10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਵਾਹ ਨੀ ਸਰਕਾਰੇ ਤੇਰੇ ਰੰਗ ਨਿਆਰੇ: ਇਕ ਪਾਸੇ ਸੀਵਰੇਜ ਦਾ ਗੰਦਾ ਪਾਣੀ ਤੇ ਦੂਜੇ ਪਾਸੇ ਹੁਣ ਵਾਟਰ ਸਪਲਾਈ ਦੇ ਗੰਦੇ ਪਾਣੀ ਤੋਂ ਲੋਕ ਦੁਖੀ

Ad Position 21
No active advertisement
ਅਜੀਤ ਡੈਸਕ 15-07-2026

ਤਪਾ ਮੰਡੀ, 14 ਜੁਲਾਈ (ਪ੍ਰਵੀਨ ਗਰਗ)-ਜਿੱਥੇ ਇਕ ਪਾਸੇ ਪਿਛਲੇ ਕਈ ਦਿਨਾਂ ਤੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਭਰੇ ਸੀਵਰੇਜ ਦੇ ਗੰਦੇ ਪਾਣੀ ਕਾਰਨ ਸ਼ਹਿਰ ਵਾਸੀ ਪਹਿਲਾਂ ਹੀ ਪ੍ਰੇਸ਼ਾਨੀ ਦੇ ਆਲਮ ਵਿਚ ਚੱਲ ਰਹੇ ਹਨ। ਉੱਥੇ ਹੁਣ ਦੂਜੇ ਪਾਸੇ ਪੀਣ ਵਾਲਾ ਪਾਣੀ ਵੀ ਪੀਣ ਯੋਗ ਨਹੀਂ ਰਿਹਾ, ਜੋ ਟੂਟੀਆਂ ਵਿਚੋਂ ਸਾਫ਼ ਆਉਣ ਦੀ ਬਜਾਏ ਗੰਦਾ ਨਿਕਲ ਰਿਹਾ ਹੈ। ਜਿਸ ਕਾਰਨ ਸ਼ਹਿਰ ਵਾਸੀ ਪੀਣ ਵਾਲੇ ਸਾਫ਼ ਪਾਣੀ ਤੋਂ ਵੀ ਵਾਂਝੇ ਹੁੰਦੇ ਦਿਖਾਈ ਦੇ ਰਹੇ ਹਨ। ਜਿਸ ਤੋਂ ਦੁਖੀ ਹੋ ਕੇ ਉਨ੍ਹਾਂ ਵਲੋਂ ਸੋਸ਼ਲ ਮੀਡੀਆ ਤੇ ਵੀਡੀਓ ਵਾਇਰਲ ਕਰ ਕੇ ਪ੍ਰਸ਼ਾਸਨ ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਤਪਾ ਦੀ ਕੱਸੀ ਰੋਡ ’ਤੇ ਜਦੋਂ ਕੁੱਝ ਲੋਕਾਂ ਨੇ ਪੀਣ ਵਾਲੇ ਪਾਣੀ ਦੀ ਬਾਲਟੀ ਭਰੀ ਤਾਂ ਉਹ ਸਾਫ਼ ਪਾਣੀ ਦੀ ਬਜਾਏ ਗੰਦੇ ਪਾਣੀ ਨਾਲ ਭਰ ਗਈ, ਜਿਸ ਨੂੰ ਦੇਖ ਕੇ ਉਹ ਹੱਕੇ ਬੱਕੇ ਰਹਿ ਗਏ। ਉਨ੍ਹਾਂ ਤੁਰੰਤ ਇਸ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਦੇ ਵਾਇਰਲ ਕਰ ਦਿੱਤੀ ਤਾਂ ਜੋ ਨਗਰ ਕੌਂਸਲ ਦੇ ਸਬੰਧਿਤ ਅਧਿਕਾਰੀ ਆਪਣੀ ਨੀਂਦ ਤੋਂ ਜਾਗ ਸਕਣ। ਇਸ ਸਬੰਧੀ ਸਮਾਜ ਸੇਵੀ ਪਵਨ ਕੁਮਾਰ ਨੇ ਕਿਹਾ ਕਿ ਅਗਰ ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਇਹੀ ਹਾਲ ਰਿਹਾ ਤਾਂ ਉਹ ਦਿਨ ਦਿਨ ਦੂਰ ਨਹੀਂ ਜਦੋਂ ਪੂਰਾ ਸ਼ਹਿਰ ਇਕ ਭਿਆਨਕ ਬਿਮਾਰੀ ਦੀ ਲਪੇਟ ਵਿਚ ਆ ਜਾਵੇਗਾ। ਸ਼ਹਿਰ ਵਾਸੀਆਂ ਨੇ ਸੂਬਾ ਸਰਕਾਰ ਅਤੇ ਸਬੰਧਿਤ ਅਧਿਕਾਰੀਆਂ ਤੋਂ ਮੰਗ ਕਰਦਿਆਂ ਕਿਹਾ ਕਿ ਸਫ਼ਾਈ ਸੇਵਕਾਂ ਦੀਆਂ ਜੋ ਵੀ ਮੰਗਾਂ ਹਨ ਨੂੰ ਜਲਦ ਤੋਂ ਜਲਦ ਧਿਆਨ ਵਿਚ ਲਿਆ ਕੇ ਸ਼ਹਿਰ ਅੰਦਰ ਵਧ ਰਹੀ ਗੰਦਗੀ ਦਾ ਤੁਰੰਤ ਹੱਲ ਕਰਵਾਇਆ ਜਾਵੇ ਤਾਂ ਜੋ ਲੋਕ ਚੈਨ ਦੀ ਜ਼ਿੰਦਗੀ ਬਸਰ ਕਰ ਸਕਣ।

Ad Position 22
No active advertisement
ਪਿਛਲੀ ਖ਼ਬਰ ਨਗਰ ਪੰਚਾਇਤ ਖਨੌਰੀ ਦੇ ਸਫ਼ਾਈ ਕਰਮਚਾਰੀਆਂ ਵਲੋਂ ਕੰਮ ਛੋੜ ਹੜਤਾਲ ਸੱਤਵੇਂ ਦਿਨ ਵੀ ਰਹੀ ਜਾਰੀ ਅਗਲੀ ਖ਼ਬਰ ਨਾਜਾਇਜ਼ ਸ਼ਰਾਬ ਸਮੇਤ ਦੋ ਪੁਲਿਸ ਅੜਿੱਕੇ
Ad Position 24