ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਭਾਕਿਯੂ ਡਕੌਂਦਾ ਦੇ ਬਾਨੀ ਪ੍ਰਧਾਨ ਬਲਕਾਰ ਸਿੰਘ ਡਕੌਂਦਾ ਦੀ 16ਵੀਂ ਬਰਸੀ ਮਨਾਈ

Ad Position 21
No active advertisement
ਅਜੀਤ ਡੈਸਕ 14-07-2026

ਹੰਡਿਆਇਆ, 13 ਜੁਲਾਈ (ਗੁਰਜੀਤ ਸਿੰਘ ਖੁੱਡੀ)-ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਬਾਨੀ ਪ੍ਰਧਾਨ ਅਤੇ ਸਾਂਝੇ ਘੋਲਾਂ ਦੇ ਝੰਡਾ ਬਰਦਾਰ ਬਲਕਾਰ ਸਿੰਘ ਡਕੌਂਦਾ ਦੀ 16ਵੀਂ ਜ਼ਿਲ੍ਹਾ ਪੱਧਰੀ ਬਰਸੀ ਗੁਰਦੁਆਰਾ ਸਾਹਿਬ ਗੁਰੂਸਰ ਪੱਕਾ ਪਾਤਸ਼ਾਹੀ ਨੌਵੀਂ ਹੰਡਿਆਇਆ ਦੇ ਦੀਵਾਨ ਹਾਲ ਵਿਖੇ ਮਨਾਈ ਗਈ। ਇਸ ਮੌਕੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਹਰਚਰਨ ਸਿੰਘ ਸੁਖਪੁਰਾ, ਜ਼ਿਲ੍ਹਾ ਜਨਰਲ ਸਕੱਤਰ ਸਿਕੰਦਰ ਸਿੰਘ ਭੂਰੇ, ਸੂਬਾ ਪ੍ਰੈਸ ਸਕੱਤਰ ਇੰਦਰਪਾਲ ਸਿੰਘ ਨੇ ਮਹਰੂਮ ਸਾਥੀ ਬਲਕਾਰ ਸਿੰਘ ਡਕੌਂਦਾ ਨੂੰ ਯਾਦ ਕਰਦਿਆਂ ਕਿਹਾ ਕਿ ਮਹਰੂਮ ਸਾਥੀ ਬਲਕਾਰ ਸਿੰਘ ਡਕੌਂਦਾ ਨੇ 2007 ਵਿਚ ਜਥੇਬੰਦੀ ਦਾ ਮੁੱਢ ਬੰਨਿ੍ਹਆ ਅਤੇ ਬਾਨੀ ਪ੍ਰਧਾਨ ਬਣ ਸੀਮਤ ਸਮੇਂ ਵਿਚ ਹੀ ਜੱਥੇਬੰਦੀ ਨੂੰ ਪੰਜਾਬ ਦੀਆਂ ਮੂਹਰਲੀ ਕਤਾਰ ਦੀਆਂ ਜਥੇਬੰਦੀਆਂ ਵਿਚ ਖੜ੍ਹਾ ਕਰ ਦਿੱਤਾ। ਉਨ੍ਹਾਂ ਦੀ ਦੂਰ ਅੰਦੇਸ਼ੀ ਸੋਚ ਸਦਕਾ ਸਾਂਝੇ ਘੋਲਾਂ ਦੇ ਝੰਡਾ ਬਰਦਾਰ ਅਖਵਾਉਣ ਲੱਗੇ ਅਤੇ ਉਨ੍ਹਾਂ ਨੇ ਘੋਲਾਂ ਦਾ ਪਹਿਲਾ ਮੁੱਢ 2008 ਵਿਚ ਜਗਰਾਉਂ ਵਿਖੇ 17 ਕਿਸਾਨ ਮਜ਼ਦੂਰ ਜਥੇਬੰਦੀਆਂ ਦੀ ਇਕੱਠੀ ਰੈਲੀ ਕਰ ਬੰਨਿ੍ਹਆ। ਇਸ ਸਮੇਂ ਭਾਕਿਯੂ ਡਕੌਂਦਾ ਨੇ ਵਧਵੀਂ ਮੀਟਿੰਗ ਕਰ ਅਜੋਕੇ ਸਮੇਂ ਦੇ ਭਖਦੇ ਮੁੱਦੇ ਵਿਚਾਰੇ ਅਤੇ ਸੰਯੁਕਤ ਮੋਰਚੇ ਵਲੋਂ ਉਲੀਕੇ ਜ਼ਮੀਨ, ਪਾਣੀ ਤੇ ਪੰਜਾਬ ਬਚਾਓ ਦੇ ਪ੍ਰੋਗਰਾਮਾਂ ’ਤੇ ਵੀ ਚਰਚਾ ਕੀਤੀ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਦੁਬਾਰਾ ਲਿਆਂਦੀ ਜਾ ਰਹੀ ਲੈਂਡ ਪੂਲਿੰਗ ਪਾਲਿਸੀ ਦੀ ਨਿਖੇਧੀ ਕੀਤੀ। ਜ਼ਿਲ੍ਹਾ ਖ਼ਜ਼ਾਨਚੀ ਮਲਕੀਤ ਸਿੰਘ ਈਨਾ ਨੇ ਕਿਹਾ ਕਿ 22 ਜੁਲਾਈ ਨੂੰ ਸੰਯੁਕਤ ਮੋਰਚੇ ਦੇ ਸੱਦੇ ’ਤੇ ਟੋਲ ਪਲਾਜ਼ੇ ਫ਼ਰੀ ਕਰਨ ਦੇ ਪ੍ਰੋਗਰਾਮ ਵਿਚ ਜੱਥੇਬੰਦੀ ਵੱਧ ਚੜ ਕੇ ਸ਼ਮੂਲੀਅਤ ਕਰੇਗੀ। ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਦਰਸ਼ਨ ਸਿੰਘ ਮਹਿਤਾ, ਜ਼ਿਲ੍ਹਾ ਮੀਤ ਪ੍ਰਧਾਨ ਬਲਵੰਤ ਸਿੰਘ ਚੀਮਾ, ਜ਼ਿਲ੍ਹਾ ਪ੍ਰੈੱਸ ਸਕੱਤਰ ਕਰਮਜੀਤ ਸਿੰਘ ਭਦੌੜ, ਜ਼ਿਲ੍ਹਾ ਆਗੂ ਮੇਵਾ ਸਿੰਘ ਨੀਲੋਂ ਕੋਠੇ, ਬਲਾਕ ਸ਼ਹਿਣਾ ਦੇ ਜਰਨਲ ਸਕੱਤਰ ਭੁਪਿੰਦਰ ਸਿੰਘ ਢਿੱਲਵਾਂ, ਬਲਾਕ ਮੀਤ ਪ੍ਰਧਾਨ ਜਗਜੀਤ ਸਿੰਘ ਅਲਕੜਾ, ਬਲਾਕ ਆਗੂ ਲਛਮਣ ਸਿੰਘ ਉੱਗੋਕੇ, ਬਲਾਕ ਮੀਤ ਪ੍ਰਧਾਨ ਗੁਰਨਾਮ ਸਿੰਘ ਸੁਖਪੁਰਾ, ਬਲਾਕ ਮਹਿਲ ਕਲਾਂ ਦੇ ਪ੍ਰਧਾਨ ਅਮਰਜੀਤ ਸਿੰਘ ਮਹਿਲ ਖ਼ੁਰਦ, ਜੱਗਾ ਸਿੰਘ ਛਾਪਾ, ਜਸਵੰਤ ਸਿੰਘ ਸੋਹੀ, ਬਲਾਕ ਬਰਨਾਲਾ ਦੇ ਜਰਨਲ ਸਕੱਤਰ ਗੁਰਜੰਟ ਸਿੰਘ ਖੁੱਡੀ ਕਲਾਂ, ਬਲਾਕ ਖ਼ਜ਼ਾਨਚੀ ਬੂਟਾ ਸਿੰਘ ਪੱਖੋ ਕਲਾਂ, ਬਲਾਕ ਮੀਤ ਪ੍ਰਧਾਨ ਰਣਜੀਤ ਸਿੰਘ ਭੂਰੇ, ਬਲਾਕ ਮੀਤ ਪ੍ਰਧਾਨ ਧਰਮ ਸਿੰਘ ਭੈਣੀ ਜੱਸਾ, ਬਲਾਕ ਆਗੂ ਦਰਸ਼ਨ ਦਾਸ ਧਨੌਲਾ, ਮੇਲਾ ਖੁੱਡੀ ਕਲਾਂ, ਜਰਨੈਲ ਸਿੰਘ ਹੰਡਿਆਇਆ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਸੇਵਕਾਂ ਵਲੋਂ ਮੰਗਾਂ ਨੂੰ ਲੈ ਕੇ ਹੜਤਾਲ 6ਵੇਂ ਦਿਨ ਵੀ ਜਾਰੀ ਅਗਲੀ ਖ਼ਬਰ ਵਿਸ਼ੇਸ਼ ਗਹਿਰੀ ਸੁਧਾਈ ਤਹਿਤ ਜ਼ਿਲ੍ਹੇ ਵਿਚ ਗਣਨਾ ਫਾਰਮਾਂ ਦੀ ਡਿਜੀਟਾਈਜੇਸ਼ਨ ਦਾ ਲਗਭਗ 71 ਫ਼ੀਸਦੀ ਕੰਮ ਮੁਕੰਮਲ-ਜ਼ਿਲ੍ਹਾ ਚੋਣ...
Ad Position 24
No active advertisement