ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਨੂੰ ਮੰਗ-ਪੱਤਰ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਆਗੂ। ਅਜੀਤ ਤਸਵੀਰ
ਬਰਨਾਲਾ, 14 ਜੁਲਾਈ (ਅਸ਼ੋਕ ਭਾਰਤੀ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ), ਇੰਟਰਨੈਸ਼ਨਲ ਪੰਥਕ ਦਲ, ਯੂਨਾਈਟਿਡ ਅਕਾਲੀ ਦਲ, ਬੇਗਮਪੁਰਾ ਖ਼ਾਲਸਾ ਰਾਜ ਪਾਰਟੀ ਅਤੇ ਪੰਥਕ ਆਜ਼ਾਦ ਗਰੁੱਪ ਵਲੋਂ ਸਾਂਝੇ ਤੌਰ ’ਤੇ ‘ਸਤਲੁਜ’ ਫ਼ਿਲਮ ਦੁਬਾਰਾ ਰਿਲੀਜ਼ ਕਰਾਉਣ, ਖਾਲੜਾ ਕੇਸ ਦੇ ਦੋਸ਼ੀ ਡੀ. ਐਸ.
ਡ
ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਨੂੰ ਮੰਗ-ਪੱਤਰ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਆਗੂ। ਅਜੀਤ ਤਸਵੀਰ
15-07-2026
ਬਰਨਾਲਾ, 14 ਜੁਲਾਈ (ਅਸ਼ੋਕ ਭਾਰਤੀ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ), ਇੰਟਰਨੈਸ਼ਨਲ ਪੰਥਕ ਦਲ, ਯੂਨਾਈਟਿਡ ਅਕਾਲੀ ਦਲ, ਬੇਗਮਪੁਰਾ ਖ਼ਾਲਸਾ ਰਾਜ ਪਾਰਟੀ ਅਤੇ ਪੰਥਕ ਆਜ਼ਾਦ ਗਰੁੱਪ ਵਲੋਂ ਸਾਂਝੇ ਤੌਰ ’ਤੇ ‘ਸਤਲੁਜ’ ਫ਼ਿਲਮ ਦੁਬਾਰਾ ਰਿਲੀਜ਼ ਕਰਾਉਣ, ਖਾਲੜਾ ਕੇਸ ਦੇ ਦੋਸ਼ੀ ਡੀ.ਐਸ.ਪੀ. ਨੂੰ ਲੱਭ ਕੇ ਜੇਲ੍ਹ ’ਚ ਸੁੱਟਣ ਅਤੇ ‘ਟਰੁੱਥ ਕਮਿਸ਼ਨ’ ਬਣਾਉਣ ਸਬੰਧੀ ਡਿਪਟੀ ਕਮਿਸ਼ਨਰ ਬਰਨਾਲਾ ਸ: ਹਰਪ੍ਰੀਤ ਸਿੰਘ ਰਾਹੀਂ ਕੇਂਦਰੀ ਗ੍ਰਹਿ ਮੰਤਰੀ ਨੂੰ ਮੰਗ-ਪੱਤਰ ਭੇਜਿਆ ਗਿਆ। ਇਸ ਮੌਕੇ ਤੇਜਾ ਸਿੰਘ ਕਮਾਲਪੁਰ ਸੀਨੀਅਰ ਮੀਤ ਪ੍ਰਧਾਨ, ਤਰਨਜੀਤ ਸਿੰਘ ਦੁੱਗਲ ਜ਼ਿਲ੍ਹਾ ਪ੍ਰਧਾਨ, ਸੀਨੀਅਰ ਆਗੂ ਹਰਪ੍ਰੀਤ ਸਿੰਘ ਰਾਜੀਆ ਨੇ ਕਿਹਾ ਕਿ ਸ਼ਹੀਦ ਸ: ਜਸਵੰਤ ਸਿੰਘ ਖਾਲੜਾ ਦੇ ਜੀਵਨ ਸੰਘਰਸ਼ ’ਤੇ ਆਧਾਰਿਤ ਫ਼ਿਲਮ ‘ਪੰਜਾਬ 95’ ਨੂੰ ਉਸੇ ਨਾਮ ਹੇਠ ਬਿਨਾਂ ਕਿਸੇ ਸੈਂਸਰ ਕੱਟ ਤੋਂ ਸਿਨੇਮਾ ਘਰਾਂ ਵਿਚ ਰਿਲੀਜ਼ ਕੀਤਾ ਜਾਵੇ, ਸ: ਜਸਵੰਤ ਸਿੰਘ ਖਾਲੜਾ ਦੇ ਕਤਲ ਕੇਸ ਵਿਚ ਸਜ਼ਾ-ਯਾਫਤਾ ਮੁਜਰਿਮ ਡੀ.