ਹੰਡਿਆਇਆ, 10 ਜੁਲਾਈ (ਗੁਰਜੀਤ ਸਿੰਘ ਖੁੱਡੀ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਪਿੰਡ ਖੁੱਡੀ ਖ਼ੁਰਦ ਵਿਖੇ ਮੀਟਿੰਗ ਕੀਤੀ ਗਈ। ਜਿਸ ਵਿਚ ਵਿਸ਼ੇਸ਼ ਤੌਰ ’ਤੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਇੰਚਾਰਜ ਬਰਨਾਲਾ ਗੁਰਵਿੰਦਰ ਸਿੰਘ ਗਿੰਦੀ ਪੁੱਜੇ, ਉਨ੍ਹਾਂ ਕਿਹਾ ਕਿ ਪੰਜਾਬ ਵਿਚ ਪਿਛਲੇ ਸਮਿਆਂ ਦੌਰਾਨ ਨਸ਼ਿਆਂ ਦੀ ਪ੍ਰਕੋਪ ਕਾਰਨ ਨੌਜਵਾਨਾਂ ਦੀਆਂ ਮੌਤਾਂ ਹੋ ਗਈਆਂ ਹਨ। ਜਵਾਨੀ ਨੂੰ ਬਚਾਉਣ ਲਈ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਵਲੋਂ ਖ਼ਾਲਸਾ ਵਹੀਰ ਚਲਾਈ ਗਈ ਸੀ। ਜਿਸ ਨਾਲ ਜਵਾਨੀ ਨੂੰ ਨਸ਼ਿਆਂ ਤੋਂ ਹਟਾ ਕੇ ਗੁਰਸਿੱਖੀ ਨਾਲ ਜੋੜਨ ਦਾ ਉਪਰਾਲਾ ਕੀਤਾ। ਇਕੱਠ ਨੂੰ ਗੁਰਜੀਤ ਸਿੰਘ ਫ਼ੌਜੀ ਮਾਹਮਦਪੁਰ, ਜ਼ਿਲ੍ਹਾ ਜਨਰਲ ਸਕੱਤਰ ਸੁਖਵਿੰਦਰ ਸਿੰਘ, ਗੁਰਪ੍ਰੀਤ ਸਿੰਘ ਗੋਪੀ, ਵਰਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ ਤੇ ਕਿਹਾ ਕਿ ਵੱਧ ਤੋਂ ਵੱਧ ਸੰਗਤਾਂ ਨੂੰ ਵਾਰਿਸ ਪੰਜਾਬ ਪਾਰਟੀ ਨਾਲ ਜੁੜਨ ਦੀ ਅਪੀਲ ਕੀਤੀ। ਇਸ ਮੌਕੇ ਭਾਈ ਗੁਰਪ੍ਰੀਤ ਸਿੰਘ ਖ਼ਾਲਸਾ, ਭਾਈ ਜਰਨੈਲ ਸਿੰਘ ਖ਼ਾਲਸਾ, ਮੱਘਰ ਸਿੰਘ ਸਿੱਧੂ, ਦਿਲਵਰ ਸਿੰਘ, ਗੁਰਮੀਤ ਸਿੰਘ, ਸੁਖਦਿਆਲ ਸਿੰਘ, ਭਜਨ ਸਿੰਘ ਵਿਰਕ, ਦਰਸ਼ਨ ਸਿੰਘ ਚੂੰਘ, ਸੋਭਾ ਸਿੰਘ, ਦਰਸ਼ਨ ਸਿੰਘ ਸਰਾਂ, ਸੁਖਪਾਲ ਸਿੰਘ ਛੰਨਾ ਆਦਿ ਸਮੇਤ ਪਿੰਡ ਵਾਸੀ ਹਾਜ਼ਰ ਸਨ।