ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਪੁਲਿਸ ਨੇ ਰਾਤ ਸਮੇਂ ਨਾਕੇਬੰਦੀ ਕੀਤੀ ਸਖ਼ਤ

Ad Position 21
No active advertisement
ਅਜੀਤ ਡੈਸਕ 14-07-2026

ਸ਼ਹਿਣਾ, 13 ਜੁਲਾਈ (ਸੁਰੇਸ਼ ਗੋਗੀ)-ਸ਼ਹਿਣਾ ਪੁਲਿਸ ਵਲੋਂ ਉੱਚ ਅਧਿਕਾਰੀਆਂ ਦੀ ਹਦਾਇਤ ਅਨੁਸਾਰ ਰਾਤ ਦੀ ਨਾਕੇਬੰਦੀ ਅਤੇ ਚੈਕਿੰਗ ਸਖ਼ਤ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਮੈਡਮ ਰੈਨੂੰ ਪਰੋਚਾ ਨੇ ਦੱਸਿਆ ਕਿ ਲਗਭਗ ਇਕ ਹਫ਼ਤੇ ਤੱਕ ਇਸੇ ਤਰ੍ਹਾਂ ਨਾਕਾਬੰਦੀ ਤੇ ਚੈਕਿੰਗ ਸ਼ਹਿਣਾ ਥਾਣਾ ਦੇ ਵੱਖ-ਵੱਖ ਥਾਵਾਂ ’ਤੇ ਪੁਲਿਸ ਵਲੋਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਰਾਤ ਸਮੇਂ ਸ਼ੱਕੀ ਵਾਹਨਾਂ ਨੂੰ ਰੋਕ ਕੇ ਜਿੱਥੇ ਤਲਾਸ਼ੀ ਲਈ ਜਾ ਰਹੀ ਹੈ, ੳੁੱਥੇ ਰਾਤ ਸਮੇਂ ਸਰਗਰਮ ਹੁੰਦੇ ਮਾੜੇ ਅਨਸਰਾਂ ਤੇ ਵੀ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਸਰਫ਼ਰਾਜ਼ ਆਲਮ ਐਸ.ਐਸ.ਪੀ ਬਰਨਾਲਾ ਅਤੇ ਜਸਕਰਨ ਸਿੰਘ ਬਰਾੜ ਡੀ.ਐਸ.ਪੀ ਤਪਾ ਦੀ ਰਹਿਨੁਮਾਈ ਹੇਠ ਸਖ਼ਤ ਨਾਕੇਬੰਦੀ ਦੌਰਾਨ ਕਿਸੇ ਵੀ ਮਾੜੇ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਇਲਾਕੇ ਵਿਚ ਚੋਰੀ ਦੀਆਂ ਵਾਰਦਾਤਾਂ ਨੂੰ ਠੱਲ੍ਹ ਪਾਉਣ ਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਪੁਲਿਸ ਪ੍ਰਸ਼ਾਸਨ ਰਾਤ ਸਮੇਂ ਵੀ ਨਾਕਾਬੰਦੀ ਤੇ ਬਣਦੀ ਜ਼ੁੰਮੇਵਾਰੀ ਨਿਭਾ ਰਿਹਾ ਹੈ। ਇਸ ਸਮੇਂ ਭਰਪੂਰ ਸਿੰਘ ਹੌਲਦਾਰ, ਮਲਕੀਤ ਸਿੰਘ ਰਾਮਗੜ੍ਹ ਹੌਲਦਾਰ ਤੇ ਹੋਰ ਮੁਲਾਜ਼ਮ ਵੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ 706 ਗ੍ਰਾਮ ਨਸ਼ੀਲੇ ਪਦਾਰਥ ਅਤੇ ਬੁਲਟ ਮੋਟਰਸਾਈਕਲ ਸਮੇਤ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਸ਼ਹੀਦ ਕਿਰਨਜੀਤ ਕੌਰ ਮਹਿਲ ਕਲਾਂ ਦਾ 29ਵਾਂ ਸ਼ਰਧਾਂਜਲੀ ਸਮਾਗਮ ਜੋਸ਼ ਖਰੋਸ਼ ਨਾਲ ਮਨਾਇਆ ਜਾਵੇਗਾ-ਕਨਵੀਨਰ ਕਲਾਲਾ
Ad Position 24
No active advertisement