ਹੰਡਿਆਇਆ, 5 ਜੁਲਾਈ (ਗੁਰਜੀਤ ਸਿੰਘ ਖੁੱਡੀ)-ਸਰਬੱਤ ਦਾ ਭਲਾ ਟਰੱਸਟ ਵਲੋਂ ਹੰਡਿਆਇਆ ਦੇ ਗੁਰਦੁਆਰਾ ਸਾਹਿਬ ਗੁਰੂਸਰ ਪੱਕਾ ਪਾਤਸ਼ਾਹੀ ਨੌਵੀਂ ਵਿਖੇ ਮੁਫ਼ਤ ਸਿਲਾਈ ਸੈਂਟਰ ਸ਼ੁਰੂ ਕੀਤਾ ਗਿਆ ਸੀ, ਜਿਸ ਵਿਚ 25 ਕੁੜੀਆਂ ਨੇ 6 ਮਹੀਨੇ ਦੀ ਸਿਲਾਈ ਅਤੇ ਕਢਾਈ ਦੀ ਟਰੇਨਿੰਗ ਹਾਸਲ ਕੀਤੀ। ਉਨ੍ਹਾਂ ਲੜਕੀਆਂ ਦਾ ਇਮਤਿਹਾਨ ਸੰਸਥਾ ਦੇ ਐਜੂਕੇਸ਼ਨ ਡਾਇਰੈਕਟਰ ਮੈਡਮ ਇੰਦਰਜੀਤ ਕੌਰ ਦੀ ਟੀਮ ਪਟਿਆਲਾ ਨੇ ਲਿਆ। ਸੰਸਥਾ ਦੇ ਜ਼ਿਲ੍ਹਾ ਪ੍ਰਧਾਨ ਕੈਪਟਨ ਗੁਰਜਿੰਦਰ Sarbat da bhala Trust ਸਿੰਘ ਸਿੱਧੂ ਨੇ ਦੱਸਿਆ ਕਿ ਇਸ ਸੈਂਟਰ ਦੀਆਂ ਲੜਕੀਆਂ ਨੂੰ ਹਰਜਿੰਦਰ ਕੌਰ ਬਤੌਰ ਟੀਚਰ ਸਿਖਾ ਰਹੇ ਸਨ। ਸੰਸਥਾ ਮਕਸਦ ਹੈ ਕਿ ਗ਼ਰੀਬ ਘਰਾਂ ਦੀਆਂ ਲੜਕੀਆਂ ਕੱਪੜੇ ਸਿਉਣਾ ਸਿੱਖ ਕੇ ਆਪਣੇ ਪੈਰਾਂ ’ਤੇ ਖੜੀਆਂ ਹੋ ਸਕਣ ਅਤੇ ਆਪਣੇ ਪਰਿਵਾਰ ਦਾ ਪਾਲਨ ਪੋਸ਼ਣ ਕਰਨ ਦੇ ਸਮਰੱਥ ਹੋ ਸਕਣ। ਪੂਰੇ ਪੰਜਾਬ, ਜੰਮੂ ਕਸ਼ਮੀਰ, ਹਿਮਾਚਲ, ਹਰਿਆਣਾ ਅਤੇ ਰਾਜਸਥਾਨ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਕੱਪੜੇ ਸਿਉਣਾ ਸਿੱਖ ਕੇ ਕੁੜੀਆਂ ਆਪਣੇ ਪੈਰਾਂ ’ਤੇ ਖੜੇ ਕਰਨ ਦੀ ਕੋਸ਼ਿਸ਼ ਕੀਤੀ। ਸੰਸਥਾ ਦੇ ਚੇਅਰਮੈਨ ਡਾਕਟਰ ਐਸ.ਪੀ. ਸਿੰਘ ਉਬਰਾਏ ਹਰ ਇਕ ਦੀਨ ਦੁਖੀ ਦੀ ਬਾਂਹ ਫੜਦੇ ਹਨ। ਸੈਂਕੜੇ ਬੰਦਿਆ ਨੂੰ ਵਿਦੇਸ਼ਾਂ ਦੀਆਂ ਜੇਲ੍ਹਾਂ ਵਿਚੋਂ ਬੰਦ ਨੌਜਵਾਨਾਂ ਨੂੰ ਰਿਹਾਅ ਕਰਵਾਇਆ ਗਿਆ ਹੈ। ਇਸ ਮੌਕੇ ਗੁਰਜੰਟ ਸਿੰਘ ਸੋਨਾ, ਗੁਰਦੇਵ ਸਿੰਘ ਮੱਕੜ, ਕੁਲਵਿੰਦਰ ਸਿੰਘ ਕਾਲਾ ਅਤੇ ਸੈਂਟਰ ਦੀਆ ਕੁੜੀਆਂ ਹਾਜਰ ਸਨ।