ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਵਿਸ਼ੇਸ਼ ਗਹਿਰੀ ਸੁਧਾਈ ਤਹਿਤ ਅੱਜ ਅਤੇ ਭਲਕੇ ਸਾਰੇ ਪੋਲਿੰਗ ਬੂਥਾਂ ’ਤੇ ਲਗਾਏ ਜਾਣਗੇ ਵਿਸ਼ੇਸ਼ ਕੈਂਪ-ਜ਼ਿਲ੍ਹਾ ਚੋਣ ਅਫ਼ਸਰ

Ad Position 21
No active advertisement
ਅਜੀਤ ਡੈਸਕ 11-07-2026

ਬਰਨਾਲਾ, 10 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਹਰਪ੍ਰੀਤ ਸਿੰਘ ਆਈ.ਏ.ਐਸ ਦੀ ਅਗਵਾਈ ਹੇਠ ਜ਼ਿਲ੍ਹੇ ਭਰ ਵਿਚ ਵਿਸ਼ੇਸ਼ ਗਹਿਰੀ ਸੁਧਾਈ ਮੁਹਿੰਮ ਜਾਰੀ ਹੈ ਅਤੇ ਇਸ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ 11 ਅਤੇ 12 ਜੁਲਾਈ ਨੂੰ ਜ਼ਿਲ੍ਹੇ ਦੇ ਸਾਰੇ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਆਈ.ਏ.ਐੱਸ ਨੇ ਦੱਸਿਆ ਕਿ ਇਹ ਕੈਂਪ ਵੋਟਰਾਂ ਦੀ ਸਹੂਲਤ ਲਈ ਲਗਾਏ ਜਾ ਰਹੇ ਹਨ। ਜਿਹੜੇ ਵੋਟਰਾਂ ਨੇ ਹੁਣ ਤੱਕ ਆਪਣੇ ਗਣਨਾ ਫਾਰਮ ਨਹੀਂ ਭਰੇ ਹਨ, ਉਹ ਇਨ੍ਹਾਂ ਕੈਂਪਾਂ ਵਿਚ ਸਵੇਰ 8 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਆਪਣੇ ਗਣਨਾ ਫਾਰਮ ਭਰ ਕੇ ਜਮਾਂ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਬੀ.ਐਲ.ਓਜ਼ ਵੋਟਰਾਂ ਦੀ ਸਹਾਇਤਾ ਲਈ ਸਾਰੇ ਨਿਰਧਾਰਤ ਪੋਲਿੰਗ ਬੂਥਾਂ ’ਤੇ ਮੌਜੂਦ ਰਹਿਣਗੇ। ਜ਼ਿਲ੍ਹਾ ਚੋਣ ਅਫ਼ਸਰ ਹਰਪ੍ਰੀਤ ਸਿੰਘ ਨੇ ਜ਼ਿਲ੍ਹੇ ਦੇ ਸਾਰੇ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਹਰੇਕ ਯੋਗ ਵੋਟਰ ਆਪਣਾ ਗਣਨਾ ਫਾਰਮ ਜ਼ਰੂਰ ਭਰੇ ਤਾਂ ਜੋ ਉਸ ਦਾ ਨਾਮ ਸੋਧੀ ਹੋਈ ਵੋਟਰ ਸੂਚੀ ਵਿਚ ਦਰਜ ਹੋਣੋਂ ਨਾ ਰਹੇ।
Ad Position 22
No active advertisement
ਪਿਛਲੀ ਖ਼ਬਰ ਪਿੰਡ ਢਿਲਵਾਂ ਵਿਖੇ ਫ਼ਿਲਮ ‘ਸਤਲੁਜ’ ਵੇਖਣ ਲਈ ਆਇਆ ਲੋਕਾਂ ਦਾ ਹੜ੍ਹ ਅਗਲੀ ਖ਼ਬਰ ਧਨੌਲਾ ਡਰੇਨ ਦੀ ਸਫ਼ਾਈ ਨਾ ਹੋਣ ਤੋਂ ਦੁਖੀ ਕਿਸਾਨਾਂ ਨੇ ਪੰਜਾਬ ਸਰਕਾਰ ਤੇ ਵਿਭਾਗ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
Ad Position 24
No active advertisement