02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਵਲੋਂ ਪਿੰਡ ਧੌਲਾ ਵਿਖੇ ਭਰਵੀਂ ਰੈਲੀ

Ad Position 21
No active advertisement
ਅਜੀਤ ਡੈਸਕ 07-07-2026
ਰੂੜੇਕੇ ਕਲਾਂ, 6 ਜਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਆਗੂਆਂ ਵਲੋਂ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਦੀ ਅਗਵਾਈ ਵਿਚ ਹਲਕਾ ਭਦੌੜ ਦੇ ਪਿੰਡ ਧੌਲਾ ਵਿਖੇ ਭਰਵੀਂ ਰੈਲੀ ਕਰ ਕੇ ਵੱਡੀ ਗਿਣਤੀ ਇਕੱਤਰ ਨੌਜਵਾਨਾਂ ਨੂੰ ਪਾਰਟੀ ਦੀਆਂ ਨੀਤੀਆਂ ਤੋਂ ਵਿਸਥਾਰ ਨਾਲ ਜਾਣੂ ਕਰਵਾ ਕੇ ਪਾਰਟੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ। ਪਿੰਡ ਧੌਲਾ ਵਿਖੇ ਭਰਵੀਂ ਰੈਲੀ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ (ਵਾਰਿਸ ਪੰਜਾਬ ਦੇ) ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੇ ਪੰਜਾਬ ਦੇ ਸੈਂਕੜੇ ਨੌਜਵਾਨਾਂ ਨੂੰ ਨਸ਼ੇ ਛੁਡਾ ਕੇ ਅੰਮ੍ਰਿਤ ਛਕਾ ਕੇ ਗੁਰੂ ਵਾਲੇ ਬਣਾਇਆ ਹੈ। ਵੱਡੀ ਗਿਣਤੀ ਨੌਜਵਾਨਾਂ ਦੀਆਂ ਜ਼ਿੰਦਗੀਆਂ ਬਚਾਈਆਂ ਹਨ। ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਧੱਕੇਸ਼ਾਹੀ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਅਤੇ ਉਸ ਦੇ ਸਾਥੀ ਗੁਰਸਿੱਖ ਨੌਜਵਾਨਾਂ ਨੂੰ ਝੂਠੇ ਕੇਸਾਂ ਵਿਚ ਫਸਾ ਕੇ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਰੱਖਿਆ ਹੋਇਆ ਹੈ। ਜੇਲ੍ਹਾਂ ਵਿਚ ਬੰਦ ਸਿੱਖ ਨੌਜਵਾਨਾਂ ਅਤੇ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਲਈ ਪੰਜਾਬ ਦਾ ਬੱਚਾ ਬੱਚਾ ਅਕਾਲੀ ਦਲ (ਵਾਰਿਸ ਪੰਜਾਬ ਦੇ) ਉਮੀਦਵਾਰਾਂ ਨੂੰ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਪੰਜਾਬ ਤੇ ਪੰਥ ਦੀ ਭਲਾਈ ਲਈ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਵੋਟਾਂ ਪਾ ਕੇ ਭਾਰੀ ਬਹੁਮਤ ਨਾਲ ਜਿਤਾ ਕੇ ਪੰਜਾਬ ਵਿਚ ਸਰਕਾਰ ਬਣਾਈ ਜਾਵੇ। ਪਿੰਡਾਂ, ਸ਼ਹਿਰਾਂ, ਮੁਹੱਲਿਆਂ, ਕਸਬਿਆਂ ਅਤੇ ਬੂਥ ਪੱਧਰ ’ਤੇ ਸੈਂਕੜਿਆਂ ਦੀ ਗਿਣਤੀ ਵਿਚ ਪੰਜਾਬ ਦੇ ਨੌਜਵਾਨ ਪਾਰਟੀ ਨਾਲ ਬਿਨਾ ਕਿਸੇ ਸਵਾਰਥ ਦੇ ਜੁੜ ਕੇ ਸੱਚ ਦਾ ਸਾਥ ਦੇ ਰਹੇ ਹਨ। ਪਾਰਟੀ ਦੇ ਸਾਰੇ ਆਗੂਆਂ ਨੂੰ ਇਲਾਕੇ ਦੇ ਨੌਜਵਾਨਾਂ ਵਲੋਂ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪਾਰਟੀ ਦੇ ਆਗੂ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਜ਼ਿਲ੍ਹਾ ਪ੍ਰਧਾਨ ਐਡਵੋਕੇਟ ਗੁਰਵਿੰਦਰ ਸਿੰਘ ਗਿੰਦੀ, ਅਵਤਾਰ ਸਿੰਘ ਬੱਬੀ ਰਾਏਸਰ, ਭਾਈ ਗੁਰਸੇਵਕ ਸਿੰਘ ਧੂਰਕੋਟ ਤੋਂ ਇਲਾਵਾ ਵੱਡੀ ਗਿਣਤੀ ਨੌਜਵਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਤਪਾ ਦੇ ਬਲਜੀਤ ਬਾਸੀ ਬਣੇ ਪ੍ਰਧਾਨ ਅਤੇ ਮਨੀਸ਼ ਗਰਗ ਨੂੰ ਮੀਤ ਪ੍ਰਧਾਨ ਬਣਾਇਆ ਅਗਲੀ ਖ਼ਬਰ ਘੱਟ ਰੇਟ ’ਤੇ ਟੈੱਸਟ ਕਰਨ ਵਾਲੀ ਸੰਸਥਾ ਐੱਨ.ਜੀ.ਓ. ਨੇ ਖੋਲ੍ਹੀ ਬਰਾਂਚ
Ad Position 24
No active advertisement