ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ
ਅਜੀਤ ਡੈਸਕ
10-07-2026
ਬਰਨਾਲਾ, 9 ਜੁਲਾਈ (ਰਾਜ ਪਨੇਸਰ)-ਸਥਾਨਕ ਅਗਰਸੈਨ ਕਾਲੋਨੀ ਨਜ਼ਦੀਕ ਇਕ ਵਿਅਕਤੀ ਨੂੰ 38 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-2 ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਐਸ.ਐਚ.ਓ. ਚਰਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਨਵੀਨ ਕੁਮਾਰ ਕਾਕੂ ਵਾਸੀ ਪ੍ਰੇਮ ਨਗਰ ਬਰਨਾਲਾ ਨਸ਼ਾ ਵੇਚਣ ਦਾ ਆਦੀ ਹੈ ਜੋ ਕਿ ਅੱਜ ਨਸ਼ਾ ਲਿਆ ਕੇ ਵੇਚਣ ਦੀ ਫ਼ਿਰਾਕ ਵਿਚ ਹੈ। ਜਿਸ ਨੂੰ ਅਗਰਸੈਨ ਕਾਲੋਨੀ ਨਜ਼ਦੀਕ ਘੁੰਮਦਾ ਦੇਖਿਆ ਗਿਆ ਹੈ। ਪੂਰੀ ਟੀਮ ਸਮੇਤ ਛਾਪੇਮਾਰੀ ਕਰਦਿਆਂ ਉਕਤ ਵਿਅਕਤੀ ਨੂੰ 38 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-2 ਵਿਖੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਹੌਲਦਾਰ ਗੁਲਸ਼ਨ ਕੁਮਾਰ ਹਨ।