10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਬਰਨਾਲਾ ਦੇ ਸਿਵਲ ਹਸਪਤਾਲ ਨੂੰ ਮਿਲੀਆਂ 3 ਨਵੀਆਂ ਡਾਇਲੈਸਿਸ ਮਸ਼ੀਨਾਂ

Ad Position 21
No active advertisement
ਅਜੀਤ ਡੈਸਕ 08-07-2026
ਬਰਨਾਲਾ, 7 ਜੁਲਾਈ (ਨਰਿੰਦਰ ਅਰੋੜਾ)-ਸਿਵਲ ਹਸਪਤਾਲ ਬਰਨਾਲਾ ਵਿਖੇ ਡਾਇਲੈਸਿਸ ਮਸ਼ੀਨਾਂ ਦੀ ਘਾਟ ਕਾਰਨ ਮਰੀਜ਼ਾਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਦੇਖਦਿਆਂ ਸੰਸਦ ਮੈਂਬਰ ਸੰਗਰੂਰ ਸ: ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਹਸਪਤਾਲ ਨੂੰ 3 ਨਵੀਆਂ ਡਾਇਲੈਸਿਸ ਮਸ਼ੀਨਾਂ ਸਮਰਪਿਤ ਕੀਤੀਆਂ। ਇਹ ਮਸ਼ੀਨਾਂ ਐਮ.ਪੀ. ਲੈਂਡ ਫ਼ੰਡ ਵਿਚੋਂ ਕਰੀਬ 22.50 ਲੱਖ ਰੁਪਏ ਦੀ ਲਾਗਤ ਨਾਲ ਖ਼ਰੀਦੀਆਂ ਗਈਆਂ ਹਨ। ਮਸ਼ੀਨਾਂ ਸਮਰਪਿਤ ਕਰਨ ਮੌਕੇ ਮੀਤ ਹੇਅਰ ਨੇ ਕਿਹਾ ਕਿ ਹਸਪਤਾਲ ਵਿਚ ਪਹਿਲਾਂ 6 ਡਾਇਲੈਸਿਸ ਮਸ਼ੀਨਾਂ ਸਨ, ਜਿਨ੍ਹਾਂ ਵਿਚੋਂ 3 ਖ਼ਰਾਬ ਹੋਣ ਕਾਰਨ ਮਰੀਜ਼ਾਂ ਨੂੰ ਲੰਬਾ ਇੰਤਜ਼ਾਰ ਕਰਨਾ ਪੈ ਰਿਹਾ ਸੀ। ਨਵੀਆਂ ਮਸ਼ੀਨਾਂ ਨਾਲ ਹੁਣ ਮਰੀਜ਼ਾਂ ਨੂੰ ਸਮੇਂ ਸਿਰ ਇਲਾਜ ਦੀ ਸਹੂਲਤ ਮਿਲੇਗੀ। ਇਸ ਮੌਕੇ ਡਾਇਲੈਸਿਸ ਯੂਨਿਟ ਵਿਚ ਇਲਾਜ ਕਰਵਾ ਰਹੀ ਮਰੀਜ਼ ਰਜਨੀ ਬਾਲਾ (34) ਵਾਸੀ ਫਰਵਾਹੀ ਬਾਜ਼ਾਰ ਬਰਨਾਲਾ ਅਤੇ ਉਸ ਦੇ ਪਤੀ ਨਵਦੀਪ ਗੋਇਲ ਨੇ ਕੇਕ ਕੱਟ ਕੇ ਸੰਸਦ ਮੈਂਬਰ ਦਾ ਧੰਨਵਾਦ ਕੀਤਾ। ਨਵਦੀਪ ਗੋਇਲ ਨੇ ਦੱਸਿਆ ਕਿ ਉਨ੍ਹਾਂ ਦੀ ਪਤਨੀ ਦਾ ਪਿਛਲੇ 2 ਸਾਲਾਂ ਤੋਂ ਡਾਇਲੈਸਿਸ ਚੱਲ ਰਿਹਾ ਹੈ ਅਤੇ ਮਸ਼ੀਨਾਂ ਘੱਟ ਹੋਣ ਕਾਰਨ ਵਾਰੀ ਲਈ ਉਡੀਕ ਕਰਨੀ ਪੈਂਦੀ ਸੀ। ਉਨ੍ਹਾਂ ਕਿਹਾ ਕਿ ਨਵੀਆਂ ਮਸ਼ੀਨਾਂ ਨਾਲ ਉਨ੍ਹਾਂ ਨੂੰ ਵੱਡੀ ਰਾਹਤ ਮਿਲੀ ਹੈ। ਇਸ ਦੇ ਨਾਲ ਹੀ ਸੰਸਦ ਮੈਂਬਰ ਮੀਤ ਹੇਅਰ ਨੇ ਸਿਵਲ ਹਸਪਤਾਲ ਵਿਚ 16.50 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾ ਰਹੇ 50 ਬੈੱਡਾਂ ਵਾਲੇ ਕ੍ਰਿਟੀਕਲ ਕੇਅਰ ਯੂਨਿਟ ਦਾ ਨਿਰੀਖਣ ਵੀ ਕੀਤਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਦਾ ਕੰਮ ਚਾਲੂ ਵਿੱਤੀ ਸਾਲ ਦੇ ਅੰਤ ਤੱਕ ਹਰ ਹਾਲਤ ਵਿਚ ਮੁਕੰਮਲ ਕੀਤਾ ਜਾਵੇ। ਉਨ੍ਹਾਂ ਸਬੰਧਿਤ ਵਿਭਾਗਾਂ ਤੋਂ ਕੰਮ ਦੀ ਪ੍ਰਗਤੀ ਰਿਪੋਰਟ ਲਈ ਅਤੇ ਸਮਾਂਬੱਧ ਢੰਗ ਨਾਲ ਕੰਮ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ, ਮੇਅਰ ਹਸਨਪ੍ਰੀਤ ਭਾਰਦਵਾਜ, ਹਲਕਾ ਇੰਚਾਰਜ ਹਰਿੰਦਰ ਧਾਲੀਵਾਲ, ਚੇਅਰਮੈਨ ਨਗਰ ਸੁਧਾਰ ਟਰੱਸਟ ਰਾਮ ਤੀਰਥ ਮੰਨਾ, ਸਿਵਲ ਸਰਜਨ ਡਾ: ਹਰੀਪਾਲ ਸਿੰਘ, ਐੱਸ.ਐਮ.ਓ. ਡਾ: ਇੰਦੂ ਬਾਂਸਲ, ਹਨੀ ਚਹਿਲ, ਚੀਫ਼ ਫਾਰਮਾਸਿਸਟ ਰਾਜ ਕੁਮਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਪਿੰਡ ਖੁੱਡੀ ਕਲਾਂ ਦਾ ਸਰਪੰਚ ਕੀਤਾ ਮੁਅੱਤਲ ਅਗਲੀ ਖ਼ਬਰ ਮਾਤਾ ਗੁਜਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਦੋ ਵਿਦਿਆਰਥੀਆਂ ਨੇ ਸ਼ੂਟਿੰਗ ਚੈਂਪੀਅਨਸ਼ਿਪ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ
Ad Position 24