ਐਸ.ਪੀ ਜਸਪਾਲ ਸਿੰਘ ਲੱਖੇ ਸਮੇਤ ਤੇ ਜੇਲ੍ਹ ’ਚੋਂ ਛੁੱਟੀ ਆਉਣ ’ਤੇ, ਫ਼ਰਾਰ ਦੱਸਿਆ ਜਾ ਰਿਹਾ ਹੈ। ਇਹ ਵੀ ਦੇਸ਼ ਲਗਾਇਆ ਜਾ ਰਿਹਾ ਹੈ ਕਿ ਪੰਜਾਬ ਦੀ ਸਰਕਾਰ ਨੇ ਉਸ ਦੀ ਸਜ਼ਾ ਮੁਆਫ਼ੀ ਦੀ ਸਿਫ਼ਾਰਸ਼ ਵੀ ਕੀਤੀ ਸੀ। ਇਸ ਸਾਰੇ ਮਾਮਲੇ ਦੀ ਪੜਤਾਲ ਕਰਵਾ ਕੇ, ਮੁਜਰਿਮ ਨੂੰ ਲੱਭ ਕੇ ਸਜ਼ਾਵਾਂ ਪਿੱਛੇ ਪਹੁੰਚਾਇਆ ਜਾਵੇ ਅਤੇ ਸਜ਼ਾ ਮੁਆਫ਼ੀ ਦੀਆਂ ਸਿਫ਼ਾਰਸ਼ਾਂ ਕਰਨ ਵਾਲਿਆਂ ਨੂੰ ਨਜ਼ਰ ਕੀਤਾ ਜਾਵੇ। ਉਨ੍ਹਾਂ ਮੰਗ ਕੀਤੀ ਕਿ 1982 ਦੇ ਧਰਮਯੁੱਧ ਮੋਰਚੇ ਦੀ ਸ਼ੁਰੂਆਤ ਤੋਂ ਲੈ ਕੇ 1995 ਵਿਚ ਸ: ਜਸਵੰਤ ਸਿੰਘ ਖਾਲੜਾ ਦੇ ਲਾਪਤਾ ਹੋਣ ਤੱਕ ਦੇ ਸਮੇਂ ਵਿਚ ਵਾਪਰੇ ਘਟਨਾਕ੍ਰਮ ਦੀ ਜਾਂਚ ਲਈ ਇਕ ‘ਪੰਜਾਬ ਸੱਚ, ਜਵਾਬਦੇਹੀ ਅਤੇ ਮੇਲ-ਮਿਲਾਪ ਕਮਿਸ਼ਨ’ ਬਣਾਇਆ ਜਾਵੇ। ਜੋ ਤੱਥਾਂ ’ਤੇ ਆਧਾਰਿਤ ਰਿਪੋਰਟ ਲੋਕਾਂ ਸਾਹਮਣੇ ਰੱਖੇ। ਸਿੱਖ ਭਾਰਤ ਦੇ ਜ਼ਿੰਮੇਵਾਰ ਨਾਗਰਿਕ ਹਨ ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਤੋਂ ਲੈ ਕੇ, ਦੇਸ਼ ਦੀ ਰੱਖਿਆ ਅਤੇ ਅੰਨ-ਪੂਰਤੀ ਦੀਆਂ ਲੋੜਾਂ ਪੂਰੀਆਂ ਕਰਨ ਲਈ ਆਪਣਾ ਬੇਜੋੜ ਹਿੱਸਾ ਪਾਇਆ। ਇਸ ਵੇਲੇ ਇਹ ਕੌਮ ਆਪਣੇ ਆਪ ਨੂੰ ਅਣਦੇਖਿਆ ਕੀਤਾ ਮੰਨ ਰਹੀ ਹੈ। ਇਸ ਮੌਕੇ ਬਿੰਦਰ ਸਿੰਘ ਉਗੋਕੇ, ਬਹਾਦਰ ਸਿੰਘ, ਸਰਪੰਚ ਬਲਵੀਰ ਸਿੰਘ ਧੌਲਾ, ਬਲਵੰਤ ਸਿੰਘ ਨੰਬਰਦਾਰ, ਅਮਰ ਸਿੰਘ ਬੀ.ਏ, ਮੋਹਣ ਸਿੰਘ, ਜਗਤਾਰ ਸਿੰਘ, ਜਸਵਿੰਦਰ ਸਿੰਘ ਮੌੜ ਨਾਭਾ, ਜਗਜੀਤ ਸਿੰਘ ਆਦਿ ਹਾਜ਼ਰ ਸਨ।