02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਨਸ਼ਿਆਂ ਦੇ ਮਾਰੂ ਰੁਝਾਨ ਨੂੰ ਠੱਲ੍ਹ ਪਾਉਣ ਲਈ ਆਮ ਲੋਕਾਂ ਦਾ ਸਹਿਯੋਗ ਬੇਹੱਦ ਜ਼ਰੂਰੀ-ਐਸ. ਐੱਚ. ਓ. ਅਜੈਬ ਸਿੰਘ

Ad Position 21
No active advertisement
ਅਜੀਤ ਡੈਸਕ 06-07-2026

ਮਹਿਲ ਕਲਾਂ, 5 ਜੁਲਾਈ (ਅਵਤਾਰ ਸਿੰਘ ਅਣਖੀ)-ਨਸ਼ਿਆਂ ਦੇ ਮਾਰੂ ਰੁਝਾਨ ਨੂੰ ਠੱਲ੍ਹ ਪਾਉਣ ਲਈ ਆਮ ਲੋਕਾਂ ਸਹਿਯੋਗ ਬੇਹੱਦ ਜ਼ਰੂਰੀ ਹੈ। ਇਹ ਪ੍ਰਗਟਾਵਾ ਪੁਲਿਸ ਥਾਣਾ ਠੁੱਲੀਵਾਲ ਦੇ ਨਵੇਂ ਆਏ ਮੁੱਖ ਅਫ਼ਸਰ ਐਸ.ਐੱਚ.ਓ. ਅਜੈਬ ਸਿੰਘ ਨੇ ਪਹਿਲੀ ਪੈੱ੍ਰਸ ਮਿਲਣੀ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਥਾਣਾ ਠੁੱਲੀਵਾਲ ਦੇ ਅਧਿਕਾਰ ਖੇਤਰ ਅੰਦਰ ਨਸ਼ਿਆਂ ਦਾ ਕਾਲਾ ਧੰਦਾ ਕਰਨ ਵਾਲਿਆਂ, ਅਮਨ-ਕਾਨੂੰਨ ਨੂੰ ਭੰਗ ਕਰਨ ਵਾਲਿਆਂ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸਪਸ਼ਟ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਦਿਆਂ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਸਬੰਧੀ ਕੋਈ ਵੀ ਸੂਚਨਾ ਮਿਲਣ ’ਤੇ ਤੁਰੰਤ ਕਾਰਵਾਈ ਕੀਤੀ ਜਾਏਗੀ। ਉਨ੍ਹਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ ਜਾਂ ਝਿਜਕ ਦੇ ਨਸ਼ਾ ਤਸਕਰਾਂ ਅਤੇ ਅਪਰਾਧਿਕ ਗਤੀਵਿਧੀਆਂ ਸਬੰਧੀ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ। ਜਾਣਕਾਰੀ ਦੇਣ ਵਾਲੇ ਨਾਗਰਿਕ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਉਨ੍ਹਾਂ ਬੁਲਟ ਮੋਟਰਸਾਈਕਲਾਂ ’ਤੇ ਪਟਾਕੇ ਮਾਰ ਕੇ ਲੋਕਾਂ ਨੂੰ ਪ੍ਰੇਸ਼ਾਨ ਕਰਨ ਵਾਲਿਆਂ ਨੂੰ ਵੀ ਚਿਤਾਵਨੀ ਦਿੰਦਿਆਂ ਕਿਹਾ ਕਿ ਅਜਿਹੇ ਲੋਕਾਂ ਖ਼ਿਲਾਫ਼ ਬਿਨਾਂ ਕਿਸੇ ਢਿੱਲ ਦੇ ਤੁਰੰਤ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਉਨ੍ਹਾਂ ਸਮਾਜ ਦੇ ਹਰ ਵਰਗ ਨੂੰ ਅਪੀਲ ਕੀਤੀ ਕਿ ਅਪਰਾਧ ਮੁਕਤ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪੁਲਿਸ ਦਾ ਸਹਿਯੋਗ ਕਰਨ। ਇਸ ਮੌਕੇ ਏ.ਐਸ.ਆਈ. ਗੁਰਨਾਮ ਸਿੰਘ ਚੁਹਾਣਕੇ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਦੇ ਮੁੱਖ ਗੇਟ ਅੱਗੇ ਲੱਗੇ ਕੂੜੇ ਦੇ ਵੱਡੇ-ਵੱਡੇ ਢੇਰ ਮਾਰ ਰਹੇ ਨੇ ਬਦਬੂ ਅਗਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਆਪ੍ਰੇਸ਼ਨ ਪ੍ਰਹਾਰ ਤਹਿਤ ਵੱਡੀ ਕਾਰਵਾਈ ਵੱਡੀ ਗਿਣਤੀ ਵਿਚ ਸ਼ੱਕੀਆਂ ਨੂੰ ਲਿਆ ਹਿਰਾਸਤ ’ਚ
Ad Position 24
No active advertisement