16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀ ਕਾਬੂ

Ad Position 21
repet_subhas-goyals [Copy P29]
ਅਜੀਤ ਡੈਸਕ 05-07-2026

ਬਰਨਾਲਾ, 4 ਜੁਲਾਈ (ਰਾਜ ਪਨੇਸਰ)-ਸਥਾਨਕ ਢਿੱਲੋਂ ਨਗਰ ਨਜ਼ਦੀਕ ਦੋ ਵਿਅਕਤੀਆਂ ਨੂੰ 40 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਬਰਨਾਲਾ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਬੱਸ ਸਟੈਂਡ ਪੁਲਿਸ ਚੌਕੀ ਦੇ ਇੰਚਾਰਜ ਗੁਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਦਰਸ਼ਨ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਭੋਤਨਾ, ਜਸਵੀਰ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਮਹਿਲ ਕਲਾਂ ਨਸ਼ਾ ਵੇਚਣ ਦੇ ਆਦੀ ਹਨ। ਜੋ ਕਿ ਅੱਜ ਵੀ ਨਸ਼ਾ ਲਿਆ ਕੇ ਵੇਚਣ ਦੀ ਫ਼ਿਰਾਕ ਵਿਚ ਹੈ। ਜਿਨ੍ਹਾਂ ਨੂੰ ਢਿੱਲੋਂ ਨਗਰ ਨਜ਼ਦੀਕ ਘੁੰਮਦੇ ਦੇਖਿਆ ਗਿਆ ਹੈ। ਪੂਰੀ ਟੀਮ ਸਮੇਤ ਛਾਪੇਮਾਰੀ ਕਰਦਿਆਂ ਦੋਵੇਂ ਵਿਅਕਤੀਆਂ ਨੂੰ 40 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਬਰਨਾਲਾ ਵਿਖੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਸਾਨੂੰ ਆਪਣਿਆਂ ਨੇ ਹੀ ਲੁੱਟਿਆ ਤੇ ਪੁੱਟਿਆ-ਬਾਪੂ ਤਰਸੇਮ ਸਿੰਘ ਖ਼ਾਲਸਾ ਅਗਲੀ ਖ਼ਬਰ ਸਬ-ਇੰਸਪੈਕਟਰ ਅਮਰੀਕ ਸਿੰਘ ਗਰੇਵਾਲ ਨੇ ਥਾਣਾ ਤਪਾ ਦੇ ਮੁਖੀ ਵਜੋਂ ਚਾਰਜ ਸੰਭਾਲਿਆ
Ad Position 24