ਹੰਡਿਆਇਆ, 1 ਜੁਲਾਈ (ਗੁਰਜੀਤ ਸਿੰਘ ਖੁੱਡੀ)-ਨਗਰ ਪੰਚਾਇਤ ਹੰਡਿਆਇਆ ਦਫ਼ਤਰ ਵਿਖੇ ਸਫ਼ਾਈ ਸੇਵਕਾਂ ਨੇ ਮੰਗਾਂ ਸਬੰਧੀ ਨਗਰ ਪੰਚਾਇਤ ਹੰਡਿਆਇਆ ਦੇ ਪ੍ਰਧਾਨ ਨੂੰ ਮੰਗ-ਪੱਤਰ ਦਿੱਤਾ। ਇਸ ਸਬੰਧੀ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਵਿਜੇ ਕੁਮਾਰ, ਨਿਖਿਲ ਕੁਮਾਰ, ਸ਼ੇਖਰ ਕੁਮਾਰ, ਅਮਨਦੀਪ ਨੇ ਦੱਸਿਆ ਕਿ ਸਾਨੂੰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਣਕ ਲੋਨ ਨਹੀਂ ਦਿੱਤਾ ਗਿਆ, ਈ.ਐਸ.ਆਈ.ਕਾਰਡ, ਬੀਮਾ ਅਤੇ ਵਰਦੀਆਂ ਤੇ ਬੂਟ ਮੁਹੱਈਆ ਕਰਾਏ ਜਾਣ ਦੀ ਵੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕਾ ਦੀਆਂ ਹਾਜ਼ਰੀਆਂ ਸਹੀ ਕੀਤੀਆਂ ਜਾਣ। ਉਨ੍ਹਾਂ ਕਾਰਜ ਸਾਧਕ ਅਫ਼ਸਰ ਹੰਡਿਆਇਆ ਪਾਸੋਂ ਮੰਗ ਕੀਤੀ ਕਿ ਉਕਤ ਮੰਗਾਂ ਜਲਦੀ ਪੂਰੀਆਂ ਕੀਤੀਆਂ ਜਾਣ। ਇਸ ਮੌਕੇ ਸਾਗਰ ਸਿੰਘ, ਕਿਰਨਾ, ਰਾਣੀ, ਮੁਕੇਸ਼ ਆਦਿ ਹਾਜ਼ਰ ਸਨ।