10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਪਿੰਡ ਭਲਵਾਨ ਅਤੇ ਪਲਾਸੌਰ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਅਤੇ ਸਿੱਖਿਆਵਾਂ ‘ਤੇ ਆਧਾਰਿਤ ਡਾਕੂਮੈਂਟਰੀ ਦਿਖਾਈ

Ad Position 21
No active advertisement
ਅਜੀਤ ਡੈਸਕ 08-07-2026
ਧੂਰੀ, 7 ਜੁਲਾਈ (ਲਖਵੀਰ ਸਿੰਘ ਧਾਂਦਰਾ) - ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਅੱਜ ਮੁਹਿੰਮ ਦੇ ਪਹਿਲੇ ਦਿਨ ਧੂਰੀ ਹਲਕੇ ਦੇ ਪਿੰਡ ਭਲਵਾਨ ਅਤੇ ਪਲਾਸੌਰ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫ਼ੇ ਅਤੇ ਪਵਿੱਤਰ ਸਿੱਖਿਆਵਾਂ ‘ਤੇ ਆਧਾਰਿਤ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ। ਐਲ.ਈ.ਡੀ. ਸਕਰੀਨ ਰਾਹੀਂ ਦਿਖਾਈ ਗਈ ਇਸ ਦਸਤਾਵੇਜ਼ੀ ਨੂੰ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਦੇਖਿਆ ਅਤੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸਮਾਨਤਾ, ਸਮਾਜਿਕ ਨਿਆਂ, ਪ੍ਰਭੂ ਭਗਤੀ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਤੋਂ ਪ੍ਰੇਰਣਾ ਹਾਸਲ ਕੀਤੀ।ਇਸ ਮੌਕੇ ਸੰਬੋਧਨ ਕਰਦਿਆਂ ਮਾਰਕਿਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਇਤਿਹਾਸਕ ਅਤੇ ਸ਼ਰਧਾ ਭਾਵਨਾ ਨਾਲ ਮਨਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਕੜੀ ਤਹਿਤ ਵਿਸ਼ੇਸ਼ ਤੌਰ ‘ਤੇ ਤਿਆਰ ਕੀਤੀ ਗਈ ਇਹ ਡਾਕੂਮੈਂਟਰੀ ਸੂਬੇ ਦੇ ਹਰ ਕੋਨੇ ਤੱਕ ਗੁਰੂ ਸਾਹਿਬ ਦਾ ਸਦੀਵੀ ਸੰਦੇਸ਼ ਪਹੁੰਚਾ ਰਹੀ ਹੈ।ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਕਿਹਾ ਕਿ ਧੂਰੀ ਹਲਕੇ ਦੇ ਹਰੇਕ ਪਿੰਡ ਵਿੱਚ ਇਹ ਡਾਕੂਮੈਂਟਰੀ ਦਿਖਾਈ ਜਾਵੇਗੀ ਤਾਂ ਜੋ ਹਰ ਵਰਗ ਦੇ ਲੋਕ, ਖ਼ਾਸ ਕਰਕੇ ਨੌਜਵਾਨ ਪੀੜ੍ਹੀ, ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਉਨ੍ਹਾਂ ਦੀ ਵਿਚਾਰਧਾਰਾ ਅਤੇ ਬਰਾਬਰੀ ਵਾਲੇ ਸਮਾਜ ਦੇ ਸੰਕਲਪ ਤੋਂ ਜਾਣੂ ਹੋ ਸਕੇ। ਉਨ੍ਹਾਂ ਕਿਹਾ ਕਿ 30 ਮਿੰਟ ਦੀ ਇਹ ਦਸਤਾਵੇਜ਼ੀ ਸੰਖੇਪ ਹੋਣ ਦੇ ਬਾਵਜੂਦ ਬਹੁਤ ਪ੍ਰਭਾਵਸ਼ਾਲੀ ਹੈ, ਜੋ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਨੂੰ ਸੌਖੇ, ਸਰਲ ਅਤੇ ਪ੍ਰਭਾਵੀ ਢੰਗ ਨਾਲ ਲੋਕਾਂ ਤੱਕ ਪਹੁੰਚਾ ਰਹੀ ਹੈ।ਉਨ੍ਹਾਂ ਕਿਹਾ ਕਿ ਇਹ ਡਾਕੂਮੈਂਟਰੀ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੂੰ ਸੱਚੀ ਸ਼ਰਧਾਂਜਲੀ ਹੈ, ਜਿਨ੍ਹਾਂ ਨੇ ਆਪਣਾ ਸਾਰਾ ਜੀਵਨ ਜਾਤ-ਪਾਤ, ਊਚ-ਨੀਚ ਅਤੇ ਸਮਾਜਿਕ ਅਸਮਾਨਤਾ ਵਰਗੀਆਂ ਕੁਰੀਤੀਆਂ ਨੂੰ ਖ਼ਤਮ ਕਰਨ ਅਤੇ ਭੇਦਭਾਵ ਰਹਿਤ, ਬਰਾਬਰੀ ਅਤੇ ਭਾਈਚਾਰੇ ਵਾਲੇ ਸਮਾਜ ਦੀ ਸਿਰਜਣਾ ਲਈ ਸਮਰਪਿਤ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਸਮਾਜ ਵਿੱਚ ਆਪਸੀ ਸਦਭਾਵਨਾ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਨੌਜਵਾਨ ਪੀੜ੍ਹੀ ਨੂੰ ਆਪਣੇ ਮਹਾਨ ਗੁਰੂਆਂ ਦੇ ਜੀਵਨ ਅਤੇ ਆਦਰਸ਼ਾਂ ਨਾਲ ਜੋੜਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਣਗੇ।ਇਸ ਮੌਕੇ ਪਿੰਡਾਂ ਦੇ ਪੰਚਾਇਤੀ ਨੁਮਾਇੰਦੇ, ਸਮਾਜ ਸੇਵੀ, ਧਾਰਮਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਿੱਜੀ ਹਸਪਤਾਲ ਵਲੋਂ ਸਿਹਤ ਬੀਮਾ ਕਾਰਡ ਨਾ ਪ੍ਰਵਾਨ ਕਰਨ ਦੇ ਮਾਮਲੇ ਸੰਬੰਧੀ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ-ਪੱਤਰ ਅਗਲੀ ਖ਼ਬਰ ਪੱਖੋ ਕੈਂਚੀਆਂ ਚੌਂਕੀ ਇੰਚਾਰਜ ਪਵਨ ਜੋਸ਼ੀ ਦਾ ਸਟਾਫ਼ ਵਲੋਂ ਗੁਲਦਸਤਾ ਭੇਟ ਕਰਦਿਆਂ ਕੀਤਾ ਭਰਵਾਂ ਸਵਾਗਤ
Ad Position 24