10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਪਿੰਡ ਹਮੀਦੀ ਦੇ ਨਹਿਰੀ ਪਾਈਪ ਲਾਈਨ ਪ੍ਰੋਜੈਕਟ ਲਈ ਸਰਵੇ ਸ਼ੁਰੂ, ਮੀਡੀਆ ਵਲੋਂ ਪ੍ਰਮੁੱਖਤਾ ਨਾਲ ਮਾਮਲਾ ਉਠਾਏ ਜਾਣ ਤੋਂ ਬਾਅਦ ਲੋਕਾਂ ਦੀਆਂ ਆਸਾਂ ਨੂੰ ਪਿਆ ਬੂਰ

Ad Position 21
No active advertisement
ਅਜੀਤ ਡੈਸਕ 15-07-2026
­ਮਹਿਲ ਕਲਾਂ, 14 ਜੁਲਾਈ (ਅਵਤਾਰ ਸਿੰਘ ਅਣਖੀ)-ਪਿੰਡ ਹਮੀਦੀ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਲੈ ਕੇ ਵੱਖ-ਵੱਖ ਮੀਡੀਆ ਵਲੋਂ ਲਗਾਤਾਰ ਪ੍ਰਮੁੱਖਤਾ ਨਾਲ ਖ਼ਬਰਾਂ ਪ੍ਰਕਾਸ਼ਿਤ ਕੀਤੀਆਂ ਗਈਆਂ, ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਮਾਮਲੇ ਦਾ ਨੋਟਿਸ ਲੈਂਦਿਆਂ ਪਾਈਪ ਲਾਈਨ ਪ੍ਰੋਜੈਕਟ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਤਹਿਤ ਸਰਕਾਰ ਵਲੋਂ ਭੇਜੀ ਗਈ ਤਕਨੀਕੀ ਟੀਮ ਨੇ ਪਿੰਡ ਹਮੀਦੀ ’ਚ ਪਹੁੰਚ ਕੇ ਕਿਸਾਨਾਂ ਦੇ ਖੇਤਾਂ ਦਾ ਸਰਵੇ ਅਤੇ ਪ੍ਰਸਤਾਵਿਤ ਪਾਈਪ ਲਾਈਨ ਦੇ ਰੂਟ ਦੀ ਨਿਸ਼ਾਨਦੇਹੀ ਕੀਤੀ। ਜਾਣਕਾਰੀ ਅਨੁਸਾਰ ਪਿੰਡ ਦੇ ਉੱਦਮੀ ਨੌਜਵਾਨ ਸਰਪੰਚ ਉਮਨਦੀਪ ਸਿੰਘ ਸੋਹੀ ਵਲੋਂ ਕਿਸਾਨਾਂ ਦੀ ਸਮੱਸਿਆ ਨੂੰ ਲਗਾਤਾਰ ਉਠਾਇਆ ਜਾ ਰਿਹਾ ਸੀ। ਉਨ੍ਹਾਂ ਪਿਛਲੇ ਦਿਨੀਂ ਐਲਾਨ ਕੀਤਾ ਸੀ ਕਿ ਉਹ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਐਲਾਨੀ 10 ਹਜ਼ਾਰ ਮਾਣ ਰਾਸ਼ੀ ਨਹੀਂ ਲੈਣਾ ਚਾਹੁੰਦੇ। ਉਹ ਤਾਂ ਆਪਣੇ ਪਿੰਡ ਹਮੀਦੀ ਦਾ ਵਿਕਾਸ ਅਤੇ ਖੇਤਾਂ ਨੂੰ ਪਾਣੀ ਦੀ ਸਹੂਲਤ ਚਾਹੁੰਦੇ ਹਨ। ਇਸ ਨੂੰ ਵੱਖ-ਵੱਖ ਮੀਡੀਆ ਅਦਾਰਿਆਂ ਵਲੋਂ ਵੀ ਪ੍ਰਮੁੱਖਤਾ ਨਾਲ ਪ੍ਰਕਾਸ਼ਿਤ ਕੀਤਾ ਗਿਆ, ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਦੇ ਨਿਰਦੇਸ਼ਾਂ ਉਪਰੰਤ ਸਿੰਚਾਈ ਵਿਭਾਗ ਦੀ ਟੀਮ ਨੇ ਪਿੰਡ ਹਮੀਦੀ ਵਿਚ ਸਰਵੇ ਸ਼ੁਰੂ ਕਰ ਦਿੱਤਾ। ਅਧਿਕਾਰੀਆਂ ਨੇ ਦੱਸਿਆ ਕਿ ਸਰਵੇ ਮੁਕੰਮਲ ਹੋਣ ਤੋਂ ਬਾਅਦ ਪਾਈਪ ਲਾਈਨ ਵਿਛਾਉਣ ਦਾ ਕੰਮ ਪਹਿਲ ਦੇ ਆਧਾਰ ’ਤੇ ਸ਼ੁਰੂ ਕੀਤਾ ਜਾਵੇਗਾ, ਜਿਸ ਨਾਲ ਸੈਂਕੜੇ ਏਕੜ ਰਕਬੇ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ ਅਤੇ ਕਿਸਾਨਾਂ ਦੀ ਟਿਊਬਵੈੱਲਾਂ ’ਤੇ ਨਿਰਭਰਤਾ ਘਟੇਗੀ। ਇਸ ਮੌਕੇ ਸਰਪੰਚ ਉਮਨਦੀਪ ਸਿੰਘ ਸੋਹੀ, ਹਰਪ੍ਰੀਤ ਸਿੰਘ ਦਿਉਲ ਨੇ ਕਿਹਾ ਕਿ ਸਰਕਾਰ ਵਲੋਂ ਲੋਕਾਂ ਦੀ ਮੰਗ ’ਤੇ ਤੁਰੰਤ ਕਾਰਵਾਈ ਕਰਨਾ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਪਾਈਪ ਲਾਈਨ ਦਾ ਕੰਮ ਕਿਸਾਨਾਂ ਦੀ ਸਹਿਮਤੀ ਅਤੇ ਸਹਿਯੋਗ ਨਾਲ ਕੀਤਾ ਜਾਵੇਗਾ ਤਾਂ ਜੋ ਇਹ ਮਹੱਤਵਪੂਰਨ ਪ੍ਰੋਜੈਕਟ ਸਮੇਂ ਸਿਰ ਮੁਕੰਮਲ ਹੋ ਸਕੇ। ਗ੍ਰਾਮ ਪੰਚਾਇਤ ਅਤੇ ਕਿਸਾਨਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦਾ ਧੰਨਵਾਦ ਕਰਦਿਆਂ ਆਸ ਪ੍ਰਗਟਾਈ ਕਿ ਪ੍ਰੋਜੈਕਟ ਜਲਦੀ ਮੁਕੰਮਲ ਹੋਣ ਨਾਲ ਖੇਤੀ ਲਈ ਨਹਿਰੀ ਸਿੰਚਾਈ ਦੀ ਸਥਾਈ ਸਹੂਲਤ ਮਿਲੇਗੀ, ਭੂ-ਜਲ ਦੀ ਬੱਚਤ ਹੋਵੇਗੀ ਅਤੇ ਕਿਸਾਨਾਂ ਦੀ ਆਰਥਿਕਤਾ ਮਜ਼ਬੂਤ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਕਰੋੜਾਂ ਰੁਪਏ ਦੀ ਲਾਗਤ ਨਾਲ ਬਣੀ ਤਹਿਸੀਲ ਕੰਪਲੈਕਸ ਦੀ ਲਿਫਟ ਕਰੀਬ 2 ਮਹੀਨੇ ਤੋਂ ਖਰਾਬ ਹੋਣ ਕਾਰਨ ਆਮ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਨਗਰ ਪੰਚਾਇਤ ਖਨੌਰੀ ਦੇ ਸਫ਼ਾਈ ਕਰਮਚਾਰੀਆਂ ਵਲੋਂ ਕੰਮ ਛੋੜ ਹੜਤਾਲ ਸੱਤਵੇਂ ਦਿਨ ਵੀ ਰਹੀ ਜਾਰੀ
Ad Position 24