09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 17-07-2026

ਬਰਨਾਲਾ, 16 ਜੁਲਾਈ (ਰਾਜ ਪਨੇਸਰ)-ਸਥਾਨਕ ਕਪਾਹ ਮੰਡੀ ਬਰਨਾਲਾ ਵਿਖੇ ਇਕ ਵਿਅਕਤੀ ਨੂੰ 150 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਲੋਂ ਮਾਮਲਾ ਦਰਜ ਕੀਤਾ ਗਿਆ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਜਗਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਮੰਗਾ ਸਿੰਘ ਵਾਸੀ ਬਰਨਾਲਾ ਨਸ਼ਾ ਵੇਚਣ ਦਾ ਆਦੀ ਹੈ ਜੋ ਕਿ ਅੱਜ ਵੀ ਨਸ਼ਾ ਲਿਆ ਕੇ ਵੇਚਣ ਦੀ ਫ਼ਿਰਾਕ ਵਿਚ ਹੈ। ਜਿਸ ਨੂੰ ਕਪਾਹ ਮੰਡੀ ਬਰਨਾਲਾ ਵਿਖੇ ਘੁੰਮਦਾ ਦੇਖਿਆ ਗਿਆ ਹੈ। ਪੂਰੀ ਟੀਮ ਸਮੇਤ ਛਾਪੇਮਾਰੀ ਕਰਦਿਆਂ ਉਕਤ ਵਿਅਕਤੀ ਨੂੰ 150 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਗੜਗੱਜ ਵਲੋਂ ਨਿਭਾਈ ਕ੍ਰਾਂਤੀਕਾਰੀ ਭੂਮਿਕਾ ਵਿਦੇਸ਼ਾਂ ’ਚ ਵੀ ਸ਼ਲਾਘਾਯੋਗ ਬਣੀ - ਗੰਡੇਵਾਲ ਅਗਲੀ ਖ਼ਬਰ ਪਨਬੱਸ-ਪੀ.ਆਰ.ਟੀ.ਸੀ ਕੰਟਰੈਕਟ ਵਰਕਰ ਯੂਨੀਅਨ ਦਾ ਰੋਸ ਪ੍ਰਦਰਸ਼ਨ
Ad Position 24