ਤਪਾ ਮੰਡੀ, 10 ਜੁਲਾਈ (ਪ੍ਰਵੀਨ ਗਰਗ)-ਇਲਾਕੇ ਅੰਦਰ ਅਮਨ ਕਾਨੂੰਨ ਦੀ ਸਥਿਤੀ ਬਹਾਲ ਰੱਖਣ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਠੱਲ੍ਹ ਪਾਉਣ ਦੇ ਮਕਸਦ ਸਦਕਾ ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐਸ.ਪੀ. (ਡੀ) ਅਸ਼ੋਕ ਸ਼ਰਮਾ ਦੀ ਯੋਗ ਅਗਵਾਈ ਹੇਠ ਤਪਾ ਪੁਲਿਸ ਵਲੋਂ ਹਾਈਟੈੱਕ ਨਾਕੇ ’ਤੇ ਬਰੀਕੀ ਨਾਲ ਵਾਹਨਾਂ ਚੈਕਿੰਗ ਕੀਤੀ ਗਈ। ਇਸ ਮੌਕੇ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਐੱਸ.ਪੀ. (ਡੀ) ਅਸ਼ੋਕ ਸ਼ਰਮਾ ਨੇ ਕਿਹਾ ਕਿ ਇਸ ਚੈਕਿੰਗ ਦਾ ਮੁੱਖ ਮਕਸਦ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਅਪਰਾਧਿਕ ਗਤੀਵਿਧੀਆਂ ’ਤੇ ਰੋਕ ਲਗਾਉਣਾ ਹੈ। ਉਨ੍ਹਾਂ ਵਾਹਨ ਚਾਲਕਾਂ ਨੂੰ ਟਰੈਫ਼ਿਕ ਨਿਯਮਾਂ ਦੀ ਪਾਲਨਾ ਕਰਨ, ਲੋੜੀਂਦੇ ਦਸਤਾਵੇਜ਼ ਆਪਣੇ ਨਾਲ ਰੱਖਣ ਅਤੇ ਪੁਲਿਸ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਅਜਿਹੀਆਂ ਚੈਕਿੰਗ ਮੁਹਿੰਮਾਂ ਅੱਗੇ ਵੀ ਨਿਯਮਿਤ ਤੌਰ ’ਤੇ ਜਾਰੀ ਰਹਿਣਗੀਆਂ। ਇਸ ਮੌਕੇ ਡੀ.ਐੱਸ.ਪੀ. ਮੈਡਮ ਜਸਵਿੰਦਰ ਕੌਰ, ਥਾਣਾ ਮੁਖੀ ਤਪਾ ਅਮਰੀਕ ਸਿੰਘ ਗਰੇਵਾਲ, ਸਹਾਇਕ ਥਾਣੇਦਾਰ ਰਣਜੀਤ ਸਿੰਘ ਆਦਿ ਵੱਡੀ ਗਿਣਤੀ ’ਚ ਪੁਲਿਸ ਮੁਲਾਜ਼ਮ ਮੌਜੂਦ ਸਨ।
ਐੱਸ.ਪੀ. (ਡੀ) ਸ਼ਰਮਾ ਦੀ ਅਗਵਾਈ ਹੇਠ ਪੁਲਿਸ ਵਲੋਂ ਹਾਈਟੈੱਕ ਨਾਕੇ ’ਤੇ ਵਾਹਨਾਂ ਦੀ ਚੈਕਿੰਗ
ਅਜੀਤ ਡੈਸਕ
11-07-2026