09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਬਰੌਡਵੇ ਸਕੂਲ ਦੇ ਵਿਦਿਆਰਥੀ ਇਸ਼ਵਮੀਤ ਸਿੰਘ ਨੇ ਕੌਮੀ ਸੜਕ ਸੁਰੱਖਿਆ ਉਲੰਪਿਆਡ ’ਚ ਕੀਤਾ ਦੇਸ਼ ਭਰ ’ਚ ਨਾਂਅ ਰੌਸ਼ਨ

Ad Position 21
No active advertisement
ਅਜੀਤ ਡੈਸਕ 16-07-2026
ਮਹਿਲ ਕਲਾਂ, 15 ਜੁਲਾਈ (ਅਵਤਾਰ ਸਿੰਘ ਅਣਖੀ)-ਬਰੌਡਵੇ ਪਬਲਿਕ ਸਕੂਲ ਮਨਾਲ ਦੇ ਹੋਣਹਾਰ ਵਿਦਿਆਰਥੀ ਇਸ਼ਵਮੀਤ ਸਿੰਘ (+2 ਮੈਡੀਕਲ) ਨੇ ਕੌਮੀ ਸੜਕ ਸੁਰੱਖਿਆ ਉਲੰਪਿਆਡ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੂਰੇ ਭਾਰਤ ਵਿਚੋਂ ਦਸਵਾਂ (10ਵਾਂ) ਰੈਂਕ ਹਾਸਲ ਕਰ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਉਲੰਪਿਆਡ ਸਕੂਲ ’ਚ ਮੈਡੀਕਲ ਇੰਚਾਰਜ ਮੈਡਮ ਗੁਰਪ੍ਰੀਤ ਕੌਰ ਅਤੇ ਮੈਡਮ ਦਲਜੀਤ ਕੌਰ ਦੀ ਸੁਚੱਜੀ ਦੇਖ-ਰੇਖ ਅਤੇ ਅਗਵਾਈ ਹੇਠ ਕਰਵਾਇਆ ਗਿਆ ਸੀ। ਇਸ ਮੁਕਾਬਲੇ ਦਾ ਉਦੇਸ਼ ਵਿਦਿਆਰਥੀਆਂ ਵਿਚ ਸੜਕ ਸੁਰੱਖਿਆ ਸੰਬੰਧੀ ਜਾਗਰੂਕਤਾ ਪੈਦਾ ਕਰਨਾ ਅਤੇ ਟਰੈਫ਼ਿਕ ਨਿਯਮਾਂ ਦੀ ਮਹੱਤਤਾ ਬਾਰੇ ਜਾਣਕਾਰੀ ਵਧਾਉਣਾ ਸੀ। ਇਸ਼ਵਮੀਤ ਸਿੰਘ ਦੀ ਇਸ ਵਿਲੱਖਣ ਪ੍ਰਾਪਤੀ ’ਤੇ ਸਕੂਲ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ, ਡਾਇਰੈਕਟਰ ਸ੍ਰੀਮਤੀ ਨਵਰੀਤ ਕੌਰ ਚੀਮਾ ਅਤੇ ਪ੍ਰਿੰਸੀਪਲ ਸ੍ਰੀ ਐਮ. ਏ. ਸੈਫ਼ੀ ਨੇ ਹੋਣਹਾਰ ਵਿਦਿਆਰਥੀ ਨੂੰ ਟਰਾਫ਼ੀ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕਰ ਕੇ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਹੋਰ ਵਿਦਿਆਰਥੀਆਂ ਲਈ ਪੇ੍ਰਰਨਾ ਦਾ ਸਰੋਤ ਬਣਦੀਆਂ ਹਨ। ਉਨ੍ਹਾਂ ਨੇ ਮੈਡਮ ਗੁਰਪ੍ਰੀਤ ਕੌਰ ਅਤੇ ਮੈਡਮ ਦਲਜੀਤ ਕੌਰ ਦੀ ਮਿਹਨਤ ਅਤੇ ਮਾਰਗਦਰਸ਼ਨ ਦੀ ਵੀ ਭਰਪੂਰ ਸ਼ਲਾਘਾ ਕੀਤੀ। ਸਕੂਲ ਪ੍ਰਬੰਧਨ ਨੇ ਇਸ਼ਵਮੀਤ ਸਿੰਘ ਦੇ ਉਜਲੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਆਸ ਪ੍ਰਗਟਾਈ ਕਿ ਉਹ ਭਵਿੱਖ ਵਿਚ ਵੀ ਇਸੇ ਤਰ੍ਹਾਂ ਸਫਲਤਾਵਾਂ ਦੇ ਨਵੇਂ ਕੀਰਤੀਮਾਨ ਸਥਾਪਤ ਕਰਦਾ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਪਿੰਡ ਮਨਾਲ ਵਿਖੇ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਲਈ ਲੋਕਾਂ ਨੂੰ ਕੀਤਾ ਜਾਗਰੂਕ, ਸੜਕ ਸੁਰੱਖਿਆ ਬਾਰੇ ਦਿੱਤਾ ਸੰਦੇਸ਼ ਅਗਲੀ ਖ਼ਬਰ ਸੂਬਾ ਸਰਕਾਰ ਨੂੰ ਸਫ਼ਾਈ ਸੇਵਕਾਂ ਦੀਆਂ ਮੰਗਾਂ ਨੂੰ ਲੈ ਕੇ ਸੋਚਣ ਦੀ ਲੋੜ-ਐਡਵੋਕੇਟ ਰਾਹੀ
Ad Position 24