03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

264 ਬੋਤਲਾਂ ਸ਼ਰਾਬ ਸਮੇਤ ਕਾਬੂ

Ad Position 21
No active advertisement
ਅਜੀਤ ਡੈਸਕ 04-07-2026
ਸੁਨਾਮ ਊਧਮ ਸਿੰਘ ਵਾਲਾ, 3 ਜੁਲਾਈ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ)-ਸੁਨਾਮ ਪੁਲਿਸ ਵਲੋਂ ਇਕ ਵਿਅਕਤੀ ਨੂੰ 264 ਬੋਤਲਾਂ ਚੰਡੀਗੜ੍ਹ ਦੀ ਸ਼ਰਾਬ ਠੇਕਾ ਦੇਸੀ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ।ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਚੌਂਕੀ ਨਵੀਂ ਅਨਾਜ ਮੰਡੀ ਦੇ ਸਹਾਇਕ ਥਾਣੇਦਾਰ ਗੁਰਸ਼ਰਨ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਗਸਤ ਅਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਚੈਕਿੰਗ ਦੌਰਾਨ ਮਿਲੀ ਗੁਪਤ ਸੂਚਨਾ ਦੇ ਆਧਾਰ ਤੇ ਤੁਰੰਤ ਕਾਰਵਾਈ ਕਰਦਿਆਂ ਸੁਨਾਮ-ਜਵੰਧਾ ਰੋਡ ਤੇ ਸੂਏ ਦੇ ਪੁਲ ਤੋਂ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ। ਜਿਸ ਕੋਲੋਂ 264 ਬੋਤਲਾਂ ਚੰਡੀਗੜ੍ਹ ਦੀ ਸ਼ਰਾਬ ਠੇਕਾ ਦੇਸੀ ਬਰਾਮਦ ਕੀਤੀ ਗਈ। ਕਾਬੂ ਕੀਤੇ ਵਿਅਕਤੀ ਦੀ ਪਛਾਣ ਮੱਖਣ ਸਿੰਘ ਵਾਸੀ ਪਿੰਡ ਚੱਠੇ ਨਨਹੇੜਾ ਵਜੋਂ ਹੋਈ। ਜਿਸ ਖਿਲਾਫ ਪੁਲਿਸ ਵਲੋਂ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ ਵਿੱਚ ਇੱਕ ਦੀ ਮੌਤ ਅਗਲੀ ਖ਼ਬਰ ਹਿਮਾਚਲ, ਹਰਿਆਣਾ ਅਤੇ ਚੰਡੀਗੜ੍ਹ ਦੀ ਤਰਜ਼ ’ਤੇ ਪੰਜਾਬ ਸਰਕਾਰ ਵੀ ਚਾਰ ਸਾਲ ਪੂਰੇ ਕਰ ਚੁੱਕੇ ਅਗਨੀਵੀਰਾਂ ਲਈ 20 ਫ਼ੀਸਦੀ ਰ...
Ad Position 24
No active advertisement