ਬਰਨਾਲਾ, 15 ਜੁਲਾਈ (ਰਾਜ ਪਨੇਸਰ)-ਸਥਾਨਕ ਯੂਨੀਵਰਸਿਟੀ ਕਾਲਜ ਬਰਨਾਲਾ ਦੀ ਬੈਕਸਾਈਡ ’ਤੇ ਇਕ ਵਿਅਕਤੀ ਨੂੰ 30 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਲੋਂ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਥਾਣੇਦਾਰ ਮਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਚਮਕਦੀਪ ਸਿੰਘ ਵਾਸੀ ਬਰਨਾਲਾ ਨਸ਼ਾ ਵੇਚਣ ਦਾ ਆਦੀ ਹੈ। ਜੋ ਕਿ ਅੱਜ ਵੀ ਨਸ਼ਾ ਵੇਚਣ ਦੀ ਫ਼ਿਰਾਕ ਵਿਚ ਹੈ। ਜਿਸ ਨੂੰ ਯੂਨੀਵਰਸਿਟੀ ਕਾਲਜ ਬਰਨਾਲਾ ਦੇ ਨਜ਼ਦੀਕ ਘੁੰਮਦਾ ਦੇਖਿਆ ਗਿਆ ਹੈ। ਪੁਲਿਸ ਵਲੋਂ ਛਾਪੇਮਾਰੀ ਕਰਦਿਆਂ ਉਕਤ ਵਿਅਕਤੀ ਨੂੰ 30 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।