aਸੰਗਰੂਰ, 2 ਜੁਲਾਈ (ਅਮਨਦੀਪ ਸਿੰਘ ਬਿੱਟਾ)–ਜ਼ਿਲ੍ਹਾ ਕਾਂਗਰਸ ਦੇ ਬੁਲਾਰੇ ਅਤੇ ਓ.ਬੀ.ਸੀ ਸੈੱਲ ਪੰਜਾਬ ਦੇ ਉੱਪ ਚੇਅਰਮੈਨ ਹਰਪਾਲ ਸਿੰਘ ਸੋਨੂ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਦੁਬਾਰਾ ਪ੍ਰਧਾਨ ਬਣਾਈ ਰੱਖਣਾ ਅਤੇ ਸੰਗਰੂਰ ਤੋਂ ਸਾਬਕਾ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੂੰ ਸੰਭਾਵੀ ਵਿਧਾਨ ਸਭੈ ਚੋਣਾਂ ਲਈ ਇਲੈਕਸ਼ਨ ਮੈਨੇਜਮੈਂਟ ਕਮੇਟੀ ਦਾ ਚੇਅਰਮੈਨ ਨਿਯੁਕਤ ਕਰਨਾ ਪਾਰਟੀ ਦੀ ਦੂਰਅੰਦੇਸ਼ੀ ਸੋਚ ਅਤੇ ਮਜਬੂਤ ਸੰਗਠਨਾਤਮਕ ਰਾਜਨੀਤੀ ਦਾ ਨਮੂਨਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਵਿਜੈਇੰਦਰ ਸਿੰਗਲਾ ਇੱਕ ਤਜਰਬੇਕਾਰ, ਮਿਹਨਤੀ ਜਮੀਨੀ ਪੱਧਰ ਦੇ ਆਗੂ ਹਨ ਅਤੇ ਰਾਜਾ ਵੜਿੰਗ ਦੀ ਪਹਿਚਾਣ ਤਜਰਬੇਕਾਰ, ਨਿਡਰ, ਲੋਕ ਮੁੱਦਿਆਂ ਨੂੰ ਪਹਿਲ ਦੇਣ ਵਾਲੇ ਆਗੂ ਵਜੋਂ ਜਾਣੇ ਜਾਂਦੇ ਹਨ। ਕਾਂਗਰਸ ਹਾਈਕਮਾਨ ਵਲੋਂ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ ਨੂੰ ਧਿਆਨ ਵਿਚ ਰੱਖਦਿਆਂ ਬਹੁਤ ਹੀ ਸੋਚ ਵਿਚਾਰ ਉਪਰੰਤ ਇਹ ਫੈਸਲਾ ਲਿਆਹੈ। ਇਸ ਫੈਸਲੇ ਨਾਲ ਪਾਰਟੀ ਵਰਕਰ ਦਾ ਮਨੋਬਲ ਹੋਰ ਉੱਚਾ ਹੋਵੇਗਾ ਅਤੇ ਪੂਰੇ ਜੋਸ਼ ਨਾਲ ਆਉਣ ਵਾਲੀਆਂ ਵਿਧਾਨ ਸਭਾ ਵਿਚ ਜਾਣਗੇ। ਉਨ੍ਹਾਂ ਸਮੂਹ ਕਾਂਗਰਸ ਵਰਕਰਾਂ ਨੂੰ ਅਪੀਲ ਕੀਤੀ ਕਿ ਆਪਸੀ ਏਕਤਾ ਅਤੇ ਅਨੁਸ਼ਾਸਨ ਨੂੰ ਕਾਇਮ ਰੱਖਦਿਆਂ ਪਾਰਟੀ ਦੀ ਲੋਕ ਪੱਖੀ ਨੀਤੀਆਂ ਨੂੰ ਘਰ ਘਰ ਲੈ ਕੇ ਜਾਣ।