05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਛੀਨੀਵਾਲ ਕਲਾਂ ਸਰਪੰਚ ਮੁਅੱਤਲੀ ਮਾਮਲੇ ’ਚ ਕਿਸਾਨ ਆਗੂਆਂ ਦਾ ਵਫ਼ਦ ਡਿਪਟੀ ਕਮਿਸ਼ਨਰ ਨੂੰ ਮਿਲਿਆ

Ad Position 21
No active advertisement
ਅਜੀਤ ਡੈਸਕ 12-07-2026
ਮਹਿਲ ਕਲਾਂ, 11 ਜੁਲਾਈ (ਤਰਸੇਮ ਸਿੰਘ ਗਹਿਲ)-ਨੇੜਲੇ ਪਿੰਡ ਛੀਨੀਵਾਲ ਕਲਾਂ ਦੇ ਸਰਪੰਚ ਸੁਖਦੀਪ ਕੌਰ ਨੂੰ ਅਹੁਦੇ ਤੋਂ ਮੁਅੱਤਲ ਕਰਨ ਅਤੇ ਡਾਇਰੈਕਟਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਹੁਕਮਾਂ ਨੂੰ ਅਣਗੌਲਿਆ ਕਰ ਕੇ ਬਲਾਕ ਵਿਕਾਸ ਤੇ ਕਾਰਜ ਸਾਧਕ ਅਫਸਰ ਮਹਿਲ ਕਲਾਂ ਵਲੋਂ ਗ੍ਰਾਮ ਪੰਚਾਇਤ ਦਾ ਪ੍ਰਬੰਧਕ ਨਿਯੁਕਤ ਕਰਨ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਕਲਾਂ ਦੀ ਅਗਵਾਈ ਹੇਠ ਪੰਚਾਂ ਦੇ ਵਫ਼ਦ ਵਲੋਂ ਜ਼ਿਲ੍ਹਾ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇ ਕੇ ਮਾਮਲੇ ਤੋਂ ਜਾਣੂ ਕਰਵਾਇਆ ਗਿਆ। ਇਸ ਸਮੇਂ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਕਲਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਇਸ ਮਾਮਲੇ ਵਿਚ ਮੌਕਾ ਪਰ ਕਾਰਵਾਈ ਕਰਦਿਆਂ ਬਲਾਕ ਵਿਕਾਸ ਅਤੇ ਕਾਰਜ ਸਾਧਕ ਅਫ਼ਸਰ ਮਹਿਲ ਕਲਾਂ ਵਲੋਂ ਨਿਯੁਕਤ ਕੀਤੇ ਪ੍ਰਬੰਧਕ ਨੂੰ ਤੁਰੰਤ ਖ਼ਾਰਜ ਕਰਨ ਦੇ ਹੁਕਮ ਜਾਰੀ ਕੀਤੇ, ਡਾਇਰੈਕਟਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਹੁਕਮਾਂ ਮੁਤਾਬਿਕ ਸਹੀ ਕਾਰਵਾਈ ਅਮਲ ਵਿਚ ਲਿਆਉਣ ਦਾ ਭਰੋਸਾ ਵੀ ਦਿੱਤਾ। ਪ੍ਰਧਾਨ ਛੀਨੀਵਾਲ ਕਲਾਂ ਨੇ ਦੱਸਿਆ ਕਿ ਮਾਮਲੇ ਵਿਚ ਅਧਿਕਾਰਤ ਪੰਚ ਦੀ ਚੋਣ ਲਈ 13 ਜੁਲਾਈ ਦਾ ਸਮਾਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤੈਅ ਕਰ ਦਿੱਤਾ ਗਿਆ, ਅਗਲੇ ਹੁਕਮਾਂ ਤੱਕ ਗ੍ਰਾਮ ਪੰਚਾਇਤ ਦੇ ਵਿਕਾਸ ਕਾਰਜ ਜਿਉਂ ਦਾ ਤਿਉਂ ਰੱਖੇ ਜਾਣਗੇ। ਉਨ੍ਹਾਂ ਕਿਹਾ ਕਿ ਜੇਕਰ ਵਿਭਾਗ ਵਲੋਂ ਧੱਕੇਸ਼ਾਹੀ ਕੀਤੀ ਗਈ ਤਾਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ ਤੇ ਸਬੰਧਿਤ ਅਧਿਕਾਰੀਆਂ ਖ਼ਿਲਾਫ਼ ਅਦਾਲਤੀ ਕਾਰਵਾਈ ਵੀ ਸ਼ੁਰੂ ਕੀਤੀ ਜਾਵੇਗੀ। ਇਸ ਮੌਕੇ ਸੰਦੀਪ ਕੌਰ ਪੰਚ, ਏਕਮ ਸਿੰਘ ਪੰਚ, ਗੁਰਜੀਤ ਸਿੰਘ ਪੰਚ, ਗੁਰਸੇਵਕ ਸਿੰਘ ਪੰਚ, ਗੁਰਮੀਤ ਸਿੰਘ ਪੰਚ, ਬੇਅੰਤ ਸਿੰਘ ਪੰਚ, ਹਰਜੀਤ ਕੌਰ ਪੰਚ, ਕਿਰਨਪਾਲ ਕੌਰ ਪੰਚ, ਅਮਰਜੀਤ ਕੌਰ ਪੰਚ, ਮਨਜੀਤ ਕੌਰ ਪੰਚ ਤੋਂ ਇਲਾਵਾ ਮੁਅੱਤਲ ਸਰਪੰਚ ਸੁਖਦੀਪ ਕੌਰ, ਨਿਰਭੈ ਸਿੰਘ, ਕੌਰ ਸਿੰਘ ਮੱਘੀ ਕੇ ਬਲਾਕ ਸੰਮਤੀ, ਹਰਮੇਲ ਸਿੰਘ, ਨਿਰਭੈ ਸਿੰਘ ਢੀਂਡਸਾ, ਮੰਨਾ ਸਿੰਘ, ਗੁਰਪ੍ਰੀਤ ਸਿੰਘ, ਗਗਨਦੀਪ ਸਿੰਘ ਸਹਿਜੜਾ, ਸਤਨਾਮ ਸਿੰਘ ਧਨੇਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਦਰ ਟੀਚਰ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਐੱਸ.ਓ.ਐੱਫ. ਲੈਵਲ-2 ਉਲੰਪਿਆਡ ਪ੍ਰੀਖਿਆ ’ਚ ਪੁਜ਼ੀਸ਼ਨਾਂ ਹਾਸਿਲ ਕੀਤੀਆਂ ਅਗਲੀ ਖ਼ਬਰ ਜੀ. ਹੋਲੀ ਹਾਰਟ ਪਬਲਿਕ ਸਕੂਲ ਨੇ ਰੋਬੋਟਿਕਸ ਅਤੇ ਆਰਟੀਫਿਸਲ ਇੰਟੈਲੀਜੈਂਸ ਨਾਲ ਭਵਿੱਖ ਦੀ ਸਿੱਖਿਆ ਵੱਲ ਵਧਾਇਆ ਕਦਮ
Ad Position 24
No active advertisement