02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ ਡਵੀਜ਼ਨ ਸ਼ਹਿਣਾ ਦੀ ਹੋਈ ਮੀਟਿੰਗ

Ad Position 21
No active advertisement
ਅਜੀਤ ਡੈਸਕ 06-07-2026
ਸ਼ਹਿਣਾ, 5 ਜੁਲਾਈ (ਸੁਰੇਸ਼ ਗੋਗੀ)-ਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਸਬ ਡਵੀਜ਼ਨ ਸ਼ਹਿਣਾ ਦੀ ਮੀਟਿੰਗ ਪ੍ਰਧਾਨ ਪ੍ਰਿਤਪਾਲ ਸਿੰਘ ਦੀ ਪ੍ਰਧਾਨਗੀ ਹੇਠ ਕੰਪਲੇਂਟ ਸੈਂਟਰ ਚੀਮਾ ਵਿਖੇ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਸਾਨੂੰ ਪਾਵਰਕਾਮ ਦੀ ਮੈਨੇਜਮੈਂਟ ਦੇ ਖ਼ਿਲਾਫ਼ ਮੁਲਾਜ਼ਮ ਮਾਰੂ ਨੀਤੀਆਂ ਦੇ ਵਿਰੋਧ ਵਿਚ ਇੱਕਜੁੱਟ ਹੋ ਕੇ ਸੰਘਰਸ਼ ਕਰਨਾ ਚਾਹੀਦਾ ਹੈ ਅਤੇ ਸੂਬਾ ਕਮੇਟੀ ਵਲੋਂ ਜੋ ਵੀ ਸੰਘਰਸ਼ ਆਉਂਦਾ ਹੈ। ਉਹ ਸੰਘਰਸ਼ ਨੂੰ ਅਮਲੀ ਰੂਪ ਵਿਚ ਲਾਗੂ ਕਰਨ ਲਈ ਸਾਨੂੰ ਹਮੇਸ਼ਾ ਤਿਆਰ ਰਹਿਣਾ ਚਾਹੀਦਾ, ਕਿਉਂਕਿ ਸਰਕਾਰ ਦਾ ਅਤੇ ਪਾਵਰਕਾਮ ਦੀ ਮੈਨੇਜਮੈਂਟ ਦਾ ਮੁਲਾਜ਼ਮਾਂ ਪ੍ਰਤੀ ਰਵੱਈਆ ਬਹੁਤ ਵਧੀਆ ਨਹੀਂ ਹੈ। ਪਾਵਰਕਾਮ ਦੀ ਮੈਨੇਜਮੈਂਟ ਤੇ ਸਰਕਾਰ ਸਾਡਾ ਡੀ.ਏ. ਦੱਬੀ ਬੈਠੀ ਹੈ। ਸਾਡੀਆਂ ਮੰਨੀਆਂ ਮੰਗਾਂ ਲਾਗੂ ਕਰਨ ਤੋ ਆਨਾ ਕਾਨੀ ਕਰ ਰਹੀ ਹੈ। ਇੱਥੇ ਹੀ ਵੱਸ ਨਹੀਂ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਬਿਜਲੀ ਬੋਰਡ/ ਪਾਵਰਕਾਮ ਦੀਆਂ ਬਹੁਤ ਕੀਮਤੀ ਜਾਇਦਾਦਾਂ ਆਪਣੇ ਚਹੇਤਿਆਂ ਰਾਹੀਂ ਕੰਪਨੀਆਂ ਨੂੰ ਵੇਚਿਆ ਜਾ ਰਿਹਾ। ਇਸ ਮੀਟਿੰਗ ਵਿਚ ਸਾਰੇ ਹੀ ਸਾਥੀਆਂ ਨੇ ਆਪਣੇ-ਆਪਣੇ ਵਿਚਾਰ ਰੱਖਦੇ ਹੋਏ ਕਿਹਾ ਕਿ ਸਟੇਟ ਕਮੇਟੀ ਵਲੋਂ ਵਰਕ ਟੂ ਰੂਲ ਨੂੰ ਹਰ ਹਾਲ ਵਿਚ ਲਾਗੂ ਕੀਤਾ ਜਾਵੇਗਾ। ਸਬ ਡਵੀਜ਼ਨ ਮੀਟਿੰਗ ਵਿਚ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ ਟੈਕਨੀਕਲ ਸਰਵਿਸਿਜ਼ ਯੂਨੀਅਨ ਸਰਕਲ ਬਰਨਾਲਾ ਦੇ ਸਕੱਤਰ ਕੁਲਵੀਰ ਸਿੰਘ ਔਲਖ ਨੇ ਕਿਹਾ ਕਿ ਪਾਵਰਕਾਮ ਦੀ ਮੈਨੇਜਮੈਂਟ ਮੁਲਾਜ਼ਮਾਂ ਨੂੰ ਕੁੱਝ ਦੇਣ ਦੀ ਬਜਾਏ ਪਹਿਲਾਂ ਤੋ ਜੋ ਕੁੱਝ ਮਿਲ ਰਿਹਾ ਹੈ ਉਸ ਨੂੰ ਖੋਹਣ ਲਈ ਤਿਆਰੀ ਬੈਠੀ ਹੈ। ਏਕੇ ਦੇ ਜ਼ੋਰ ਨਾਲ ਹੀ ਸੰਘਰਸ਼ ਨੂੰ ਜਿੱਤਿਆ ਜਾ ਸਕਦਾ ਹੈ। ਇਸ ਮੀਟਿੰਗ ਵਿਚ ਦਿਹਾਤੀ ਡਵੀਜ਼ਨ ਦੇ ਸਕੱਤਰ ਹਾਕਮ ਸਿੰਘ ਨੂਰ ਤੇ ਸਾਥੀਆਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੀਟਿੰਗ ਦੌਰਾਨ ਸਰਕਲ ਖ਼ਜ਼ਾਨਚੀ ਪ੍ਰਦੀਪ ਸਿੰਘ, ਡਵੀਜ਼ਨ ਕਮੇਟੀ ਮੈਂਬਰ ਇਕਬਾਲ ਸਿੰਘ, ਸਬ ਡਵੀਜ਼ਨ ਮੀਤ ਪ੍ਰਧਾਨ ਪ੍ਰਦੀਪ ਕੁਮਾਰ, ਮਨਪ੍ਰੀਤ ਸਿੰਘ ਸਬ-ਡਵੀਜ਼ਨ ਆਗੂ ਗੁਰਬੰਤ ਸਿੰਘ, ਜਗਸੀਰ ਸਿੰਘ, ਗੁਰਦੀਪ ਸਿੰਘ ਭੋਤਨਾ, ਸਬ-ਡਵੀਜ਼ਨ ਸਕੱਤਰ ਸ਼ਿੰਗਾਰਾ ਸਿੰਘ, ਹਰਜੀਤ ਸਿੰਘ, ਜਸਪ੍ਰੀਤ ਸਿੰਘ, ਅਸ਼ੋਕ ਕੁਮਾਰ ਜੇ.ਈ., ਜਗਤਾਰ ਸਿੰਘ ਦਰਾਜ਼, ਸੁਖਪਾਲ ਸਿੰਘ, ਰਿੰਕੂ ਸਿੰਘ, ਗੁਰਦੀਪ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜੀ.ਐੱਸ.ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧੌਲਾ ਵਿਖੇ ਸਟੂਡੈਂਟ ਇਨਵੈਸਟੀਟਿਊਰ ਸੈਰੇਮਨੀ ਕਰਵਾਈ ਅਗਲੀ ਖ਼ਬਰ ਜੈਕ ਕੰਪਨੀ ਦੀ 30ਵੀਂ ਵਰ੍ਹੇਗੰਢ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ
Ad Position 24
No active advertisement