਮੈਗਾਵਾਟ ਤੱਕ ਪਹੁੰਚ ਜਾਂਦੀ ਹੈ, ਜਦਕਿ ਸਰਕਾਰ ਦੀ ਸਪਲਾਈ ਅਤੇ ਲੋਡ ਮੈਨੇਜਮੈਂਟ ਦੀ ਹਕੀਕਤ ਅੱਜ ਸਭ ਦੇ ਸਾਹਮਣੇ ਹੈ। ਪੰਜਾਬ ਵਿਚ ਲਗਭਗ 13.94 ਲੱਖ ਖੇਤੀਬਾੜੀ ਟਿਊਬਵੈੱਲ ਹਨ, ਜੋ ਖੇਤੀ ਦੀ ਰੀੜ੍ਹ ਦੀ ਹੱਡੀ ਹਨ ਪਰ ਇਨ੍ਹਾਂ ਲਈ ਲੋੜੀਂਦੀ ਬਿਜਲੀ ਦੇਣ ਵਿਚ ਸਰਕਾਰ ਪੂਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਕਿਸਾਨਾਂ ਨੂੰ 8 ਘੰਟੇ ਬਿਜਲੀ ਦੇਣ ਦਾ ਦਾਅਵਾ ਕਰਦੀ ਹੈ ਪਰ ਅਸਲ ਵਿਚ ਕਿਸਾਨਾਂ ਨੂੰ ਸਿਰਫ਼ 3 ਤੋਂ 4 ਘੰਟੇ ਹੀ ਸਪਲਾਈ ਮਿਲ ਰਹੀ ਹੈ। ਬਿਜਲੀ ਕਦੇ ਦਿਨ ਵਿਚ ਗ਼ਾਇਬ, ਕਦੇ ਰਾਤ ਨੂੰ ਕੱਟ। ਇਹ ਪ੍ਰਬੰਧ ਨਹੀਂ, ਪ੍ਰਸ਼ਾਸਕੀ ਅਰਾਜਕਤਾ ਹੈ। ਸ੍ਰੀ ਸ਼ੰਟੀ ਨੇ ਕਿਹਾ ਕਿ ਪੰਜਾਬ ਦੇ ਥਰਮਲ ਪਲਾਂਟਾਂ ਦੀ ਹਾਲਤ ਵੀ ਮਾਨ ਸਰਕਾਰ ਦੀ ਤਿਆਰੀ ਦੀ ਪੋਲ ਖੋਲ੍ਹਦੀ ਹੈ। ਲਹਿਰਾ ਮੁਹੱਬਤ ਥਰਮਲ ਪਲਾਂਟ ਵਿਚ ਕਈ ਯੂਨਿਟ ਬੰਦ ਹਨ, ਜਦਕਿ ਰੋਪੜ ਥਰਮਲ ਪਲਾਂਟ ਦੀ ਉਤਪਾਦਨ ਸਮਰੱਥਾ ਵੀ ਦਬਾਅ ਹੇਠ ਹੈ। ਜਦ ਸਰਕਾਰ ਨੂੰ ਪਹਿਲਾਂ ਹੀ ਪਤਾ ਸੀ ਕਿ ਝੋਨੇ ਦੇ ਸੀਜ਼ਨ ਵਿਚ ਮੰਗ ਰਿਕਾਰਡ ਪੱਧਰ ’ਤੇ ਜਾਵੇਗੀ, ਤਾਂ ਬੈਕਅੱਪ ਪ੍ਰਬੰਧ ਪਹਿਲਾਂ ਕਿਉਂ ਨਹੀਂ ਕੀਤੇ ਗਏ? ਉਨ੍ਹਾਂ ਕਿਹਾ ਕਿ ਬਿਜਲੀ ਨਾ ਮਿਲਣ ਕਾਰਨ ਕਿਸਾਨ ਮਹਿੰਗਾ ਡੀਜ਼ਲ ਫ਼ੂਕ ਕੇ ਜਨਰੇਟਰ ਚਲਾਉਣ ਲਈ ਮਜਬੂਰ ਹਨ । ਇਹ ਸਰਕਾਰ ਪਾਵਰ ਸਰਪਲੱਸ ਨਹੀਂ, ਪ੍ਰੋਪੈਗੈਂਡਾ ਸਰਪਲੱਸ ਹੈ।
Ad Position 22
No active advertisement
ਪਿਛਲੀ ਖ਼ਬਰ ਟਰਾਈਡੈਂਟ ਗਰੁੱਪ ਨੂੰ ਮਿਲਿਆ ‘ਗ੍ਰੇਟ ਪਲੇਸ ਟੂ ਵਰਕ’ ਸਰਟੀਫਿਕੇਸ਼ਨ ਅਗਲੀ ਖ਼ਬਰ ਪਿੰਡ ਚੀਮਾ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਬੱਸਾਂ ਰਵਾਨਾ
Ad Position 24
No active advertisement