ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ ਨਾਲ ਪੰਜਾਬ ਸਰਕਾਰ ਨੇ ਵਾਅਦਾ ਪੂਰਾ ਕਰ ਦਿੱਤਾ-ਚੀਮਾ

Ad Position 21
No active advertisement
ਅਜੀਤ ਡੈਸਕ 02-07-2026
ਸੰਗਰੂਰ, 1 ਜੁਲਾਈ (ਧੀਰਜ ਪਸੋਰੀਆ) ਅੱਜ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਮਾਵਾਂ ਧੀਆਂ ਦੇ ਬੈਂਕ ਖਾਤਿਆਂ ਵਿੱਚ ਰਾਸ਼ੀ ਆਉਣ ਦੀ ਸ਼ੁਰੂਆਤ ਹੋਣ ਤੋਂ ਪਿੱਛੋਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ ਨਾਲ ਪੰਜਾਬ ਦੀਆਂ ਲੱਖਾਂ ਮਾਵਾਂ ਧੀਆਂ ਲਈ ਇੱਕ ਨਵਾਂ ਅਧਿਆਇ ਸ਼ੁਰੂ ਹੋਇਆ ਹੈ। ਅੱਜ ਤੋਂ ਉਹਨਾਂ ਦੇ ਖਾਤਿਆਂ ਵਿੱਚ ਤਿੰਨ ਮਹੀਨਿਆਂ ਦੀ ਸਨਮਾਨ ਰਾਸ਼ੀ ਜਮ੍ਹਾਂ ਹੋਣੀ ਸ਼ੁਰੂ ਹੋ ਗਈ ਹੈ। ਇਸ ਦੇ ਨਾਲ ਉਹਨਾਂ ਦੇ ਚਿਹਰਿਆਂ ਤੇ ਖੁਸ਼ੀ ਅਤੇ ਅੱਖਾਂ ਵਿੱਚ ਤਸੱਲੀ ਦਿਖੀ ਹੈ। ਉਹਨਾਂ ਦੇ ਦਿਲਾਂ ਵਿੱਚ ਜਾਗਿਆ ਭਰੋਸਾ ਇਸ ਗੱਲ ਦੀ ਗਵਾਹੀ ਦਿੰਦਾ ਹੈ ਕਿ ਮਾਨ ਸਰਕਾਰ ਦਾ ਕੀਤਾ ਵਾਅਦਾ ਹੁਣ ਜਮੀਨੀ ਹਕੀਕਤ ਬਣ ਚੁੱਕਾ ਹੈ।ਸ੍ਰੀ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੁਣ ਅਖੀਰਲਾ ਵਾਅਦਾ ਦੀ ਪੂਰਾ ਕਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਵੀ ਪੰਜਾਬ ਨੂੰ ਮੁੜ ਰੰਗਲਾ ਬਣਾਉਣ ਵੱਲ ਕਦਮ ਲਗਾਤਾਰ ਅੱਗੇ ਵਧਦੇ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕਲਿਆਣ ਰਜਵਾਹੇ ਦੀ ਕੰਕਰੀਟ ਲਾਈਨਿੰਗ ਦੇ ਪ੍ਰਾਜੈਕਟ ਦੀ ਸ਼ੁਰੂਆਤ ਅਗਲੀ ਖ਼ਬਰ ਕਾਰ ’ਚੋਂ 50 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਦੋ ਕਾਬੂ
Ad Position 24
No active advertisement