11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਮਾਮਲੇ ਦੀ ਗੰਭੀਰਤਾ ਨੂੰ ਵੇਖ ਨਗਰ ਕੌਂਸਲ ਸੰਗਰੂਰ ਦੀ ਹੰਗਾਮੀ ਮੀਟਿੰਗ ਅੱਜ ਬੁਲਾਈ

Ad Position 21
No active advertisement
ਅਜੀਤ ਡੈਸਕ 15-07-2026
ਸੰਗਰੂਰ, 14 ਜੁਲਾਈ (ਸੁਖਵਿੰਦਰ ਸਿੰਘ ਫੁੱਲ) – ਸ਼ਹਿਰ ਵਿਚ ਸਫਾਈ ਕਰਮਚਾਰੀਆਂ ਵਲੋਂ ਪਿਛਲੇ ਦਿਨਾਂ ਤੋਂ ਚੱਲ ਰਹੀ ਹੜਤਾਲ ਕਾਰਨ ਪੈਦਾ ਹੋਈ ਸਫਾਈ ਦੀ ਬਦਤਰ ਸਥਿਤੀ ਨੂੰ ਵੇਖਦਿਆਂ ਡਿਪਟੀ ਕਮਿਸ਼ਨਰ ਸੰਗਰੂਰ ਪੂਨਮਦੀਪ ਕੌਰ ਨੇ ਅੱਜ ਨਗਰ ਕੌਂਸਲ ਦੇ ਮੈਂਬਰਾਂ ਅਤੇ ਈ.ਓ ਨੂੰ ਆਪਣੇ ਦਫਤਰ ਬੁਲਾਇਆ ਤਾਂ ਜੋ ਮਸਲੇ ਦਾ ਹੱਲ ਤਲਾਸ਼ਿਆ ਜਾਵੇ। ਮੀਟਿੰਗ ਦੌਰਾਨ ਨਗਰ ਕੌਂਸਲ ਦੇ ਈ.ਓ ਅਸਵਨੀ ਕੁਮਾਰ ਨੇ ਦੱਸਿਆ ਕਿ ਨਗਰ ਕੌਂਸਲ ਪਾਸ 205 ਸਫਾਈ ਕਰਮਚਾਰੀ ਕੰਮ ਕਰ ਰਹੇ ਹਨ ਜਿਨ੍ਹਾਂ ਵਿਚੋਂ ਸਿਰਫ ਦਰਜਨ ਡੇਢ ਦਰਜਨ ਸਫਾਈ ਕਰਮਚਾਰੀ ਕੱਚੇ ਹਨ। ਇਨ੍ਹਾਂ ਕੱਚੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਸਫਾਈ ਕਰਮਚਾਰੀ ਹੜਤਾਲ ਉੱਤੇ ਚੱਲ ਰਹੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਨ੍ਹਾਂ ਕੱਚੇ ਸਫਾਈ ਕਰਮਚਾਰੀਆਂ ਦੀ ਸਮੱਸਿਆ ਹੈ ਉਹ ਆਪਣੀ ਮੰਗ ਨੂੰ ਲੈ ਕੇ ਹੜਤਾਲ ਉੱਤੇ ਜਾ ਸਕਦੇ ਹਨ ਪਰ ਰੈਗੂਲਰ ਕਰਮਚਾਰੀਆਂ ਦੀ ਹੜਤਾਲ ਕਾਰਨ ਸਾਰੇ ਸ਼ਹਿਰ ਦੀ ਸਥਿਤੀ ਚਿੰਤਾਜਨਕ ਹੋ ਚੁੱਕੀ ਹੈ। ਸ਼ਹਿਰ ਦੀਆਂ ਸੜਕਾਂ ਉੱਤੇ ਥਾਓ ਥਾਈ ਕੂੜੇ ਦੇ ਢੇਰ ਲੱਗੇ ਹੋਏ ਹਨ। ਅਜਿਹੀ ਸਥਿਤੀ ਕਾਰਨ ਆਮ ਲੋਕ ਪ੍ਰੇਸ਼ਾਨ ਹੋ ਰਹੇ ਹਨ ਅਤੇ ਪ੍ਰਸ਼ਾਸਨ ਇਸ ਗੱਲ ਨੂੰ ਬਰਦਾਸ਼ਤ ਨਹੀਂ ਕਰੇਗਾ। ਇਸ ਮੌਕੇ ਮੌਜੂਦ ਕੁਝ ਨਗਰ ਕੌਂਸਲਰਾਂ ਨੇ ਈ.