03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਮੁੱਖ ਮੰਤਰੀ ਦੀ ਮਹਿਲ ਕਲਾਂ ਲੋਕ ਮਿਲਣੀ ’ਚ ਹੋਏ ਵੱਡੇ ਇਕੱਠ ਨੇ ‘ਆਪ’ ਸਰਕਾਰ ਦੇ ਵਿਕਾਸ ਕਾਰਜਾਂ ’ਤੇ ਲਗਾਈ ਮੋਹਰ-ਵਿਧਾਇਕ ਪੰਡੋਰੀ

Ad Position 21
No active advertisement
ਅਜੀਤ ਡੈਸਕ 04-07-2026
ਬਰਨਾਲਾ, 3 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਮਹਿਲ ਕਲਾਂ ਵਿਖੇ ਕੀਤੀ ਗਈ ‘ਲੋਕ ਮਿਲਣੀ’ ਦੌਰਾਨ ਜੁੜੇ ਵੱਡੀ ਗਿਣਤੀ ਦੇ ਇਕੱਠ ਨੇ ਸਾਬਤ ਕਰ ਦਿੱਤਾ ਹੈ ਕਿ ਹਲਕੇ ਦੇ ਲੋਕ ਆਮ ਆਦਮੀ ਪਾਰਟੀ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ। ਇਸ ਭਰਵੇਂ ਇਕੱਠ ਨੇ ਇਕ ਵਾਰ ਫਿਰ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ’ਤੇ ਮੋਹਰ ਲਗਾ ਦਿੱਤੀ ਹੈ। ਇਸ ਲੋਕ ਮਿਲਣੀ ਦੀ ਸਫ਼ਲਤਾ ’ਤੇ ਖ਼ੁਸ਼ੀ ਪ੍ਰਗਟ ਕਰਦਿਆਂ ਜਿੱਥੇ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਹਲਕੇ ਦੇ ਲੋਕਾਂ ਦਾ ਧੰਨਵਾਦ ਕੀਤਾ ਉੱਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਜੋ ਉਨ੍ਹਾਂ ਨੂੰ ਮਾਣ-ਸਤਿਕਾਰ ਅਤੇ ਪਿਆਰ ਦਿੱਤਾ ਗਿਆ, ਉਹ ਬੇਮਿਸਾਲ ਹੈ। ਵਿਧਾਇਕ ਪੰਡੋਰੀ ਨੇ ਕਿਹਾ ਕਿ ‘ਆਪ’ ਸਰਕਾਰ ਵਲੋਂ ਪਿਛਲੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਹਲਕਾ ਮਹਿਲ ਕਲਾਂ ਦੇ ਵਿਕਾਸ ਲਈ ਫ਼ੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਗਈ। ਜੋ ਵਾਅਦੇ ਲੋਕਾਂ ਨਾਲ ਕੀਤੇ ਗਏ ਸਨ, ਉਨ੍ਹਾਂ ਨੂੰ ਜ਼ਮੀਨੀ ਪੱਧਰ ’ਤੇ ਪੂਰਾ ਕੀਤਾ ਜਾ ਰਿਹਾ ਹੈ। ਹਲਕੇ ਵਿਚ ਹੋਏ ਮੁੱਖ ਵਿਕਾਸ ਕਾਰਜਾਂ ਦਾ ਵੇਰਵਾ ਸਾਂਝਾ ਕਰਦਿਆਂ ਉਨ੍ਹਾਂ ਦੱਸਿਆ ਕਿ ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਇਸ ਵਾਰ ਰਿਕਾਰਡ ਤੋੜ ਕੰਮ ਹੋਏ ਹਨ। ਹਲਕੇ ਦੀਆਂ ਤਕਰੀਬਨ ਸਾਰੀਆਂ ਮੁੱਖ ਅਤੇ ਲਿੰਕ ਸੜਕਾਂ ਦਾ ਨਿਰਮਾਣ ਕਾਰਜ ਮੁਕੰਮਲ ਹੋ ਚੁੱਕਾ ਹੈ, ਜਿਸ ਨਾਲ ਲੋਕਾਂ ਦਾ ਆਉਣ-ਜਾਣ ਬੇਹੱਦ ਸੁਖਾਲਾ ਹੋਇਆ ਹੈ। ਖੇਤੀਬਾੜੀ ਨੂੰ ਪ੍ਰਫੁੱਲਿਤ ਕਰਨ ਲਈ ਹਲਕੇ ਦੇ ਖੇਤਾਂ ਤੱਕ ਨਹਿਰੀ ਪਾਣੀ ਦੀ ਪਹੁੰਚ ਨੂੰ ਯਕੀਨੀ ਬਣਾਇਆ ਗਿਆ ਹੈ, ਜਿਸ ਨਾਲ ਕਿਸਾਨਾਂ ਵਿਚ ਖ਼ੁਸ਼ੀ ਦੀ ਲਹਿਰ ਹੈ। ਆਪਣੀ ਨਿੱਜੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਉਹ ਇਕ ਵਿਧਾਇਕ ਵਜੋਂ ਨਹੀਂ, ਬਲਕਿ ਹਲਕੇ ਦੇ ਸੇਵਾਦਾਰ ਵਜੋਂ ਕੰਮ ਕਰ ਰਹੇ ਹਨ। ਉਹ ਰੋਜ਼ਾਨਾ ਸਵੇਰੇ 7 ਵਜੇ ਤੋਂ ਲੈ ਕੇ ਰਾਤ 10 ਵਜੇ ਤੱਕ ਨਿਰੰਤਰ ਲੋਕਾਂ ਦੀ ਸੇਵਾ ਵਿਚ ਹਾਜ਼ਰ ਰਹਿੰਦੇ ਹਨ ਤਾਂ ਜੋ ਕਿਸੇ ਵੀ ਨਾਗਰਿਕ ਨੂੰ ਆਪਣੀ ਸਮੱਸਿਆ ਦੇ ਹੱਲ ਲਈ ਪ੍ਰੇਸ਼ਾਨ ਨਾ ਹੋਣਾ ਪਵੇ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿਚ ਵੀ ਹਲਕੇ ਦੇ ਰਹਿੰਦੇ ਅਧੂਰੇ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਨੇਪਰੇ ਚਾੜ੍ਹਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਕਬੱਡੀ ਟਰੇਨਿੰਗ ਅਤੇ ਫਿਜ਼ੀਕਲ ਫਿਟਨੈੱਸ ਕੈਂਪ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਨਾ... ਅਗਲੀ ਖ਼ਬਰ ਗੁ: ਸਾਹਿਬ ਗੁਰੂਸਰ ਪੱਕਾ ਪਾਤਿਸ਼ਾਹੀ ਨੌਵੀਂ ਵਿਖੇ ਮੁੱਖ ਮੰਤਰੀ ਦਾ ‘ਗੁਰੂ ਦੋਖੀ ਅਤੇ ਪੰਥ ਵਿਰੋਧੀ’ ਬੋਰਡ ਲਗਾਇਆ
Ad Position 24
No active advertisement