02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਸੰਸਦ ਮੈਂਬਰ ਮੀਤ ਹੇਅਰ ਦੀ ਰਿਹਾਇਸ਼ ਦਾ ਘਿਰਾਓ

Ad Position 21
No active advertisement
ਅਜੀਤ ਡੈਸਕ 07-07-2026
ਬਰਨਾਲਾ, 6 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਸਾਂਝਾ ਮੁਲਾਜ਼ਮ ਮੰਚ ਅਤੇ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਫ਼ਰੰਟ ਵਲੋਂ ਸਾਂਝੇ ਤੌਰ ’ਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਬਰਨਾਲਾ ਰਿਹਾਇਸ਼ ਦਾ ਘਿਰਾਓ ਕਰਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਤੋਂ ਪਹਿਲਾਂ ਮੁਲਾਜ਼ਮ ਆਗੂਆਂ ਬਲਜਿੰਦਰ ਪ੍ਰਭੂ, ਤਰਸੇਮ ਭੱਠਲ, ਦਰਸ਼ਨ ਚੀਮਾ, ਮੋਹਣ ਸਿੰਘ ਛੰਨਾ, ਮਨੋਹਰ ਲਾਲ ਅਰੋੜਾ, ਜਗਰਾਜ ਰਾਮਾ, ਸੁਖਜੰਟ ਸਿੰਘ, ਗਮਦੂਰ ਸਿੰਘ ਦੀ ਅਗਵਾਈ ਵਿਚ ਸਥਾਨਕ ਕਚਹਿਰੀ ਚੌਂਕ ਵਿਚ ਵਿਸ਼ਾਲ ਧਰਨਾ ਦੇਣ ਉਪਰੰਤ ਸੰਸਦ ਮੈਂਬਰ ਮੀਤ ਹੇਅਰ ਦੀ ਰਿਹਾਇਸ਼ ਵੱਲ ਮਾਰਚ ਕੀਤਾ ਗਿਆ। ਧਰਨੇ ਦੌਰਾਨ ਬੁਲਾਰਿਆਂ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦੀ ਵਿਆਖਿਆ ਕਰਦਿਆਂ ਕਿਹਾ ਕਿ 18 ਫ਼ੀਸਦੀ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ, ਏ.ਸੀ.ਪੀ. ਭੱਤਾ ਲਾਗੂ ਕਰਨ, ਪੁਰਾਣੀ ਪੈਨਸ਼ਨ ਬਹਾਲ ਕਰਨ, ਪੰਜਾਬ ਦੇ ਮੁਲਾਜ਼ਮਾਂ ਤੇ 17 ਜੁਲਾਈ 2020 ਦੇ ਪੱਤਰ ਰਾਹੀਂ ਲਾਗੂ ਕੇਂਦਰੀ ਤਨਖ਼ਾਹ ਕਮਿਸ਼ਨ ਰੱਦ ਕਰਨ, ਪ੍ਰੋਬੇਸ਼ਨ ਪੀਰੀਅਡ ਵਿਚ ਵਾਧੇ ਵਾਲਾ 15 ਜਨਵਰੀ 2015 ਦਾ ਪੱਤਰ ਰੱਦ ਕਰਨ, ਪੈਨਸ਼ਨਰਾਂ ਨੂੰ 2.59 ਦਾ ਗੁਣਾਂਕ ਦੇਣ, ਕੱਚੇ ਕਾਮਿਆਂ ਨੂੰ ਪੱਕਾ ਕਰਨ, ਮਾਣ ਭੱਤੇ ਤੇ ਕੰਮ ਕਰਦੀਆਂ ਬੀਬੀਆਂ ਤੇ ਘੱਟੋ ਘੱਟ ਉਜਰਤ ਲਾਗੂ ਕਰਨ ਆਦਿ ਅਹਿਮ ਮੰਗਾਂ ਲਈ ਸਾਂਝੇ ਸੰਘਰਸ਼ ਦਾ ਆਗਾਜ਼ ਕੀਤਾ ਗਿਆ ਹੈ। ਇਹ ਸੰਘਰਸ਼ ਦਾ ਦੂਜਾ ਪੜਾਅ ਹੈ। ਉਨ੍ਹਾਂ ਕਿਹਾ ਕਿ ਸੰਘਰਸ਼ ਦੇ ਅਗਲੇ ਪੜਾਅ ਵਜੋਂ 17 ਜੁਲਾਈ ਨੂੰ ਲੱਖਾਂ ਦੀ ਤਾਦਾਦ ਵਿਚ ਮੁਲਾਜ਼ਮ ਅਤੇ ਪੈਨਸ਼ਨਰਜ਼ ਮੋਹਾਲੀ ਵੱਲ ਕੂਚ ਕਰਨਗੇ। ਇਨ੍ਹਾਂ ਸੰਘਰਸ਼ਾਂ ਲਈ ਹੁਣੇ ਤੋਂ ਤਿਆਰੀਆਂ ਸ਼ੁਰੂ ਕਰ ਦੇਣ ਦੀ ਅਪੀਲ ਕੀਤੀ। ਆਗੂਆਂ ਨੇ ਬਰਨਾਲਾ ਨਗਰ ਨਿਗਮ ਦੇ ਮੇਅਰ ਹਸਨਪ੍ਰੀਤ ਭਾਰਦਵਾਜ ਨੂੰ ਚੇਤਾਵਨੀ ਪੱਤਰ ਸੌਂਪਦਿਆਂ ਕਿਹਾ ਕਿ ਸੰਘਰਸ਼ ਹੱਕੀ ਅਤੇ ਜਾਇਜ਼ ਮੰਗਾਂ ਦੀ ਪ੍ਰਾਪਤੀ ਤੱਕ ਨਾ ਸਿਰਫ਼ ਜਾਰੀ ਰਹੇਗਾ ਸਗੋਂ ਹੋਰ ਵੱਧ ਵਿਸ਼ਾਲ ਅਤੇ ਤਿੱਖਾ ਹੋਵੇਗਾ। ਇਸ ਮੌਕੇ ਕਰਮਜੀਤ ਬੀਹਲਾ, ਨਰੈਣ ਦੱਤ, ਰਾਜੀਵ ਕੁਮਾਰ, ਨਿਰਮਲਜੀਤ ਸਿੰਘ, ਪਰਮਿੰਦਰ ਬਰਨਾਲਾ, ਸ਼ਿੰਦਰ ਸਿੰਘ ਧੌਲਾ, ਲਖਵੀਰ ਠੁੱਲੀਵਾਲ, ਅੰਮ੍ਰਿਤਪਾਲ ਕੋਟਦੁੱਨਾ, ਚੰਚਲ ਕੌਸ਼ਲ, ਅੰਸ਼ੂ ਗੁਪਤਾ, ਰਵਿੰਦਰ ਸ਼ਰਮਾ, ਹਰਭੋਲ ਸਿੰਘ, ਕੇਵਲ ਸਿੰਘ ਪਾਵਰਕਾਮ, ਜਗਤਾਰ ਸਿੰਘ ਬਿਜਲੀ ਬੋਰਡ, ਰੂਪ ਚੰਦ ਪੀ.ਐਸ.ਪੀ.ਸੀ.ਐਲ., ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਤੋਂ ਪ੍ਰਿੰਸੀਪਲ ਕੌਰ ਸਿੰਘ, ਜਗਵੰਤ ਸਿੰਘ, ਜਗਰਾਜ ਟੱਲੇਵਾਲ, ਹਰਜੀਤ ਖ਼ਿਆਲੀ, ਪਰਮਜੀਤ ਸਿੰਘ, ਟਹਿਲ ਸਿੰਘ ਕੱਟੂ, ਗੁਰਨਾਮ ਸਿੰਘ, ਦਰਸ਼ਨ ਸਿੰਘ, ਗੁਰਲਾਭ ਸਿੰਘ ਮੌੜ, ਕੁਲਵੀਰ ਸਿੰਘ ਔਲਖ, ਕੁਲਵੰਤ ਸਿੰਘ ਢਿੱਲਵਾਂ, ਪੁਲਿਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਤੋਂ ਮਨਜੀਤ ਸਿੰਘ, ਜੋਰਾ ਸਿੰਘ, ਕੇਵਲ ਸਿੰਘ ਧਨੌਲਾ, ਗੁਰਮੇਲ ਸਿੰਘ ਰੂੜੇਕੇ, ਸੁਖਪ੍ਰੀਤ ਬੜੀ, ਮੁਨੀਸ਼ ਕੁਮਾਰ ਠੀਕਰੀਵਾਲ, ਜਸਵੀਰ ਭੋਤਨਾ, ਕੰਪਿਊਟਰ ਅਧਿਆਪਕ ਯੂਨੀਅਨ ਤੋਂ ਪ੍ਰਦੀਪ ਕੁਮਾਰ, ਵਿਪੁਲ ਕੁਮਾਰ, ਬਲਵੰਤ ਸਿੰਘ, ਤੀਰਥ ਸਿੰਘ, ਅਜਿੰਦਰਪਾਲ ਸਿੰਘ, ਈਸ਼ਰ ਸਿੰਘ ਚੀਮਾ ਆਦਿ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐੱਮ.ਪੀ. ਲੈਂਡ ਫ਼ੰਡ ਵਿਚੋਂ 22 ਲੱਖ ਦੀ ਲਾਗਤ ਨਾਲ ਸਿਵਲ ਹਸਪਤਾਲ ਲਈ ਤਿੰਨ ਡਾਇਲਸਿਸ ਮਸ਼ੀਨਾਂ ਮਨਜ਼ੂਰ ਅਗਲੀ ਖ਼ਬਰ ਬਰਨਾਲਾ ਚਿੰਟੂ ਪਾਰਕ ਦੇ ਟਿਊਬਵੈੱਲ ਨੂੰ ਲੈ ਕੇ ਸਿਆਸੀ ਘਮਸਾਣ, ‘ਆਪ’, ਭਾਜਪਾ ਅਤੇ ਕਾਂਗਰਸੀ ਆਗੂਆਂ ’ਚ ਸਿਹਰਾ ਲੈਣ ਦੀ ਲ...
Ad Position 24
No active advertisement