ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਬਲਾਕ ਪ੍ਰਧਾਨ ਵਲੋਂ ਦੋ ਟਕਸਾਲੀ ਕਾਂਗਰਸੀ ਆਗੂਆਂ ਨੂੰ ਪਾਰਟੀ ’ਚੋਂ 6 ਸਾਲ ਲਈ ਕੀਤਾ ਬਾਹਰ

Ad Position 21
No active advertisement
ਅਜੀਤ ਡੈਸਕ 14-07-2026

ਟੱਲੇਵਾਲ, 13 ਜੁਲਾਈ (ਸੋਨੀ ਚੀਮਾ)-ਕਾਂਗਰਸ ਦੇ ਬਲਾਕ ਪ੍ਰਧਾਨ ਪਰਮਿੰਦਰ ਸਿੰਘ ਸੰਮੀ ਠੁੱਲੀਵਾਲ ਵਲੋਂ ਅਨੁਸ਼ਾਸਨਹੀਣਤਾ ਅਤੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦਿਆਂ ਦੋ ਸੀਨੀਅਰ ਕਾਂਗਰਸੀ ਆਗੂਆਂ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਗਿਆ ਹੈ। ਜਾਰੀ ਪੱਤਰ ਅਨੁਸਾਰ ਬਲਾਕ ਪ੍ਰਧਾਨ ਪਰਮਿੰਦਰ ਸਿੰਘ ਸੰਮੀ ਠੁੱਲੀਵਾਲ ਨੇ ਦੱਸਿਆ ਕਿ ਤਕਰੀਬਨ ਇਕ ਸਾਲ ਪਹਿਲਾਂ ਹਰਪ੍ਰੀਤ ਸਿੰਘ ਬੀਹਲਾ ਜ਼ਿਲ੍ਹਾ ਜਨਰਲ ਸਕੱਤਰ ਅਤੇ ਬਲਜੀਤ ਸਿੰਘ ਨਿਹਾਲੂਵਾਲ ਹਲਕਾ ਮਹਿਲ ਕਲਾਂ ਸੋਸ਼ਲ ਮੀਡੀਆ ਪ੍ਰਧਾਨ ਅਤੇ ਆਗੂ ਐਸ.ਸੀ ਵਿੰਗ ਆਦਿ ਕਾਂਗਰਸੀ ਆਗੂਆਂ ਨੂੰ ਪਾਰਟੀ ਦੇ ਆਗੂਆਂ ਖ਼ਿਲਾਫ਼ ਤੇ ਪਾਰਟੀ ਦੇ ਨੁਕਸਾਨ ਨੂੰ ਲੈ ਕੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ, ਪ੍ਰੰਤੂ ਦੋਵੇਂ ਆਗੂਆਂ ਵਲੋਂ ਪਾਰਟੀ ਦੇ ਆਗੂਆਂ ਪ੍ਰਤੀ ਘਟੀਆ ਵਤੀਰੇ ਤੋਂ ਬਾਜ ਨਹੀਂ ਆਏ। ਜਿਸ ਸਬੰਧੀ ਮਾਮਲਾ ਜ਼ਿਲ੍ਹਾ ਪ੍ਰਧਾਨ ਤੋਂ ਇਲਾਵਾ ਪੰਜਾਬ ਪ੍ਰਦੇਸ ਕਾਂਗਰਸ ਦੇ ਦਫ਼ਤਰ ਚੰਡੀਗੜ੍ਹ ਵਿਖੇ ਵੀ ਜਾਣੂ ਕਰਵਾਇਆ ਗਿਆ ਹੈ। ਜਿਸ ਤੋਂ ਬਾਅਦ ਹਰਪ੍ਰੀਤ ਸਿੰਘ ਬੀਹਲਾ ਅਤੇ ਬਲਜੀਤ ਸਿੰਘ ਨਿਹਾਲੂਵਾਲ ਦੋਵਾਂ ਆਗੂਆਂ ਨੂੰ ਪਾਰਟੀ ਦੇ ਅਧਿਕਾਰਤ ਫ਼ੈਸਲਿਆਂ ਖ਼ਿਲਾਫ਼ ਕੰਮ ਕਰਨ ਨੂੰ ਲੈ ਕੇ ਬਲਾਕ ਪ੍ਰਧਾਨ ਦੇ ਦਫ਼ਤਰ ਵਲੋਂ ਇਕ ਅਧਿਕਾਰਤ ਪੱਤਰ ਜਾਰੀ ਕਰ ਕੇ ਦੋਵਾਂ ਆਗੂਆਂ ਨੂੰ ਲਿਖਤੀ ਪੱਤਰ ਜਾਰੀ ਕਰ ਕੇ ਤੁਰੰਤ ਪ੍ਰਭਾਵ ਨਾਲ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ 6 ਸਾਲ ਲਈ ਬਰਖ਼ਾਸਤ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਦ ਬਰਖ਼ਾਸਤ ਕੀਤੇ ਟਕਸਾਲੀ ਆਗੂਆਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਕੋਈ ਕਾਰਨ ਦੱਸੋ ਨੋਟਿਸ ਜਾਰੀ ਨਹੀਂ ਹੋਇਆ, ਬਲਕਿ ਅਪ੍ਰੈਲ ਮਹੀਨੇ ਉਨ੍ਹਾਂ ਨੂੰ ਕਾਂਗਰਸ ਦੀ ਜ਼ਿਲ੍ਹਾ ਕਮੇਟੀ ਵਿਚ ਅਹੁਦੇ ਵੀ ਦਿੱਤੇ ਗਏ ਹਨ। ਉਕਤ ਫ਼ੈਸਲਾ ਬਲਾਕ ਪ੍ਰਧਾਨ ਵਲੋਂ ਨਿੱਜੀ ਰੰਜਸ਼ ਦੇ ਚੱਲਦਿਆਂ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਨਾਲ ਜੁੜੇ ਹੋਏ ਹਾਂ ਅਤੇ ਅਸੀਂ ਟਕਸਾਲੀ ਪਰਿਵਾਰਾਂ ਵਿਚੋਂ ਹਾਂ ਅਤੇ ਬਲਾਕ ਪ੍ਰਧਾਨ ਟਕਸਾਲੀ ਪਰਿਵਾਰਾਂ ਨੂੂੰ ਅੱਖੋਂ ਪਰੋਖੇ ਕਰ ਕੇ ਦੂਜੀਆਂ ਪਾਰਟੀਆਂ ਦੇ ਆਗੂਆਂ ਨੂੰ ਅੱਗੇ ਲਿਆ ਰਿਹਾ ਹੈ। ਜਿਸ ਦੇ ਚੱਲਦਿਆਂ ਬਲਾਕ ਪ੍ਰਧਾਨ ਨਿੱਜੀ ਕਿੜਾ ਕੱਢ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਸਬੰਧੀ ਸੋਸ਼ਲ ਮੀਡੀਆ ਗਰੁੱਪਾਂ ਵਿਚ ਕਈ ਦਿਨਾਂ ਤੋਂ ਕਾਂਗਰਸੀ ਆਗੂਆਂ ਦੀ ਖਿੱਚੋਤਾਣ ਚੱਲ ਰਹੀ ਹੈ। ਜਿਸ ਲਈ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਇਸ ਮਸਲੇ ਤੇ ਧਿਆਨ ਦੇਵੇ।

Ad Position 22
No active advertisement
ਪਿਛਲੀ ਖ਼ਬਰ ਨਾਜਾਇਜ਼ ਕਬਜ਼ਿਆਂ ਦੀ ਭੇਟ ਚੜ੍ਹੀ ਟੱਲੇਵਾਲ ਤੋਂ ਬੀਹਲਾ ਨੂੰ ਜਾਂਦੀ ਸੜਕ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਕਿੱਕ ਬਾਕਸਿੰਗ ਵਿਚ ਤਗਮੇ ਹਾਸਲ ਕਰਨ ਵਾਲੇ ਖਿਡਾਰੀਆਂ ਦਾ ਸਨਮਾਨ
Ad Position 24
No active advertisement