ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿਸਾਖੀ ਵਾਲਾ ਭਦੌੜ ਵਿਖੇ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 02-07-2026
ਭਦੌੜ, 1 ਜੁਲਾਈ (ਵਿਨੋਦ ਕਲਸੀ, ਰਜਿੰਦਰ ਬੱਤਾ)-ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿਸਾਖੀ ਵਾਲਾ ਭਦੌੜ ਵਿਖੇ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਗਤ ਦੇ ਸਹਿਯੋਗ ਨਾਲ ਇਕ ਹਫ਼ਤੇ ਤੋਂ ਸ਼ਰਧਾ ਅਤੇ ਸਤਿਕਾਰ ਸਹਿਤ ਕਰਵਾਏ ਜਾ ਰਹੇ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਦੀ ਸਮਾਪਤੀ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਨੇ ਹਾਜ਼ਰੀ ਭਰ ਕੇ ਗੁਰਬਾਣੀ ਦਾ ਸਿਮਰਨ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਗਿਆਨੀ ਭਾਈ ਮੱਖਣ ਸਿੰਘ ਨੇ ਕੀਤੀ। ਇਸ ਮੌਕੇ ਕਥਾ ਵਾਚਕ ਭਾਈ ਭਾਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਜੀਵਨ ਸਾਨੂੰ ਧਰਮ ਦੀ ਰੱਖਿਆ, ਨਿਆਂ ਅਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੰਦਾ ਹੈ ਅਤੇ ਸਿੱਖ ਕੌਮ ਲਈ ਉਨ੍ਹਾਂ ਦੇ ਯੋਗਦਾਨ ਬਾਰੇ ਚਾਨਣਾ ਪਾਇਆ ਗਿਆ। ਮੈਨੇਜਰ ਭਾਈ ਜਗਦੇਵ ਸਿੰਘ ਸੰਧੂ ਅਤੇ ਸਮੂਹ ਮੈਂਬਰਾਂ ਨੇ ਇਸ ਧਾਰਮਿਕ ਸਮਾਗਮ ਲਈ ਭਰਪੂਰ ਸਹਿਯੋਗ ਦਿੱਤਾ। ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਗ੍ਰੰਥੀ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਮਹਿਲ ਕਲਾਂ ’ਚ ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਗ੍ਰਿਫ਼ਤਾਰ ਕੀਤੇ ਨੌਜਵਾਨ ਹੋਏ ਰਿਹਾਅ ਅਗਲੀ ਖ਼ਬਰ ਪਾਣੀ ਦੀ ਕਿੱਲਤ ਅਤੇ ਪ੍ਰਸ਼ਾਸਨ ਦੀ ਅਣਦੇਖੀ ਤੋਂ ਦੁਖੀ ਵਾਰਡ ਨੰਬਰ 29 ਅਤੇ 41 ਦੇ ਲੋਕਾਂ ਨੇ ਲਿਆ ਵੱਡਾ ਫ਼ੈਸਲਾ
Ad Position 24
No active advertisement