ਤਪਾ ਮੰਡੀ, 7 ਜੁਲਾਈ (ਵਿਜੇ ਸ਼ਰਮਾ)-ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਤਰੱਕੀ ਦੀਆਂ ਲੀਹਾਂ ਵੱਲ ਵਧ ਰਿਹਾ ਹੈ ਕਿਉਂਕਿ ਆਮ ਆਦਮੀ ਪਾਰਟੀ ਵਲੋਂ ਜੋ ਵਿਧਾਨ ਸਭਾ ਦੀਆਂ ਚੋਣਾਂ ਵਿਚ ਸੂਬੇ ਦੀ ਜਨਤਾ ਨਾਲ ਗਰੰਟੀਆਂ ਦਿੱਤੀਆਂ ਸਨ ਉਨ੍ਹਾਂ ਸਾਰੀਆਂ ਗਰੰਟੀਆਂ ਨੂੰ ਸਰਕਾਰ ਵਲੋਂ ਪੂਰਾ ਕਰ ਦਿੱਤਾ ਗਿਆ ਹੈ ਅਤੇ ਮਹਿਲਾਵਾਂ ਨੂੰ ਉਨ੍ਹਾਂ ਦੇ ਖਾਤਿਆਂ ਵਿਚ 1500 ਅਤੇ ਹਜ਼ਾਰ ਰੁਪਏ ਦੀਆਂ ਕਿਸ਼ਤਾਂ ਵੀ ਪਾ ਦਿੱਤੀਆਂ ਗਈਆਂ ਹਨ। ਜਿਸ ਕਰ ਕੇ ਮਹਿਲਾਵਾਂ ਇਸ ਸਰਕਾਰ ਤੋਂ ਖ਼ੁਸ਼ ਨਜ਼ਰ ਆ ਰਹੀਆਂ ਹਨ। ਇਸ ਸਬੰਧੀ ਗੱਲਬਾਤ ਕਰਦਿਆਂ ਹੋਇਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਕਿਹਾ ਕਿ ਇਹ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ ਕਿ ਨਗਰ ਕੌਂਸਲ ਦੀ ਪ੍ਰਧਾਨਗੀ ਅਤੇ ਮੀਤ ਪ੍ਰਧਾਨਗੀ ਦੀ ਚੋਣ ਮੁਹਿੰਮ ਲਈ 15 ਦੇ 15 ਕੌਂਸਲਰਾਂ ਨੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਮੀਤ ਪ੍ਰਧਾਨ ਲਈ ਆਪਣੇ ਹੱਥ ਖੜੇ ਕਰ ਕੇ ਸਹਿਮਤੀ ਦਿੱਤੀ ਹੋਵੇ ਜਿਸ ਕਰ ਕੇ ਨਗਰ ਕੌਂਸਲ ਤਪਾ ਵਿਚ ਆਮ ਆਦਮੀ ਪਾਰਟੀ ਦਾ ਪ੍ਰਧਾਨ ਅਤੇ ਮੀਤ ਪ੍ਰਧਾਨ ਨਿਯੁਕਤ ਕੀਤੇ ਗਏ ਹਨ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵਿਸ਼ਵਾਸ ਦਵਾਇਆ ਕਿ ਨਗਰ ਕੌਂਸਲ ਵਲੋਂ ਵਿਕਾਸ ਦੇ ਕੰਮਾਂ ਵਿਚ ਕੋਈ ਵੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਸ਼ਹਿਰ ਦਾ ਵਿਕਾਸ ਵੱਡੀ ਪੱਧਰ ’ਤੇ ਕਰਵਾਇਆ ਜਾਵੇਗਾ। ਉਨ੍ਹਾਂ ਨਗਰ ਕੌਂਸਲ ਦੇ ਨਵ ਨਿਯੁਕਤ ਪ੍ਰਧਾਨ ਬਲਜੀਤ ਸਿੰਘ ਬਾਸੀ ਅਤੇ ਮੀਤ ਪ੍ਰਧਾਨ ਮਨੀਸ਼ ਗਰਗ ਨੂੰ ਕਿਹਾ ਕਿ ਉਹ ਆਪਣੇ ਸਾਰੇ ਕੌਂਸਲਰਾਂ ਨੂੰ ਨਾਲ ਲੈ ਕੇ ਸ਼ਹਿਰ ਦੇ ਵਿਕਾਸ ਵਿਚ ਆਪਣਾ ਅਹਿਮ ਯੋਗਦਾਨ ਪਾਉਣ ਤਾਂ ਜੋ ਸ਼ਹਿਰ ਦਾ ਵਿਕਾਸ ਵੱਡੀ ਪੱਧਰ ’ਤੇ ਹੋ ਸਕੇ। ਇਸ ਮੌਕੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਢਿੱਲਵਾਂ, ਚੇਅਰਮੈਨ ਤਰਸੇਮ ਸਿੰਘ ਕਾਹਨੇਕੇ, ਸੀਨੀਅਰ ਆਗੂ ਝਲਿੰਦਰ ਸਿੰਘ ਚੱਠਾ, ਨਗਰ ਕੌਂਸਲ ਦੇ ਪ੍ਰਧਾਨ ਬਲਜੀਤ ਸਿੰਘ ਬਾਸੀ, ਮੀਤ ਪ੍ਰਧਾਨ ਮਨੀਸ਼ ਗਰਗ ਆਦਿ ਹਾਜ਼ਰ ਸਨ।