10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਭਾਕਿਯੂ ਉਗਰਾਹਾਂ ਵਲੋਂ 10 ਦੀ ਚੰਡੀਗੜ੍ਹ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਪਿੰਡ-ਪਿੰਡ ਮੀਟਿੰਗਾਂ

Ad Position 21
No active advertisement
ਅਜੀਤ ਡੈਸਕ 08-07-2026
ਮਹਿਲ ਕਲਾਂ, 7 ਜੁਲਾਈ (ਅਵਤਾਰ ਸਿੰਘ ਅਣਖੀ)-ਪਿੰਡ ਚੁਹਾਣਕੇ ਕਲਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਬਲਾਕ ਮਹਿਲ ਕਲਾਂ ਦੀ ਮੀਟਿੰਗ ਬਲਾਕ ਪ੍ਰਧਾਨ ਜੱਜ ਸਿੰਘ ਗਹਿਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ’ਚ ਭਾਕਿਯੂ ਉਗਰਾਹਾਂ ਅਤੇ ਭਾਕਿਯੂ ਡਕੌਂਦਾ-ਧਨੇਰ ਦੇ ਸਾਂਝੇ ਸੱਦੇ ’ਤੇ 10 ਜੁਲਾਈ ਨੂੰ ਚੰਡੀਗੜ੍ਹ ਵਿਖੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਦੇ ਹੱਕ ਵਿਚ ਹੋਣ ਵਾਲੀ ਵਿਸ਼ਾਲ ਰੈਲੀ ਨੂੰ ਇਤਿਹਾਸਕ ਬਣਾਉਣ ਲਈ ਵਿਆਪਕ ਲਾਮਬੰਦੀ ਕਰਨ ਦਾ ਫ਼ੈਸਲਾ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ, ਮੀਤ ਪ੍ਰਧਾਨ ਬੁੱਕਣ ਸਿੰਘ ਸੱਦੋਵਾਲ, ਰਾਮ ਸਿੰਘ ਸੰਘੇੜਾ, ਕੁਲਜੀਤ ਸਿੰਘ ਵਜੀਦਕੇ, ਮਾਨ ਸਿੰਘ ਗੁਰਮ, ਕੁਲਦੀਪ ਸਿੰਘ ਚੁਹਾਣਕੇ, ਕਮਲਜੀਤ ਕੌਰ ਬਰਨਾਲਾ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਕਾਰਨ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਗੰਭੀਰ ਆਰਥਿਕ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਫ਼ਸਲਾਂ ਦੇ ਲਾਹੇਵੰਦ ਭਾਅ, ਕਰਜ਼ਾ ਮੁਕਤੀ, ਬਿਜਲੀ, ਸਿੰਚਾਈ, ਰੁਜ਼ਗਾਰ ਅਤੇ ਸਮਾਜਿਕ ਸੁਰੱਖਿਆ ਵਰਗੀਆਂ ਮੰਗਾਂ ਨੂੰ ਲੰਮੇ ਸਮੇਂ ਤੋਂ ਅਣਗੌਲਿਆ ਕੀਤਾ ਜਾ ਰਿਹਾ ਹੈ, ਜਿਸ ਕਾਰਨ ਸੰਘਰਸ਼ ਨੂੰ ਹੋਰ ਤਿੱਖਾ ਕਰਨਾ ਸਮੇਂ ਦੀ ਮੁੱਖ ਲੋੜ ਹੈ। ਬਲਾਕ ਦੇ ਹਰ ਪਿੰਡ ਵਿਚ ਮੀਟਿੰਗਾਂ, ਘਰ-ਘਰ ਸੰਪਰਕ ਅਤੇ ਪ੍ਰਚਾਰ ਮੁਹਿੰਮ ਚਲਾ ਕੇ ਵੱਧ ਤੋਂ ਵੱਧ ਕਿਸਾਨਾਂ, ਖੇਤ ਮਜ਼ਦੂਰਾਂ, ਨੌਜਵਾਨਾਂ ਅਤੇ ਔਰਤਾਂ ਨੂੰ ਰੈਲੀ ਵਿਚ ਸ਼ਾਮਲ ਕੀਤਾ ਜਾਵੇਗਾ। ਇਸ ਮੌਕੇ ਨਿਸ਼ਾਨ ਸਿੰਘ ਗੁੰਮਟੀ, ਜੋਗਿੰਦਰ ਸਿੰਘ ਗਹਿਲ, ਜਸਵੰਤ ਸਿੰਘ ਚੁਹਾਣਕੇ ਆਦਿ ਆਗੂਆਂ ਨੇ ਇੱਕਜੁੱਟ ਹੋ ਕੇ 10 ਜੁਲਾਈ ਦੀ ਚੰਡੀਗੜ੍ਹ ਰੈਲੀ ਚ ਕਾਫ਼ਲੇ ਬੰਨ੍ਹ ਕੇ ਸ਼ਮੂਲੀਅਤ ਕਰਨ ਦਾ ਵਿਸ਼ਵਾਸ ਦੁਆਇਆ।
Ad Position 22
No active advertisement
ਪਿਛਲੀ ਖ਼ਬਰ ਰਾਮਪਾਲ ਸ਼ਾਹਪੁਰੀ ਦੀ ਪੁਸਤਕ ‘ਬੀਜ ਅੰਦਰਲਾ ਜੰਗਲ’ ਉੱਪਰ ਗੋਸ਼ਟੀ ਅਤੇ ਸਨਮਾਨ ਸਮਾਰੋਹ ਕਰਵਾਇਆ ਅਗਲੀ ਖ਼ਬਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਰੀਆਂ ਗਾਰੰਟੀਆਂ ਕੀਤੀਆਂ ਪੂਰੀਆਂ-ਵਿਧਾਇਕ ਉਗੋਕੇ
Ad Position 24