ਬਰਨਾਲਾ, 11 ਜੁਲਾਈ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਦੇ ਹੋਣਹਾਰ ਵਿਦਿਆਰਥੀਆਂ ਨੇ ਐੱਸ.ਓ.ਐੱਫ ਇੰਟਰਨੈਸ਼ਨਲ ਮੈਥੇਮੈਟਿਕਸ ਓਲੰਪਿਆਡ, ਇੰਟਰਨੈਸ਼ਨਲ ਇੰਗਲਿਸ਼ ਓਲੰਪਿਆਡ ਅਤੇ ਨੈਸ਼ਨਲ ਸਾਇੰਸ ਓਲੰਪਿਆਡ ਦੇ ਲੈਵਲ-2 ਪ੍ਰੀਖਿਆ ’ਚ ਪੁਜ਼ੀਸ਼ਨਾਂ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਜਿਨ੍ਹਾਂ ਨੂੰ ਸਕੂਲ ਪਹੁੰਚਣ ’ਤੇ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਕਪਿਲ ਮਿੱਤਲ, ਪ੍ਰਧਾਨ ਨਿਸ਼ੀ ਮਿੱਤਲ ਤੇ ਪ੍ਰਿੰਸੀਪਲ ਸਰਬਜੀਤ ਕੌਰ ਸਰਾਂ ਨੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਤੇ ਕਿਹਾ ਕਿ ਇਹ ਪ੍ਰਾਪਤੀ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਤਜਰਬੇਕਾਰ ਸਟਾਫ਼ ਦੀ ਬਦੌਲਤ ਹਾਸਲ ਹੋਈ ਹੈ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।