ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਬਰਨਾਲਾ-ਮਾਨਸਾ ਨੈਸ਼ਨਲ ਹਾਈਵੇ ’ਤੇ ਲੱਗੇ ਗੰਦਗੀ ਦੇ ਢੇਰ ਦੁਖੀ ਇਲਾਕਾ ਨਿਵਾਸੀਆਂ ਵਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

Ad Position 21
No active advertisement
ਅਜੀਤ ਡੈਸਕ 13-07-2026
ਰੂੜੇਕੇ ਕਲਾਂ, 12 ਜੁਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)-ਬਰਨਾਲਾ-ਮਾਨਸਾ ਨੈਸ਼ਨਲ ਹਾਈਵੇ 703 ’ਤੇ ਲੱਗੇ ਗੰਦਗੀ ਦੇ ਢੇਰਾ ਤੋਂ ਫੈਲ ਰਹੀ ਗੰਦੀ ਬਦਬੂ ਤੇ ਪੈਦਾ ਹੋਏ ਮੱਖੀਆਂ ਮੱਛਰਾਂ ਨੇ ਇਲਾਕਾ ਨਿਵਾਸੀਆਂ ਦਾ ਜਿਊਣਾ ਮੁਸ਼ਕਿਲ ਕੀਤਾ ਹੋਇਆ ਹੈ। ਅਨੇਕਾਂ ਵਾਰ ਨੈਸ਼ਨਲ ਹਾਈਵੇ ਦੇ ਅਧਿਕਾਰੀਆਂ ਦੇ ਧਿਆਨ ’ਚ ਲਿਆਉਣ ਦੇ ਬਾਵਜੂਦ ਗੰਦਗੀ ਦੇ ਢੇਰਾਂ ਦੀ ਗਿਣਤੀ ਦਿਨੋਂ ਦਿਨ ਵੱਧਦੀ ਜਾ ਰਹੀ ਹੈ। ਨੈਸ਼ਨਲ ਹਾਈਵੇ ਦੇ ਅਧਿਕਾਰੀ ਗਹਿਰੀ ਨੀਂਦ ਸੁੱਤੇ ਇਲਾਕੇ ਵਿਚ ਭਿਆਨਕ ਬਿਮਾਰੀਆਂ ਫੈਲਣ ਦੀ ਉਡੀਕ ਕਰ ਰਹੇ ਹਨ। ਦੁਖੀ ਇਲਾਕਾ ਨਿਵਾਸੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਪਿਛਲੇ ਦੋ ਸਾਲਾਂ ਤੋਂ ਲੈ ਕੇ ਬਰਨਾਲਾ-ਮਾਨਸਾ ਨੈਸ਼ਨਲ ਹਾਈਵੇ ’ਤੇ ਗੰਦਗੀ ਦੇ ਢੇਰ ਲੱਗੇ ਹੋਏ ਹਨ। ਜਿਨ੍ਹਾਂ ਦੀ ਗਿਣਤੀ ਦਿਨੋਂ ਦਿਨ ਵਧਦੀ ਜਾ ਰਹੀ ਹੈ। ਗੰਦਗੀ ਦੇ ਢੇਰਾਂ ਨੇ ਨੈਸ਼ਨਲ ਹਾਈਵੇ ’ਤੇ ਦੋ ਪਹੀਆ ਵਹੀਕਲ ਚੱਲਣ ਲਈ ਬਣੀ ਚਿੱਟੀ ਪੱਟੀ ਨੂੰ ਢੱਕਿਆ ਹੋਇਆ ਹੈ। ਗੰਦਗੀ ਦੇ ਢੇਰਾਂ ਵਿਚੋਂ ਹਰ ਸਮੇਂ ਫੈਲ ਰਹੀ ਗੰਦੀ ਬਦਬੂ ਨੇ ਇਲਾਕਾ ਨਿਵਾਸੀਆਂ ਅਤੇ ਰਾਹਗੀਰਾਂ ਦਾ ਜਿਊਣਾ ਮੁਸ਼ਕਿਲ ਕੀਤਾ ਹੋਇਆ ਹੈ। ਗੰਦਗੀ ਦੇ ਢੇਰਾਂ ਤੋਂ ਮੱਖੀਆਂ ਤੇ ਮੱਛਰ ਪੈਦਾ ਹੋ ਚੁੱਕੇ ਹਨ। ਗੰਦਗੀ ਦੇ ਢੇਰਾਂ ਤੋਂ ਫੈਲ ਰਹੀ ਗੰਦੀ ਬਦਬੂ ਕਾਰਨ ਇਲਾਕਾ ਨਿਵਾਸੀਆਂ ਤੇ ਰਾਹਗੀਰਾਂ ਨੂੰ ਭਿਆਨਕ ਬਿਮਾਰੀਆਂ ਫੈਲਣ ਦਾ ਖ਼ਤਰਾ ਬਣਿਆ ਹੋਇਆ ਹੈ। ਨੈਸ਼ਨਲ ਹਾਈਵੇ 703 ’ਤੇ ਲੱਗੇ ਵੱਡੇ ਢੇਰ ਸਵੱਛ ਭਾਰਤ ਮੁਹਿੰਮ ’ਤੇ ਸਵਾਲ ਖੜ੍ਹੇ ਕਰ ਰਹੇ ਹਨ। ਇਕ ਪਾਸੇ ਤਾਂ ਸਰਕਾਰਾਂ ਅਤੇ ਪ੍ਰਸ਼ਾਸਨਿਕ ਅਧਿਕਾਰੀ ਆਲਾ ਦੁਆਲਾ ਸਫ਼ਾਈ ਰੱਖਣ ਲਈ ਪੰਜਾਬ ਵਾਸੀਆਂ ਨੂੰ ਪ੍ਰੇਰਿਤ ਕਰ ਰਹੇ ਹਨ। ਦੂਜੇ ਪਾਸੇ ਮੁੱਖ ਮਾਰਗ ’ਤੇ ਲੱਗੇ ਗੰਦਗੀ ਦੇ ਢੇਰਾਂ ਸਬੰਧੀ ਨੈਸ਼ਨਲ ਹਾਈਵੇ ਦੇ ਉੱਚ ਪ੍ਰਸ਼ਾਸਨਿਕ ਅਧਿਕਾਰੀ ਮੂਕ ਦਰਸ਼ਕ ਬਣੇ ਹੋਏ ਹਨ। ਇਕੱਤਰ ਹੋਏ ਇਲਾਕਾ ਨਿਵਾਸੀਆਂ ਨੇ ਪੰਜਾਬ ਸਰਕਾਰ ਤੇ ਡੀ.ਸੀ ਬਰਨਾਲਾ ਤੋਂ ਮੰਗ ਕੀਤੀ ਹੈ ਕਿ ਬਰਨਾਲਾ-ਮਾਨਸਾ ਨੈਸ਼ਨਲ ਹਾਈਵੇ ’ਤੇ ਲੱਗੇ ਗੰਦਗੀ ਦੇ ਢੇਰਾਂ ਦੀ ਸਫ਼ਾਈ ਕਰਵਾਈ ਜਾਵੇ। ਇਸ ਮੌਕੇ ਕਿਸਾਨ ਆਗੂ ਬਲਜਿੰਦਰ ਸਿੰਘ, ਗੁਰਮੇਲ ਸਿੰਘ ਕਾਟੂ, ਬਾਬਾ ਮੱਖਣ ਸਿੰਘ ਧੌਲਾ, ਗੋਬਿੰਦ ਸਿੰਘ, ਸਾਗਰ ਸਿੰਘ, ਗਾਧੀ ਸਿੰਘ, ਬੇਅੰਤ ਸਿੰਘ, ਮੇਲਾ ਸਿੰਘ, ਰੇਸ਼ਮ ਸਿੰਘ, ਕੁਲਵਿੰਦਰ ਸਿੰਘ ਤੋਂ ਇਲਾਵਾ ਇਲਾਕਾ ਨਿਵਾਸੀ ਹਾਜ਼ਰ ਸਨ।
ਕੀ ਕਹਿਣਾ ਹੈ ਅਧਿਕਾਰੀਆਂ ਦਾ
ਜਦੋਂ ਇਸ ਸਬੰਧੀ ਨੈਸ਼ਨਲ ਹਾਈਵੇ ਬਰਨਾਲਾ ਦੇ ਐਕਸੀਅਨ ਨਵਦੀਪ ਸਿੰਗਲਾ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਨੈਸ਼ਨਲ ਹਾਈਵੇ ’ਤੇ ਲੱਗੇ ਗੰਦਗੀ ਦੇ ਢੇਰਾਂ ਦੀ ਜੇ.ਸੀ.ਬੀ ਮਸ਼ੀਨ ਲਗਾ ਕੇ ਜਲਦੀ ਹੀ ਸਫ਼ਾਈ ਕਰਵਾਈ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਸੀਤਲਾ ਮਾਤਾ ਮੰਦਰ ਦੀ ਦੂਜੀ ਸਥਾਪਨਾ ਵਰ੍ਹੇਗੰਢ ਮਨਾਈ ਅਗਲੀ ਖ਼ਬਰ ਪਿੰਡ ਵਿਧਾਤੇ ਵਿਖੇ ਸੰਤ-ਮਹਾਂਪੁਰਸ਼ਾਂ ਦੇ ਬਰਸੀ ਸਮਾਗਮ ਸੰਬੰਧੀ ਤਿੰਨ ਰੋਜ਼ਾ ਸਮਾਗਮ 15 ਤੋਂ-ਮਹੰਤ ਰਾਮੇਸਵਰ ਮੁਨੀ
Ad Position 24
No active advertisement