ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਜੇ.ਈ. ਪਿੰਜੌਰ ਸਿੰਘ ਦੇ ਅਕਾਲ ਚਲਾਣੇ ਨਾਲ ਨਾ ਪੂਰਾ ਹੋਣ ਵਾਲਾ ਘਾਟਾ ਪਿਆ-ਭਾਈ ਗੋਬਿੰਦ ਸਿੰਘ ਲੌਂਗੋਵਾਲ

Ad Position 21
No active advertisement
ਅਜੀਤ ਡੈਸਕ 05-07-2026

ਧਨੌਲਾ, 4 ਜੁਲਾਈ (ਜਤਿੰਦਰ ਸਿੰਘ ਧਨੌਲਾ)-ਜੇ.ਈ. ਪਿੰਜੌਰ ਸਿੰਘ ਬਹੁਤ ਹੀ ਨੇਕ ਸ਼ਖ਼ਸੀਅਤ ਦੇ ਮਾਲਕ ਸਨ ਜਿਨ੍ਹਾਂ ਦੇ ਅਕਾਲ ਚਲਾਣੇ ਨਾਲ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਇਹ ਪ੍ਰਗਟਾਵਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਿੰਜੌਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਭਾਈ ਲੌਂਗੋਵਾਲ ਨੇ ਸੰਬੋਧਨ ਕਰਦਿਆਂ ਆਖਿਆ ਕਿ ਭਾਈ ਪਿੰਜੌਰ ਸਿੰਘ ਨੇ ਲਾਈਨਮੈਨ ਵਜੋਂ ਡਿਊਟੀ ਨਿਭਾਉਂਦਿਆਂ ਸਾਰੇ ਹੀ ਖਪਤਕਾਰਾਂ ਨਾਲ ਪਰਿਵਾਰਕ ਮੈਂਬਰ ਬਣ ਕੇ ਸੇਵਾ ਨਿਭਾਈ। ਉਨ੍ਹਾਂ ਆਖਿਆ ਕਿ ਉਹ ਹਰ ਸਮਾਜ ਸੇਵੀ ਅਤੇ ਧਾਰਮਿਕ ਕੰਮ ਵਿਚ ਵੱਧ ਚੜ੍ਹ ਕੇ ਹਿੱਸਾ ਲੈਂਦੇ ਸਨ। ਜੇ.ਈ. ਗੁਰਵਿੰਦਰ ਸਿੰਘ ਨੇ ਆਖਿਆ ਕਿ ਉਹ ਕਿਸੇ ਵੀ ਸਮਾਜ ਸੇਵੀ ਕਾਰਜ ਵਿਚ ਸੇਵਾ ਨਿਭਾਉਣ ਲਈ ਦੇਰੀ ਨਹੀਂ ਸਨ ਕਰਦੇ। ਉਨ੍ਹਾਂ ਦੇ ਭਰਾਤਾ ਜਗਤਾਰ ਸਿੰਘ ਹੋਰਾਂ ਨੇ ਦੱਸਿਆ ਕਿ ਉਹ ਜਿੱਥੇ ਛੋਟੇ ਭਰਾਵਾਂ ਦੇ ਸਿਰ ਤੇ ਹੱਥ ਰੱਖ ਕੇ ਉਨ੍ਹਾਂ ਦੀ ਕਬੀਲਦਾਰੀ ਨਜਿੱਠਣ ਲਈ ਵੀ ਵੱਧ ਚੜ੍ਹ ਕੇ ਨਾਲ ਤੁਰਦੇ ਰਹੇ। ਉੱਥੇ ਪਿੰਡ ਦੇ ਕਿਸੇ ਵੀ ਬੇਸਹਾਰਾ ਵਿਦਿਆਰਥੀ ਨੂੰ ਫ਼ੀਸਾਂ ਭਰਨ ਕਿਤਾਬਾਂ ਲੈ ਕੇ ਦੇਣ ਮਾਲੀ ਮਦਦ ਕਰਨ ਤੋਂ ਕਦੇ ਪਿੱਛੇ ਸਨ ਨਹੀਂ ਸਨ ਹਟੇ। ਸਮਾਗਮ ਦੌਰਾਨ ਹੋਰਨਾਂ ਤੋਂ ਇਲਾਵਾ ਭਾਜਪਾ ਦੇ ਸੀਨੀਅਰ ਆਗੂ ਜਥੇਦਾਰ ਸੁਖਵੰਤ ਸਿੰਘ ਧਨੌਲਾ, ਸੀਨੀਅਰ ਆਗੂ ਸਤਵੰਤ ਸਿੰਘ ਪੂਨੀਆ, ਯਾਦਵਿੰਦਰ ਸ਼ੰਟੀ, ਪ੍ਰੇਮ ਪ੍ਰੀਤਮ ਜਿੰਦਲ, ਜੱਗਾ ਸਿੰਘ, ਗੁਰਬਚਨ ਸਿੰਘ ਮੋਖਾ, ਸੁਖਦੇਵ ਸਿੰਘ ਫਰਵਾਹੀ, ਜਥੇਦਾਰ ਜਗਤਾਰ ਸਿੰਘ ਦਾਨਗੜ੍ਹ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਤਵੰਤੇ ਹਾਜ਼ਰ ਸਨ। ਸ: ਜਗਜੀਤ ਸਿੰਘ ਅਤੇ ਗੁਰਮੀਤ ਸਿੰਘ ਵਲੋਂ ਵੱਡੀ ਗਿਣਤੀ ਵਿਚ ਦੁੱਖ ਪ੍ਰਗਟ ਕਰਨ ਆਈ ਸੰਗਤ ਦਾ ਧੰਨਵਾਦ ਕੀਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਧਰਮਿੰਦਰ ਸਿੰਘ ਧੰਨਾ ਨਗਰ ਕੌਂਸਲ ਧਨੌਲਾ ਦੇ ਪ੍ਰਧਾਨ ਬਣੇ ਅਗਲੀ ਖ਼ਬਰ ਪਿੰਡ ਫਰਵਾਹੀ ਦੇ ਵੇਅਰ ਹਾਊਸ ਗੋਦਾਮਾਂ ਨੂੰ ਜਾਂਦੀ ਸੜਕ ਦੀ ਹਾਲਤ ਬਹੁਤ ਜ਼ਿਆਦਾ ਬਦਤਰ
Ad Position 24
No active advertisement