02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਐੱਮ.ਪੀ. ਲੈਂਡ ਫ਼ੰਡ ਵਿਚੋਂ 22 ਲੱਖ ਦੀ ਲਾਗਤ ਨਾਲ ਸਿਵਲ ਹਸਪਤਾਲ ਲਈ ਤਿੰਨ ਡਾਇਲਸਿਸ ਮਸ਼ੀਨਾਂ ਮਨਜ਼ੂਰ

Ad Position 21
No active advertisement
ਅਜੀਤ ਡੈਸਕ 07-07-2026
ਬਰਨਾਲਾ, 6 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਏਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕਰ ਕੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਪੰਚਾਇਤੀ ਰਾਜ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਤੋਂ ਪਿੰਡਾਂ ਵਿਚ ਬਣ ਰਹੇ ਖੇਡ ਮੈਦਾਨਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਜਿਨ੍ਹਾਂ ਵਿਚ ਕਰੀਬ 25 ਕਰੋੜ ਦੀ ਲਾਗਤ ਨਾਲ 94 ਖੇਡ ਮੈਦਾਨ ਬਣ ਰਹੇ ਹਨ ਜਿਨ੍ਹਾਂ ਵਿਚੋਂ 15 ਦਾ ਕੰਮ 100 ਫ਼ੀਸਦੀ ਮੁਕੰਮਲ ਹੋ ਚੁੱਕਿਆ ਹੈ। ਮੀਤ ਹੇਅਰ ਨੇ ਦੱਸਿਆ ਕਿ ਐਮ.ਪੀ. ਲੈਂਡ ਫ਼ੰਡ ਵਿਚ ਸਿਵਲ ਹਸਪਤਾਲ ਬਰਨਾਲਾ ਨੂੰ ਕਰੀਬ 22 ਲੱਖ ਦੀ ਲਾਗਤ ਨਾਲ 3 ਡਾਇਲਸਿਸ ਮਸ਼ੀਨਾਂ ਦਿੱਤੀਆਂ ਗਈਆਂ ਹਨ ਜਿਨ੍ਹਾਂ ਦੀ ਕਾਫੀ ਮੰਗ ਸੀ ਅਤੇ ਮਰੀਜ਼ਾਂ ਨੂੰ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਸਿਵਲ ਹਸਪਤਾਲ ਵਿਚ ਬਣ ਰਹੇ ਕ੍ਰਿਟਿਕਲ ਕੇਅਰ ਸੈਂਟਰ ਦੀ ਇਮਾਰਤ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ ਅਤੇ ਕੰਮ ਜਲਦ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਉਨ੍ਹਾਂ ਸੜਕਾਂ ਦੀ ਮੁਰੰਮਤ, ਪੀਣ ਵਾਲੇ ਪਾਣੀ ਦੀ ਸਹੂਲਤ, ਸਫ਼ਾਈ ਪ੍ਰਣਾਲੀ ਅਤੇ ਸਿਹਤ ਸੇਵਾਵਾਂ ਸਬੰਧੀ ਪ੍ਰੋਜੈਕਟਾਂ ਨੂੰ ਪਹਿਲ ਦੇ ਆਧਾਰ ਉੱਤੇ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਜਿੰਦਰ ਸਿੰਘ ਬੇਦੀ, ਮੇਅਰ ਨਗਰ ਨਿਗਮ ਹਸਨ ਭਾਰਦਵਾਜ, ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੜਕ ਦੁਰਘਟਨਾ ਦੇ ਕੇਸ ਵਿਚੋਂ ਇੱਕ ਬਰੀ ਅਗਲੀ ਖ਼ਬਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਸੰਸਦ ਮੈਂਬਰ ਮੀਤ ਹੇਅਰ ਦੀ ਰਿਹਾਇਸ਼ ਦਾ ਘਿਰਾਓ
Ad Position 24
No active advertisement