ਬਰਨਾਲਾ, 1 ਜੁਲਾਈ (ਅਸ਼ੋਕ ਭਾਰਤੀ)-ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਸੀ.ਐਚ.ਬੀ. ਕਾਮਿਆਂ ਨੂੰ ਸਿੱਧਾ ਵਿਭਾਗ ਵਿਚ ਲੈਣ ਦਾ ਫ਼ੈਸਲਾ ਕੀਤਾ ਗਿਆ ਸੀ। ਥਰਮਲ ਪੈਸਕੋ ਸੀ.ਆਰ.ਸੀ. ਐਨ.ਸੀ.ਸੀ. ਐਮੀ ਲੈਬ ਸਟੋਰ ਕੀਪਰ ਦਫ਼ਤਰਾਂ ਵਿਚ ਕੰਮ ਕਰਦੇ ਕਾਮਿਆਂ ਦੀਆਂ ਜਥੇਬੰਦੀਆਂ ਵਲੋਂ ਸੰਘਰਸ਼ ਕਰਨ ਫ਼ੈਸਲਾ ਕੀਤਾ ਲਗਾਤਾਰ ਹੜਤਾਲ ਧਰਨੇ ਪ੍ਰਦਰਸ਼ਨ ਜਾਰੀ ਸਨ। ਪਾਵਰਕਾਮ ਮੈਨੇਜਮੈਂਟ ਵਲੋਂ ਥਰਮਲ ਪਲਾਂਟ ਦੇ ਠੇਕਾ ਕਾਮਿਆਂ ਨੂੰ ਸਿੱਧਾ ਵਿਭਾਗ ਵਿਚ ਲੈਣ ਦਾ ਫ਼ੈਸਲਾ ਕੀਤਾ। ਪਰ ਐਨ.ਸੀ.ਸੀ ਸੀ.ਆਰ.ਸੀ ਸਮੇਤ ਪੈਸਕੋ ਕਾਮੇ ਐਮੀ ਲੈਬ ਸਟੋਰ ਕੀਪਰ, ਦਫ਼ਤਰੀ ਸਟਾਫ਼ ਨੂੰ ਸਿੱਧਾ ਮਹਿਕਮੇ ਵਿਚ ਲੈਣ ਦਾ ਨੋਟੀਫ਼ਿਕੇਸ਼ਨ ਜਾਰੀ ਨਹੀਂ ਕੀਤਾ। ਜਥੇਬੰਦੀ ਵਲੋਂ ਨੋਟੀਫ਼ਿਕੇਸ਼ਨ ਜਾਰੀ ਨਾ ਹੋਣ ਦੀ ਸੂਰਤ ਵਿਚ ਜ਼ੋਰਦਾਰ ਨਿਖੇਧੀ ਕਰਦਿਆਂ ਸੰਘਰਸ਼ ਕਰ ਰਹੇ ਠੇਕਾ ਕਾਮਿਆਂ ਦੇ ਸੰਘਰਸ਼ ਦੀ ਹਮਾਇਤ ਕਰਨ ਦਾ ਫ਼ੈਸਲਾ ਕੀਤਾ। ਉਨ੍ਹਾਂ ਕਿਹਾ ਕਿ 2 ਜੁਲਾਈ ਨੂੰ ਹੋਣ ਵਾਲੀ ਮੀਟਿੰਗ ਵਿਚ ਮੰਗਾਂ ਦਾ ਹੱਲ ਨਾ ਹੋਇਆ ਤਾਂ 3 ਜੁਲਾਈ ਨੂੰ ਸੰਘਰਸ਼ ਕਰਨ ਲਈ ਮਜਬੂਰ ਹੋਵਾਂਗੇ।