03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਬਾਲ ਭਿੱਖਿਆ ਰੋਕਣ ਲਈ ਵਿਸ਼ੇਸ਼ ਮੁਹਿੰਮ ਤਹਿਤ ਟਾਸਕ ਫੋਰਸ ਟੀਮ ਵਲੋਂ 2 ਬੱਚੇ ਰੈਸਕਿਊ

Ad Position 21
No active advertisement
ਅਜੀਤ ਡੈਸਕ 10-07-2026
ਬਰਨਾਲਾ, 9 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਬਰਨਾਲਾ ਸ੍ਰੀਮਤੀ ਰਤਿੰਦਰ ਪਾਲ ਕੌਰ ਧਾਰੀਵਾਲ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਬਾਲ ਭਿਖਿਆ ਨੂੰ ਰੋਕਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਟੀਮ ਵੱਲੋਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ ਚੈਕਿੰਗ ਕੀਤੀ ਗਈ। ਇਸ ਮੁਹਿੰਮ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਗੁਰਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਟੀਮ ਵਲੋਂ ਜ਼ਿਲ੍ਹੇ ਦੇ ਕਈ ਖੇਤਰਾਂ ਵਿਚ ਅਚਨਚੇਤ ਚੈਕਿੰਗ ਕੀਤੀ ਗਈ। ਇਸ ਚੈਕਿੰਗ ਅਭਿਆਨ ਦੌਰਾਨ ਟੀਮ ਵੱਲੋਂ 2 ਬੱਚਿਆਂ ਨੂੰ ਭੀਖ ਮੰਗਦਿਆਂ ਰੈਸਕਿਊ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੜਕਾਂ ’ਤੇ ਭੀਖ ਮੰਗਣ ਵਾਲੇ ਜਾਂ ਘੁੰਮਣ ਵਾਲੇ ਬੱਚੇ ਆਸਾਨੀ ਨਾਲ ਕਿਸੇ ਵੀ ਅਪਰਾਧ ਜਾਂ ਸ਼ੋਸ਼ਣ ਦਾ ਸ਼ਿਕਾਰ ਹੋ ਸਕਦੇ ਹਨ। ਇਸ ਲਈ ਇਨ੍ਹਾਂ ਬੱਚਿਆਂ ਦੀ ਸੁਰੱਖਿਆ ਅਤੇ ਸਹੀ ਪਾਲਣ-ਪੋਸ਼ਣ ਯਕੀਨੀ ਬਣਾਉਣਾ ਵਿਭਾਗ ਦੀ ਮੁੱਖ ਤਰਜੀਹ ਹੈ। ਵਿਭਾਗ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਜੇਕਰ ਉਨ੍ਹਾਂ ਨੂੰ ਕਿਤੇ ਵੀ ਕੋਈ ਬੱਚਾ ਭੀਖ ਮੰਗਦਾ, ਲਾਵਾਰਸ ਜਾਂ ਮੁਸ਼ਕਿਲ ਹਾਲਾਤਾਂ ਵਿਚ ਮਿਲਦਾ ਹੈ, ਤਾਂ ਉਹ ਤੁਰੰਤ ਟੋਲ-ਫਰੀ ਚਾਈਲਡ ਹੈਲਪਲਾਈਨ ਨੰਬਰ 1098 ’ਤੇ ਕਾਲ ਕਰ ਕੇ ਸੂਚਨਾ ਦੇਣ। ਬਾਲ ਸੁਰੱਖਿਆ ਦਫ਼ਤਰ ਵੱਲੋਂ ਅਜਿਹੇ ਬੱਚਿਆਂ ਦੇ ਪੁਨਰਵਾਸ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਇਸ ਰੈਸਕਿਊ ਅਭਿਆਨ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਦੀ ਤਰਫ਼ੋਂ ਬਲਵਿੰਦਰ ਸਿੰਘ ਧਲੇਵਾਂ ਅਤੇ ਪੰਜਾਬ ਪੁਲਿਸ ਵਲੋਂ ਕਾਂਸਟੇਬਲ ਗੁਰਦੀਪ ਸਿੰਘ ਅਤੇ ਰਮਨਦੀਪ ਕੌਰ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਮਨਰੇਗਾ ਮੁਲਾਜ਼ਮਾਂ ਵਲੋਂ ਅੱਜ ਫੂਕੀ ਜਾਵੇਗੀ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ
Ad Position 24
No active advertisement