ਬਰਨਾਲਾ ਕਚਹਿਰੀ ਚੌਂਕ ਨੇੜੇ ਖ਼ਾਲੀ ਪਲਾਟ ’ਚੋਂ ਨੌਜਵਾਨ ਦੀ ਲਾਸ਼ ਬਰਾਮਦ, ਪਹਿਚਾਣ ਲਈ ਪੁਲਿਸ ਵਲੋਂ ਜਾਂਚ ਜਾਰੀ
ਬਰਨਾਲਾ, 14 ਜੁਲਾਈ (ਰਾਜ ਪਨੇਸਰ)-ਸਥਾਨਕ ਕਚਹਿਰੀ ਚੌਂਕ ਨੇੜੇ ਇਕ ਖ਼ਾਲੀ ਪਲਾਟ ਵਿਚੋਂ ਇਕ ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿਚ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਬਰਨਾਲਾ, 14 ਜੁਲਾਈ (ਰਾਜ ਪਨੇਸਰ)-ਸਥਾਨਕ ਕਚਹਿਰੀ ਚੌਂਕ ਨੇੜੇ ਇਕ ਖ਼ਾਲੀ ਪਲਾਟ ਵਿਚੋਂ ਇਕ ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿਚ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਜਾਣਕਾਰੀ ਦਿੰਦਿਆਂ ਥਾਣਾ ਸਿਟੀ-2 ਬਰਨਾਲਾ ਦੇ ਐਸ.ਐਚ.ਓ ਚਰਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਕਚਹਿਰੀ ਚੌਂਕ ਨੇੜੇ ਇਕ ਖ਼ਾਲੀ ਪਲਾਟ ਵਿਚ ਇਕ ਨੌਜਵਾਨ ਬੇਹੋਸ਼ ਪਿਆ ਹੈ। ਪੁਲਿਸ ਪਾਰਟੀ ਜਦੋਂ ਮੌਕੇ ’ਤੇ ਪਹੁੰਚੀ ਤਾਂ ਨੌਜਵਾਨ ਮ੍ਰਿਤਕ ਹਾਲਤ ਵਿਚ ਪਿਆ ਸੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਰਨਾਲਾ ਦੀ ਮੋਰਚਰੀ ਵਿਚ ਰਖਵਾ ਦਿੱਤਾ ਹੈ। ਅਜੇ ਤੱਕ ਮ੍ਰਿਤਕ ਨੌਜਵਾਨ ਦੀ ਪਹਿਚਾਣ ਨਹੀਂ ਹੋ ਸਕੀ ਹੈ। ਪੁਲਿਸ ਵਲੋਂ ਆਸ-ਪਾਸ ਦੇ ਇਲਾਕੇ ਵਿਚ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਵੀ ਖੰਘਾਲੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਮੌਤ ਦਾ ਅਸਲ ਕਾਰਨ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਸਪਸ਼ਟ ਹੋਵੇਗਾ। ਲਾਸ਼ ਦੀ ਪਹਿਚਾਣ ਹੋਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।