ਓ ਨੂੰ 205 ਸਫਾਈ ਕਰਮਚਾਰੀਆਂ ਦੀ ਰੋਜ਼ਾਨਾ ਲੱਗ ਰਹੀ ਹਾਜ਼ਰੀ ਅਤੇ ਉਨ੍ਹਾਂ ਦੀ ਡਿਊਟੀ ਦੇ ਖੇਤਰ ਬਾਰੇ ਸਵਾਲ ਕੀਤੇ। ਉਨ੍ਹਾਂ ਦੋਸ਼ ਲਗਾਇਆ ਕਿ ਕਈ ਸਫਾਈ ਕਰਮਚਾਰੀਆਂ ਨੂੰ ਅਧਿਕਾਰੀਆਂ ਦੀਆਂ ਕੋਠੀਆਂ ਵਿਚ ਲਗਾ ਰੱਖਿਆ ਹੈ। ਅਜਿਹੇ ਕਰਮਚਾਰੀਆਂ ਨੂੰ ਵਾਪਸ ਬੁਲਾ ਕੇ ਅਸਲ ਕੰਮ ਵਿਚ ਲਗਾਇਆ ਜਾਣਾ ਚਾਹੀਦਾ ਹੈ। ਬੈਠਕ ਵਿਚ ਜਦ ਸਥਿਤੀ ਤੂੰ ਤੂੰ – ਮੈਂ ਮੈਂ ਤੱਕ ਪਹੁੰਚ ਗਈ ਤਾਂ ਡਿਪਟੀ ਕਮਿਸ਼ਨਰ ਮੀਟਿੰਗ ਵਿਚੋਂ ਉੱਠ ਕੇ ਚਲੇ ਗਏ। ਬਾਅਦ ਵਿਚ ‘ਅਜੀਤ’ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਦੱਸਿਆ ਕਿ ਨਗਰ ਕੌਂਸਲ ਅਧਿਕਾਰੀਆਂ ਨੂੰ ਸਪਸ਼ਟ ਕਹਿ ਦਿੱਤਾ ਗਿਆ ਹੈ ਕਿ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਦੀ ਨੀਤੀ ਸਖਤੀ ਨਾਲ ਲਾਗੂ ਕੀਤੀ ਜਾਵੇ। ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਨੇ ਨਗਰ ਕੌਂਸਲਰ ਅਧਿਕਾਰੀਆਂ ਨੂੰ ਹੰਗਾਮੀ ਮੀਟਿੰਗ ਬੁਲਾ ਕੇ ਇਸ ਮਸਲੇ ਬਾਰੇ ਵਿਚਾਰ ਕਰਨ ਦੇ ਵੀ ਆਦੇਸ਼ ਦਿੱਤੇ। ਨਗਰ ਕੌਂਸਲ ਦੇ ਪ੍ਰਧਾਨ ਭੁਪਿੰਦਰ ਸਿੰਘ ਨਹਿਲ ਨੇ ਦੱਸਿਆ ਕਿ ਮਾਮਲੇ ਦੇ ਹੱਲ ਲਈ ਨਗਰ ਕੌਂਸਲ ਦੀ ਮੀਟਿੰਗ 15 ਜੁਲਾਈ ਨੂੰ ਦਿਨੇ 12 ਵਜੇ ਬੁਲਾ ਲਈ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਸਿੱਖਿਆ ਪ੍ਰਤੀ ਸੰਵੇਦਨਹੀਣਤਾ ਦੀ ਰਸਾਤਲ ਤੱਕ ਡਿੱਗੀ ਮੋਦੀ ਸਰਕਾਰ-ਸੁਖਦੇਵ ਸ਼ਰਮਾ ਅਗਲੀ ਖ਼ਬਰ ਕਲੀਨ ਪੰਜਾਬ ਪਰਾਉਡ ਪੰਜਾਬ ਮੁਹਿੰਮ ਤਹਿਤ ਬੱਚਿਆਂ ਨੂੰ ਕੀਤਾ ਜਾਗਰੂਕ
Ad Position 24