ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਮਹਿਲ ਕਲਾਂ ’ਚ ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਗ੍ਰਿਫ਼ਤਾਰ ਕੀਤੇ ਨੌਜਵਾਨ ਹੋਏ ਰਿਹਾਅ

Ad Position 21
No active advertisement
ਅਜੀਤ ਡੈਸਕ 02-07-2026
ਮਹਿਲ ਕਲਾਂ, 1 ਜੁਲਾਈ (ਤਰਸੇਮ ਸਿੰਘ ਗਹਿਲ)-ਵਿਧਾਨ ਸਭਾ ਹਲਕਾ ਮਹਿਲ ਕਲਾਂ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਬੀਤੇ ਕੱਲ੍ਹ ਆਮਦ ਤੋਂ ਪਹਿਲਾਂ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਤਿੰਨ ਨੌਜਵਾਨ ਆਗੂਆਂ ਨੂੰ ਜੇਲ੍ਹ ਪ੍ਰਸ਼ਾਸਨ ਵਲੋਂ ਰਿਹਾਅ ਕਰ ਦਿੱਤਾ ਗਿਆ। ਨੌਜਵਾਨਾਂ ਦੀ ਰਿਹਾਈ ਉਪਰੰਤ ਸਥਾਨਕ ਲੋਕਾਂ ਵਲੋਂ ਭਰਵਾਂ ਸਵਾਗਤ ਹਾਰ ਪਾ ਕੇ ਕੀਤਾ ਗਿਆ। ਨੌਜਵਾਨ ਆਗੂ ਹਰਜੀਤ ਸਿੰਘ ਖ਼ਿਆਲੀ ਨੇ ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਲਲਕਾਰ ਦਿੱਤੀ ਤੇ ਕਿਹਾ ਕਿ ਸੂਬਾ ਸਰਕਾਰ ਹੁਣ ਕਿਸਾਨ ਮਜ਼ਦੂਰਾਂ ਦੀ ਹਿਤੈਸ਼ੀ ਨਹੀਂ ਰਹੀ ਹੈ। ਇਹ ਸਰਕਾਰ ਕਾਰਪੋਰੇਟ ਘਰਾਨਿਆਂ ਵਪਾਰੀਆਂ ਦੇ ਮੁਤਾਬਿਕ ਅਤੇ ਕਿਸਾਨ ਵਿਰੋਧੀ ਨੀਤੀਆਂ ਉੱਤੇ ਕੰਮ ਕਰ ਰਹੀ ਹੈ। ਨੌਜਵਾਨ ਆਗੂ ਹਰਜੀਤ ਸਿੰਘ ਖ਼ਿਆਲੀ ਨੇ ਕਿਹਾ ਕਿ ਭਾਵੇਂ ਉਨ੍ਹਾਂ ਨੂੰ ਸੰਘਰਸ਼ ਦੌਰਾਨ ਪਹਿਲੀ ਵਾਰ ਜੇਲ੍ਹ ਭੇਜਿਆ ਗਿਆ ਹੈ। ਪ੍ਰੰਤੂ ਕਿਸਾਨਾਂ ਮਜ਼ਦੂਰਾਂ ਦੇ ਹੱਕਾਂ ਦੇ ਲਈ ਉਹ ਆਪਣਾ ਪੂਰਾ ਜੀਵਨ ਬਲੀਦਾਨ ਦੇ ਸਕਦੇ ਹਨ। ਇਸ ਮੌਕੇ ਐਸ.ਸੀ. ਡਿਪਾਰਟਮੈਂਟ ਦੇ ਸੀਨੀਅਰ ਆਗੂ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਡਾ: ਅਮਰਜੀਤ ਸਿੰਘ ਨੇ ਕਿਹਾ ਧਰਨਿਆਂ ਅਤੇ ਮੁਜ਼ਾਹਰਿਆਂ ਵਿਚੋਂ ਨਿਕਲੀ ਆਮ ਆਦਮੀ ਪਾਰਟੀ ਅੱਜ ਲੋਕਾਂ ਦੇ ਸ਼ਾਂਤਮਈ ਵਿਰੋਧ ਤੋਂ ਘਬਰਾ ਕੇ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਲਈ ਪੁਲਿਸ ਦੀ ਵਰਤੋਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਸ਼ਾਂਤਮਈ ਵਿਰੋਧ ਹਰ ਨਾਗਰਿਕ ਦਾ ਸੰਵਿਧਾਨਕ ਅਧਿਕਾਰ ਹੈ ਅਤੇ ਸਰਕਾਰ ਨੂੰ ਇਸ ਦਾ ਸਤਿਕਾਰ ਕਰਨਾ ਚਾਹੀਦਾ ਹੈ। ਇਸ ਮੌਕੇ ਜਗਸੀਰ ਸਿੰਘ ਬੱਬਲੂ, ਕੋਰੋਨਾ ਵਲੰਟੀਅਰ ਜਗਸੀਰ ਸਿੰਘ ਮਹਿਲ ਕਲਾਂ ਨੂੰ ਵੀ ਪੁਲਿਸ ਵਲੋਂ ਰਿਹਾਅ ਕਰ ਦਿੱਤਾ ਹੈ।
Ad Position 22
No active advertisement
ਪਿਛਲੀ ਖ਼ਬਰ ਗੁ: ਬਾਬਾ ਕਾਲਾ ਮਹਿਰ ਸਾਹਿਬ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੇ ‘ਗੁਰੂ ਦੋਖੀ ਤੇ ਪੰਥ ਵਿਰੋਧੀ’ ਪੋਸਟਰ ਲਗਾਏ ਅਗਲੀ ਖ਼ਬਰ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿਸਾਖੀ ਵਾਲਾ ਭਦੌੜ ਵਿਖੇ ਸਮਾਗਮ ਕਰਵਾਇਆ
Ad Position 24
No active advertisement