ਬਰਨਾਲਾ, 1 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਗੁਰਦੁਆਰਾ ਬਾਬਾ ਕਾਲਾ ਮਹਿਰ ਸਾਹਿਬ ਬਰਨਾਲਾ ਵਿਖੇ ਪ੍ਰਬੰਧਕ ਕਮੇਟੀ ਅਤੇ ਸਿੱਖ ਸੰਗਤ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ‘ਗੁਰੂ-ਦੋਖੀ ਤੇ ਪੰਥ ਵਿਰੋਧੀ’ ਪੋਸਟਰ ਲਗਾਏ ਗਏ। ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਐਡਵੋਕੇਟ ਰੁਪਿੰਦਰ ਸਿੰਘ ਸੰਧੂ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਨੇ ਕਿਹਾ ਕਿ ਪੂਰੇ ਪੰਜਾਬ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਤੋਂ ਬਾਅਦ ਗੁਰੂ-ਦੋਖੀ ਤੇ ਪੰਥ ਵਿਰੋਧੀ ਭਗਵੰਤ ਮਾਨ ਖ਼ਿਲਾਫ਼ ਸਮੂਹ ਸਿੱਖ ਸੰਗਤ ਦੇ ਮਨ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਗਤ ਦੀ ਆਵਾਜ਼ ਹੈ ਕਿ ਗੁਰੂ ਸਾਹਿਬਾਨ ਦੀ ਪਵਿੱਤਰ ਧਰਤੀ ’ਤੇ ਇਹੋ ਜਿਹੇ ਵਿਅਕਤੀ ਨੂੰ ਮੁੱਖ ਮੰਤਰੀ ਦੇ ਅਹੁਦੇ ’ਤੇ ਨਹੀਂ ਹੋਣਾ ਚਾਹੀਦਾ। ਇਸ ਮੌਕੇ ਗੁ: ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਰਜੀਤ ਸਿੰਘ ਸੰਧੂ, ਸਕੱਤਰ ਜਨਰਲ ਅਜੀਤਪਾਲ ਸਿੰਘ ਸੰਧੂ, ਖ਼ਜ਼ਾਨਚੀ ਦਵਿੰਦਰ ਸਿੰਘ ਸੰਧੂ, ਸੀਨੀਅਰ ਆਗੂ ਤੇਜਿੰਦਰ ਸਿੰਘ ਸੋਨੀ ਜਾਗਲ, ਗੁਰਮੇਲ ਸਿੰਘ, ਗੁਰਭਿੰਦਰ ਸਿੰਘ ਸੰਧੂ ਪੱਤੀ, ਇੰਦਰਪਾਲ ਸਿੰਘ ਗਿੱਲ, ਹੈਡ ਗ੍ਰੰਥੀ ਗਿਆਨੀ ਸੋਹਣ ਸਿੰਘ, ਸਹਾਇਕ ਗ੍ਰੰਥੀ ਭਾਈ ਗੁਰਸ਼ੇਰ ਸਿੰਘ, ਅਜੀਤ ਸਿੰਘ ਰਾਜ, ਗੁਰਦੀਪ ਸਿੰਘ, ਮਨਪ੍ਰੀਤ ਸਿੰਘ, ਬੰਤ ਸਿੰਘ, ਨਾਜਰ ਸਿੰਘ, ਸੁਖਦੇਵ ਸਿੰਘ, ਸੁਖਪਾਲ ਸਿੰਘ ਸੰਧੂ, ਦੇਵ ਸਿੰਘ ਸੰਧੂ, ਕੇਸਰ ਸਿੰਘ, ਜਸਦੀਪ ਸਿੰਘ, ਮੇਲਾ ਸਿੰਘ, ਜਸਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਮਲਕੀਤ ਸਿੰਘ, ਜਗਤਾਰ ਸਿੰਘ ਆਦਿ ਹਾਜ਼ਰ ਸਨ।
ਗੁ: ਬਾਬਾ ਕਾਲਾ ਮਹਿਰ ਸਾਹਿਬ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੇ ‘ਗੁਰੂ ਦੋਖੀ ਤੇ ਪੰਥ ਵਿਰੋਧੀ’ ਪੋਸਟਰ ਲਗਾਏ
ਅਜੀਤ ਡੈਸਕ
02-07-2026