ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਪਿੰਡ ਚੀਮਾ ਵਿਖੇ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਤਹਿਤ ਫੂਡ ਕਿੱਟਾਂ ਦੀ ਕੀਤੀ ਵੰਡ

Ad Position 21
No active advertisement
ਅਜੀਤ ਡੈਸਕ 13-07-2026
ਟੱਲੇਵਾਲ, 12 ਜੁਲਾਈ (ਸੋਨੀ ਚੀਮਾ)-ਪਿੰਡ ਚੀਮਾ ਵਿਖੇ ਪੰਜਾਬ ਸਰਕਾਰ ਦੀ ਸਕੀਮ ‘ਮੇਰੀ ਰਸੋਈ’ ਸਕੀਮ ਤਹਿਤ ਅੱਜ ਪਿੰਡ ਦੇ ਲੋੜਵੰਦ ਪਰਿਵਾਰਾਂ ਨੂੰ ਫੂਡ ਕਿੱਟਾਂ ਦੀ ਵੰਡ ਕੀਤੀ ਗਈ। ਇਸ ਮੌਕੇ ਸੁਖਜਿੰਦਰ ਸਿੰਘ ਚੀਮਾ ਸੀਨੀਅਰ ਆਗੂ ਆਮ ਆਦਮੀ ਪਾਰਟੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋੜਵੰਦ ਅਤੇ ਕਮਜ਼ੋਰ ਵਰਗ ਦੇ ਪਰਿਵਾਰਾਂ ਲਈ ਚਲਾਈ ਜਾ ਰਹੀ ‘ਮੇਰੀ ਰਸੋਈ ਯੋਜਨਾ’ ਤਹਿਤ ਯੋਗ ਲਾਭਪਾਤਰੀਆਂ ਨੂੰ ਫੂਡ ਕਿੱਟਾਂ ਦੀ ਵੰਡ ਕੀਤੀ ਜਾ ਰਹੀ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਗ਼ਰੀਬ ਪਰਿਵਾਰਾਂ ਦੀ ਆਰਥਿਕ ਮਦਦ ਕਰਨਾ ਅਤੇ ਉਨ੍ਹਾਂ ਨੂੰ ਪੌਸ਼ਟਿਕ ਖ਼ੁਰਾਕ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਯੋਜਨਾ ਤਹਿਤ ਹਰੇਕ ਲਾਭਪਾਤਰੀ ਪਰਿਵਾਰ ਨੂੰ ਹਰ ਤਿੰਨ ਮਹੀਨੇ ਬਾਅਦ ਇਕ ਵਿਸ਼ੇਸ਼ ਕਿੱਟ ਦਿੱਤੀ ਜਾ ਰਹੀ ਹੈ। ਜਿਸ ਵਿਚ 2 ਕਿੱਲੋ ਦਾਲ, 2 ਕਿੱਲੋ ਖੰਡ, 1 ਕਿੱਲੋ ਆਇਓਡੀਨ ਯੁਕਤ ਨਮਕ, 200 ਗ੍ਰਾਮ ਹਲਦੀ ਪਾਊਡਰ, 1 ਲੀਟਰ ਸਰ੍ਹੋਂ ਦਾ ਤੇਲ ਹਨ ਅਤੇ ਇਹ ਰਾਸ਼ਨ ਕਿੱਟਾਂ ਪਹਿਲਾਂ ਤੋਂ ਮਿਲ ਰਹੀ ਕਣਕ ਤੋਂ ਇਲਾਵਾ ਵਾਧੂ ਦਿੱਤੀਆਂ ਜਾ ਰਹੀਆਂ ਹਨ, ਤਾਂ ਜੋ ਘਰ ਦੀ ਰਸੋਈ ਦਾ ਖਰਚਾ ਸੁਖਾਲਾ ਹੋ ਸਕੇ। ਇਸ ਮੌਕੇ ਪਰਮਿੰਦਰ ਸਿੰਘ ਭੰਗੂ, ਸੁਖਦੇਵ ਸਿੰਘ ਪੰਚ, ਮਿੰਟੂ ਸਿੰਘ ਪੰਚ, ਯੂਸਫ ਖ਼ਾਨ ਪੰਚ, ਕਰਮਜੀਤ ਕੁਮਾਰ ਬਿੱਲੂ ਡੀਪੂ ਹੋਲਡਰ, ਜਸਵੀਰ ਸਿੰਘ ਗੱਗੀ ਪੰਚ, ਬਲਵੰਤ ਸਿੰਘ ਪੰਚ, ਗੁਰਮੇਲ ਸਿੰਘ ਪੰਚ, ਗੁਰਪ੍ਰੀਤ ਰਾਮ ਪੰਚ ਆਦਿ ਤੋਂ ਇਲਾਵਾ ਹੋਰ ਵੀ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲੋਕ ਮਿਲਣੀਆਂ ਦੇ ਭਰਵੇਂ ਇਕੱਠ ਨੇ ਸਾਬਤ ਕੀਤਾ ਕਿ ਮਾਨ ਸਰਕਾਰ ਤੋਂ ਲੋਕ ਖੁਸ਼ ਹਨ : ਵਿਧਾਇਕ ਡਾ. ਰਹਿਮਾਨ ਅਗਲੀ ਖ਼ਬਰ ਪੰਜਾਬ ਵਿਚ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਇਕਜੁੱਟ ਹੈ-ਗੁਰਤੇਜ ਸਿੰਘ ਸੰਧੂ
Ad Position 24
No active advertisement