09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਆਮਦਨ, ਜਾਤੀ, ਰਿਹਾਇਸ਼ੀ ਅਤੇ ‘ਮਾਵਾਂ ਧੀਆਂ’ ਯੋਜਨਾ ਦੇ ਸਰਟੀਫਿਕੇਟ ਜਲਦ ਮੁਹੱਈਆ ਕਰਵਾਏ ਜਾਣਗੇ-ਐਸ.ਡੀ.ਐਮ

Ad Position 21
No active advertisement
ਅਜੀਤ ਡੈਸਕ 17-07-2026

ਤਪਾ ਮੰਡੀ, 16 ਜੁਲਾਈ (ਪ੍ਰਵੀਨ ਗਰਗ)-ਆਮਦਨ, ਜਾਤੀ, ਰਿਹਾਇਸ਼ੀ ਅਤੇ ‘ਮਾਵਾਂ ਧੀਆਂ’ ਯੋਜਨਾ ਨਾਲ ਸਬੰਧਿਤ ਸਰਟੀਫਿਕੇਟਾਂ ਦੇ ਜਾਰੀ ਹੋਣ ਵਿਚ ਆ ਰਹੀ ਦੇਰੀ ਸਬੰਧੀ ਐਸ.ਡੀ.ਐਮ ਆਯੂਸ਼ ਗੋਇਲ ਨੇ ਕਿਹਾ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਲੰਬਿਤ ਅਰਜ਼ੀਆਂ ਦਾ ਨਿਪਟਾਰਾ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ ਅਤੇ ਸਾਰੇ ਯੋਗ ਬਿਨੈਕਾਰਾਂ ਨੂੰ ਸਰਟੀਫਿਕੇਟ ਜਲਦ ਤੋਂ ਜਲਦ ਮੁਹੱਈਆ ਕਰਵਾ ਦਿੱਤੇ ਜਾਣਗੇ। ਐਸ.ਡੀ.ਐਮ ਆਯੂਸ਼ ਗੋਇਲ ਨੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਆਮਦਨ, ਜਾਤੀ, ਰਿਹਾਇਸ਼ੀ ਅਤੇ ‘ਮਾਵਾਂ ਧੀਆਂ’ ਯੋਜਨਾ ਨਾਲ ਸਬੰਧਿਤ ਸਾਰੇ ਲੰਬਿਤ ਮਾਮਲਿਆਂ ਦਾ ਨਿਯਮਾਂ ਅਨੁਸਾਰ ਤੁਰੰਤ ਨਿਪਟਾਰਾ ਯਕੀਨੀ ਬਣਾਇਆ ਜਾਵੇ, ਤਾਂ ਜੋ ਲੋਕਾਂ ਨੂੰ ਵਾਰ-ਵਾਰ ਦਫ਼ਤਰਾਂ ਦੇ ਚੱਕਰ ਨਾ ਲਗਾਉਣੇ ਪੈਣ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਲੋਕਾਂ ਨੂੰ ਸਮੇਂ ਸਿਰ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਕਿਸੇ ਵੀ ਯੋਗ ਬਿਨੈਕਾਰ ਨੂੰ ਬੇਲੋੜੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉੱਧਰ ਦੂਜੇ ਪਾਸੇ ਲੋਕਾਂ ਦਾ ਕਹਿਣਾ ਹੈ ਕਿ ਤਪਾ ਤਹਿਸੀਲ ਅੰਦਰ 4000 ਦੇ ਕਰੀਬ ਸਰਟੀਫਿਕੇਟ ਪੈਂਡਿੰਗ ਪਏ ਹਨ, ਜਿਨ੍ਹਾਂ ਕਾਰਨ ਉਨ੍ਹਾਂ ਦੇ ਸਰਕਾਰੀ ਕੰਮ, ਵਿਦਿਆਰਥੀਆਂ ਦੇ ਦਾਖ਼ਲੇ, ਸਕਾਲਰਸ਼ਿਪ, ਨੌਕਰੀਆਂ ਅਤੇ ਵੱਖ-ਵੱਖ ਸਰਕਾਰੀ ਯੋਜਨਾਵਾਂ ਦੇ ਲਾਭ ਪ੍ਰਭਾਵਿਤ ਹੋ ਰਹੇ ਹਨ। ਖ਼ਾਸ ਕਰ ਕੇ ‘ਮਾਵਾਂ ਧੀਆਂ’ ਯੋਜਨਾ ਲਈ ਅਰਜ਼ੀ ਦੇਣ ਵਾਲੀਆਂ ਮਹਿਲਾਵਾਂ ਨੂੰ ਵੀ ਲੰਬੇ ਸਮੇਂ ਤੋਂ ਉਡੀਕ ਕਰਨੀ ਪੈ ਰਹੀ ਹੈ। ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸਰਟੀਫਿਕੇਟ ਜਾਰੀ ਕਰਨ ਦੀ ਪ੍ਰਕਿਰਿਆ ਵਿਚ ਆ ਰਹੀਆਂ ਰੁਕਾਵਟਾਂ ਨੂੰ ਜਲਦੀ ਦੂਰ ਕਰ ਕੇ ਲੰਬਿਤ ਅਰਜ਼ੀਆਂ ਦਾ ਨਿਪਟਾਰਾ ਕੀਤਾ ਜਾਵੇ, ਤਾਂ ਜੋ ਉਨ੍ਹਾਂ ਨੂੰ ਹੋਰ ਖ਼ੱਜਲ-ਖ਼ੁਆਰੀ ਦਾ ਸਾਹਮਣਾ ਨਾ ਕਰਨਾ ਪਵੇ।

Ad Position 22
No active advertisement
ਪਿਛਲੀ ਖ਼ਬਰ ਮਦਰ ਟੀਚਰ ਸਕੂਲ ਵਿਖੇ ਡਰਾਇੰਗ ਮੁਕਾਬਲੇ ਕਰਵਾਏ ਅਗਲੀ ਖ਼ਬਰ ਯੂਥ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਗਿੰਦੂ ਧਾਲੀਵਾਲ ਡੇਰਾ ਬਾਬਾ ਇੰਦਰ ਦਾਸ ਵਿਖੇ ਹੋਏ ਨਤਮਸਤਕ
Ad Position 24