ਹੰਡਿਆਇਆ, 3 ਜੁਲਾਈ (ਗੁਰਜੀਤ ਸਿੰਘ ਖੁੱਡੀ)-ਗੁਰਦੁਆਰਾ ਸਾਹਿਬ ਗੁਰੂਸਰ ਪੱਕਾ ਪਾਤਸ਼ਾਹੀ ਨੌਵੀਂ ਹੰਡਿਆਇਆ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਤੇ ਸਰਕਲ ਹੰਡਿਆਇਆ ਦੇ ਪ੍ਰਧਾਨ ਗੁਰਦੀਪ ਸਿੰਘ ਮੱਖਣ ਮਹਿਰਮੀਆ ਦੀ ਅਗਵਾਈ ਵਿਚ ਮੀਟਿੰਗ ਹੋਈ। ਜਿਸ ਵਿਚ ਫ਼ੈਸਲਾ ਕੀਤਾ ਗਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਦਾ ਆਦੇਸ਼ ਦਿੱਤਾ ਗਿਆ ਸੀ ਕਿ ‘ਗੁਰੂ ਦੋਖੀ ਅਤੇ ਪੰਥ ਵਿਰੋਧੀ’ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੰਗਤ ਬਾਈਕਾਟ ਕਰਨ ਦੇ ਗੁਰਦੁਆਰਾ ਸਾਹਿਬ ਵਿਚ ਬੋਰਡ ਲਗਾਏ ਗਏ। ਉਨ੍ਹਾਂ ਕਿਹਾ ਕਿ ਸੰਗਤਾਂ ਇਸ ਪੰਥ ਵਿਰੋਧੀ ਸਰਕਾਰ ਦਾ ਵਿਰੋਧ ਕਰਨ। ਇਸ ਮੌਕੇ ਮੈਨੇਜਰ ਨਿਰਮਲ ਸਿੰਘ ਰਾਜੀਆ, ਗੁਰਲਾਲ ਸਿੰਘ, ਸਾਬਕਾ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਮਨੀ ਗਿੱਲ, ਗੁਰਜੰਟ ਸਿੰਘ ਸੋਨਾ, ਮਨਮੋਹਨ ਸਿੰਘ, ਭੋਲਾ ਸਿੰਘ ਸਰਾਂ ਸਾਬਕਾ ਸਰਪੰਚ, ਸਰਕਲ ਪ੍ਰਧਾਨ ਐਸ.ਸੀ. ਵਿੰਗ ਨਾਜਰ ਸਿੰਘ, ਸਾਬਕਾ ਐਮ.ਸੀ. ਨਾਜਮ ਸਿੰਘ, ਭੂਰਾ ਸਿੰਘ ਸੂਚ, ਸਾਬਕਾ ਐਮ.ਸੀ. ਗੁਰਪਾਲ ਸਿੰਘ ਪਾਲੀ, ਸੰਦੀਪ ਸ਼ਰਮਾ ਪ੍ਰਧਾਨ ਬੀ.ਸੀ. ਵਿੰਗ, ਮਨਦੀਪ ਕੌਰ, ਗੁਰਪ੍ਰੀਤ ਕੌਰ, ਅਜੈਬ ਸਿੰਘ, ਮੱਖਣ ਸਿੰਘ, ਜਰਨੈਲ ਸਿੰਘ, ਸੁਖਦੇਵ ਸਿੰਘ ਆਦਿ ਹਾਜ਼ਰ ਸਨ।