02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਭਾਕਿਯੂ ਡਕੌਂਦਾ ਵਲੋਂ 10 ਨੂੰ ਚੰਡੀਗੜ੍ਹ ਧਰਨੇ ’ਚ ਸੈਂਕੜੇ ਕਿਸਾਨ ਸ਼ਾਮਿਲ ਹੋਣਗੇ - ਮਾਂਗੇਵਾਲ, ਹਰਦਾਸਪੁਰਾ

Ad Position 21
No active advertisement
ਅਜੀਤ ਡੈਸਕ 07-07-2026
ਮਹਿਲ ਕਲਾਂ, 6 ਜੁਲਾਈ (ਅਵਤਾਰ ਸਿੰਘ ਅਣਖੀ)-ਭਾਰਤੀ ਕਿਸਾਨ ਯੂਨੀਅਨ ਡਕੌਂਦਾ ਸੂਬਾ ਕਮੇਟੀ ਵਲੋਂ 10 ਜੁਲਾਈ ਨੂੰ ਭਾਕਿਯੂ ਡਕੌਂਦਾ ਅਤੇ ਭਾਕਿਯੂ ਉਗਰਾਹਾਂ ਵਲੋਂ ਸਾਂਝੇ ਤੌਰ ’ਤੇ ਧਰਨਾ ਦੇ ਕੇ ਮੰਗ ਪੱਤਰ ਦੇਣ ਦੀਆਂ ਸਰਗਰਮੀਆਂ ਪੂਰੇ ਜ਼ੋਰਾਂ ’ਤੇ ਹਨ। ਇਹ ਭਾਕਿਯੂ ਡਕੌਂਦਾ ਬਲਾਕ ਮਹਿਲ ਕਲਾਂ ਦੀਆਂ ਤਿਆਰੀਆਂ ਕਰਨ ਦੌਰਾਨ ਕਿਹਾ ਕਿ ਅਮਰੀਕਾ ਈਰਾਨ ਨਹੱਕੀ ਜੰਗ ਦਾ ਬੋਝ ਲੋਕਾਂ ਤੇ ਪਾਉਣ ਦੇ ਖ਼ਿਲਾਫ਼, ਸਾਮਰਾਜੀ ਦੇਸ਼ਾਂ ਨਾਲ ਚੱਲ ਰਹੀ ਮੁਕਤ ਵਪਾਰ ਸਮਝੌਤਿਆਂ ਦੀ ਗੱਲਬਾਤ ਰੱਦ ਕਰਨ, ਡੀਜ਼ਲ ਪੈਟਰੋਲ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਦੇ ਖ਼ਿਲਾਫ਼, ਭਾਰਤ ਅਤੇ ਪੰਜਾਬ ਵਿਚ ਮਜ਼ਦੂਰਾਂ ਤੇ ਹੋ ਰਹੇ ਜਬਰ ਦੇ ਖ਼ਿਲਾਫ਼, ਖਾਦਾਂ ਦਾ ਪੂਰਾ ਪ੍ਰਬੰਧ ਕਰਵਾਉਣ ਲਈ, ਬਿਜਲੀ ਸੋਧ ਬਿੱਲ-2025 ਅਤੇ ਬੀਜ ਬਿੱਲ-2025 ਰੱਦ ਕਰਵਾਉਣ ਲਈ 10 ਨੂੰ ਚੰਡੀਗੜ੍ਹ ਵਿਖੇ ਇਕ ਰੋਜ਼ਾ ਧਰਨਾ ਅਤੇ ਮੁਜ਼ਾਹਰਾ ਕਰ ਕੇ ਮੁੱਖ ਮੰਤਰੀ ਪੰਜਾਬ ਦੇ ਨਾਂਅ ਮੰਗ ਪੱਤਰ ਦਿੱਤਾ ਜਾਵੇਗਾ। ਸੰਘਰਸ਼ ਦੀ ਤਿਆਰੀਆਂ ਸਬੰਧੀ ਬਲਾਕ ਮਹਿਲ ਕਲਾਂ ਦੇ ਪਿੰਡਾਂ ਛੀਨੀਵਾਲ ਖੁਰਦ, ਮੂੰਮ, ਧਨੇਰ, ਕਲਾਲ ਮਾਜਰਾ, ਮਹਿਲ ਕਲਾਂ, ਰਾਏਸਰ ਆਦਿ ’ਚ ਲਾਮਬੰਦੀ ਕਰਨ ਹਿਤ ਨਾਨਕ ਸਿੰਘ ਅਮਲਾ ਸਿੰਘ ਵਾਲਾ, ਸਤਨਾਮ ਸਿੰਘ ਮੂੰਮ ਦੀ ਅਗਵਾਈ ਵਿਚ ਮੀਟਿੰਗਾਂ ਕਰਵਾਈਆਂ ਗਈਆਂ। ਇਸ ਉਪਰੰਤ ਜਾਣਕਾਰੀ ਦਿੰਦਿਆਂ ਗੁਰਦੇਵ ਸਿੰਘ ਮਾਂਗੇਵਾਲ, ਜਗਰਾਜ ਸਿੰਘ ਹਰਦਾਸਪੁਰਾ ਨੇ ਕਿਹਾ ਕਿ ਬਲਾਕ ਮਹਿਲ ਕਲਾਂ ’ਚੋਂ ਵੱਡੀ ਗਿਣਤੀ ’ਚ ਕਿਸਾਨ ਅਤੇ ਬੀਬੀਆਂ ਦਾ ਕਾਫ਼ਲਾ 10 ਜੁਲਾਈ ਨੂੰ ਹੁੰਮ ਹੁਮਾ ਕੇ ਚੰਡੀਗੜ੍ਹ ਪਹੁੰਚੇਗਾ। ਇਸੇ ਹੀ ਤਰ੍ਹਾਂ ਹੀ ਜਥੇਬੰਦੀ ਦੇ ਬਾਨੀ ਪ੍ਰਧਾਨ ਮਰਹੂਮ ਬਲਕਾਰ ਸਿੰਘ ਡਕੌਂਦਾ ਦੀ 16 ਵੀਂ ਬਰਸੀ ਸੰਗਰਾਮੀ ਜੋਸ਼ ਨਾਲ 13 ਜੁਲਾਈ ਨੂੰ ਬਰਨਾਲਾ ਦੇ ਤਰਕਸ਼ੀਲ ਭਵਨ ਵਿਖੇ ਮਨਾਈ ਜਾਵੇਗੀ। ਜਥੇਬੰਦੀ ਵਲੋਂ 22 ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅਮਰੀਕਾ ਅਤੇ ਹੋਰ ਦੇਸ਼ਾਂ ਨਾਲ ਹੋ ਰਹੇ ਮੁਕਤ ਵਪਾਰ ਸਮਝੌਤਿਆਂ ਦੇ ਖ਼ਿਲਾਫ਼ ਸਾਰੇ ਪੰਜਾਬ ਦੇ ਟੋਲ ਪਲਾਜੇ 12 ਤੋਂ ਤਿੰਨ ਵਜੇ ਤੱਕ ਫ਼ਰੀ ਕਰ ਕੇ ਭਾਜਪਾ ਆਗੂਆਂ ਦੇ ਘਰਾਂ ਮੂਹਰੇ ਧਰਨੇ ਲਾਏ ਜਾਣਗੇ। ਆਗੂਆਂ ਨੇ ਕਿਹਾ ਕਿ ਮੁਕਤ ਵਪਾਰ ਸਮਝੌਤੇ ਸਾਰੇ ਦੇਸ਼ ਦੇ ਕਿਸਾਨਾਂ ਮਜ਼ਦੂਰਾਂ ਅਤੇ ਹੋਰ ਮਿਹਨਤਕਸ਼ ਲੋਕਾਂ ਲਈ ਤਬਾਹੀ ਲਿਆਉਣਗੇ। ਇਸ ਲਈ ਇਨ੍ਹਾਂ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ। ਇਸ ਸਮੇਂ ਸੁਰਜੀਤ ਸਿੰਘ, ਰਣਜੀਤ ਸਿੰਘ, ਕੁਲਵੰਤ ਸਿੰਘ, ਜਗਰਾਜ ਸਿੰਘ, ਸਰਬਜੀਤ ਸਿੰਘ, ਪਰਮਜੀਤ ਸਿੰਘ ਆਦਿ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਉਗਰਾਹਾਂ ਵਲੋਂ ਪਿੰਡ ਭੋਤਨਾ ਵਿਖੇ ਬਲਾਕ ਪੱਧਰੀ ਮੀਟਿੰਗ ਅਗਲੀ ਖ਼ਬਰ ਤਰਕਸ਼ੀਲ ਸੁਸਾਇਟੀ ਪੰਜਾਬ ਜ਼ੋਨ ਬਰਨਾਲਾ-ਸੰਗਰੂਰ ਦੀ ਹੋਈ ਮੀਟਿੰਗ
Ad Position 24
No active advertisement