ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਸਫ਼ਾਈ ਸੇਵਕਾਂ ਵਲੋਂ ਮੰਗਾਂ ਨੂੰ ਲੈ ਕੇ ਹੜਤਾਲ 6ਵੇਂ ਦਿਨ ਵੀ ਜਾਰੀ

Ad Position 21
No active advertisement
ਅਜੀਤ ਡੈਸਕ 14-07-2026

ਹੰਡਿਆਇਆ, 13 ਜੁਲਾਈ (ਗੁਰਜੀਤ ਸਿੰਘ ਖੁੱਡੀ)-ਨਗਰ ਪੰਚਾਇਤ ਹੰਡਿਆਇਆ ਦੇ ਸਮੂਹ ਸਫ਼ਾਈ ਸੇਵਕਾਂ ਵਲੋਂ ਮੰਗਾਂ ਨੂੰ ਲੈ ਕੇ ਅਣਮਿਥੇ ਸਮੇਂ ਦੀ ਹੜਤਾਲ ਛੇਵੇਂ ਦਿਨ ਵੀ ਜਾਰੀ ਰਹੀ। ਇਸ ਮੌਕੇ ਸਫ਼ਾਈ ਸੇਵਕਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਵਿਜੇ ਕੁਮਾਰ ਖੁੱਡੀ, ਸੀਨੀਅਰ ਮੀਤ ਪ੍ਰਧਾਨ ਰਾਣੀ ਕੌਰ ਹੰਡਿਆਇਆ ਨੇ ਦੱਸਿਆ ਕਿ ਕੱਚੇ ਸਫ਼ਾਈ ਸੇਵਕਾਂ ਦੀਆਂ ਕਾਫ਼ੀ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਸਰਕਾਰ ਮੰਨਣ ਦੀ ਬਜਾਏ ਟਾਲ ਮਟੋਲ ਕਰ ਰਹੀ ਹੈ। ਆਗੂਆਂ ਕਿਹਾ ਕਿ ਸਰਕਾਰ ਕੱਚੇ ਸਫ਼ਾਈ ਸੇਵਕਾਂ ਨੂੰ ਬਿਨਾਂ ਸ਼ਰਤ ਪੱਕਾ ਕਰੇ, ਸਰਕਾਰ ਵਲੋਂ ਬਣਾਈ 10 ਸਾਲਾਂ ਪਾਲਿਸੀ ਨੂੰ ਰੱਦ ਕੀਤਾ ਜਾਵੇ, ਪੁਰਾਣੀ ਪੈਨਸ਼ਨ ਬਹਾਲ ਕੀਤਾ ਜਾਵੇ, ਬਰਾਬਰ ਕੰਮ ਬਰਾਬਰ ਤਨਖ਼ਾਹ ਲਾਗੂ ਕੀਤੀ ਜਾਵੇ। ਆਗੂਆਂ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਤੋਂ ਜਲਦ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਵੀ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਪੰਕਜ ਕੁਮਾਰ, ਸੁਰੇਸ਼ ਕੁਮਾਰ, ਸੁਨੀਤਾ ਰਾਣੀ, ਬੰਧਨਾ, ਨਿਖਿਲ, ਬੀਨੂ ਰਾਣੀ, ਕ੍ਰਿਸ਼ਨਾ, ਕਿਰਨਾ, ਰਵੀ ਕੁਮਾਰ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਡੀ.ਸੀ. ਅਪਰਾਜਿਤਾ ਵਲੋਂ ਸ਼ੇਰਗੜ੍ਹ ਦੇ ਸਰਕਾਰੀ ਸਕੂਲ ਦਾ ਅਚਾਨਕ ਨਿਰੀਖਣ ਉਨ੍ਹਾਂ ਨੇ ਖੁਦ ਮਿਡ-ਡੇ-ਮੀਲ ਦਾ ਸੁਆਦ ਚੱਖਿਆ... ਅਗਲੀ ਖ਼ਬਰ ਭਾਕਿਯੂ ਡਕੌਂਦਾ ਦੇ ਬਾਨੀ ਪ੍ਰਧਾਨ ਬਲਕਾਰ ਸਿੰਘ ਡਕੌਂਦਾ ਦੀ 16ਵੀਂ ਬਰਸੀ ਮਨਾਈ
Ad Position 24
No active advertisement