ਟੱਲੇਵਾਲ, 15 ਜੁਲਾਈ (ਸੋਨੀ ਚੀਮਾ)-ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ ਪੰਜਾਬ, ਪੰਜਾਬੀਅਤ ਅਤੇ ਪੰਥ ਦੀ ਸੇਵਾ ਨਾਲ ਜੁੜਿਆ ਹੋਇਆ ਹੈ। ਇਹ ਸ਼ਬਦ ਦੇ ਪ੍ਰੀਤਇੰਦਰ ਸਿੰਘ ਸਿੱਧੂ ਸੰਮੇਵਾਲੀ ਹਲਕਾ ਕੁਆਰਡੀਨੇਟਰ ਨੇ ਪਿੰਡ ਚੂੰਘਾ ਵਿਖੇ ਜਥੇਦਾਰ ਬਲਦੇਵ ਸਿੰਘ ਚੁੰਘਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗ੍ਰਹਿ ਵਿਖੇ ਗੱਲਬਾਤ ਕਰਦਿਆਂ ਆਖੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਵਿਕਾਸ, ਅਮਨ-ਸ਼ਾਂਤੀ ਅਤੇ ਪੰਜਾਬ ਦੇ ਹੱਕਾਂ ਦੀ ਰਾਖੀ ਕਰਨ ਵਾਲੀ ਪੰਥਕ ਸੋਚ ਨਾਲ ਮੁੜ ਜੁੜ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਦੇ ਹਰ ਵਰਗ ਦੇ ਲੋਕ ਪਾਰਟੀ ਦੀਆਂ ਨੀਤੀਆਂ ’ਤੇ ਭਰੋਸਾ ਪ੍ਰਗਟਾ ਰਹੇ ਹਨ ਅਤੇ ਨੌਜਵਾਨ ਵੀ ਵੱਡੀ ਗਿਣਤੀ ਵਿਚ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਸ਼੍ਰੋਮਣੀ ਅਕਾਲੀ ਦਲ ਲੋਕਾਂ ਦੇ ਮੁੱਦਿਆਂ ਨੂੰ ਹੋਰ ਮਜ਼ਬੂਤੀ ਨਾਲ ਉਠਾਏਗਾ ਅਤੇ ਪਿੰਡਾਂ ਤੋਂ ਲੈ ਕੇ ਸ਼ਹਿਰਾਂ ਤੱਕ ਸੰਗਠਨ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਤੱਕ ਪਹੁੰਚ ਕਰ ਕੇ ਪਾਰਟੀ ਦੀਆਂ ਨੀਤੀਆਂ ਅਤੇ ਲੋਕ-ਹਿਤੈਸ਼ੀ ਕਾਰਜਾਂ ਬਾਰੇ ਜਾਣਕਾਰੀ ਦੇਣ। ਇਸ ਮੌਕੇ ਜਥੇਦਾਰ ਬਲਦੇਵ ਸਿੰਘ ਚੂੰੁਘਾ ਵਲੋਂ ਹਲਕਾ ਕੁਆਰਡੀਨੇਟਰ ਦਾ ਸਿਰੋਪਾਉ ਪਾ ਕੇ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਬਲਦੇਵ ਸਿੰਘ ਗਾਗੇਵਾਲ ਸੀਨੀਅਰ ਆਗੂ, ਆੜ੍ਹਤੀਆ ਕਰਨੈਲ ਸਿੰਘ ਚੂੰਘਾ, ਸਾਬਕਾ ਸਰਪੰਚ ਰਣਜੀਤ ਸਿੰਘ ਚੂੰਘਾ, ਮੱਖਣ ਸਿੰਘ ਅਲਕੜਾ ਆਦਿ ਵੀ ਹਾਜ਼ਰ ਸਨ।